*ਨਹੀਂ ਮੰਨੇ ਮੁੱਖ ਮੰਤਰੀ ਚੰਨੀ ਦੇ ਭਰਾ, ਡਾ. ਮਨੋਹਰ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ*

0
39

ਚੰਡੀਗੜ੍ਹ 28,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਨੇ ਬੱਸੀ ਪਠਾਣਾ ਤੋਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਭਰੀ ਹੈ। ਉਹ ਟਿਕਟ ਦੇ ਚਾਹਵਾਨ ਸਨ ਪਰ ਕਾਂਗਰਸ ਨੇ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਦਾਅਵਾ ਕੀਤਾ ਸੀ ਕਿ ਉਹ ਆਪਣੇ ਭਰਾ ਨੂੰ ਮਨਾ ਲੈਣਗੇ ਪਰ ਡਾ. ਮਨੋਹਰ ਸਿੰਘ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਦ੍ਰਿੜ੍ਹ ਹਨ।

NO COMMENTS