ਨਾਂਦੇੜ ਤੋਂ ਪਰਤੇ ਸ਼ਰਧਾਲੂਆਂ ਦੇ ਮਸਲੇ ‘ਤੇ ਗੋਬਿੰਦ ਸਿੰਘ ਲੌਂਗੋਵਾਲ ਨੇ ਕੈਪਟਨ ਨੂੰ ਲਿਖੀ ਚਿੱਠੀ

0
46

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੜ ਕਿਹਾ ਹੈ ਕਿ ਤਖਤ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੂੰ ਇਕਾਂਤਵਾਸ ਕਰਨ ਲਈ ਗੁਰਦੁਆਰਾ ਸਾਹਿਬਾਨ ਦੀਆਂ ਸਰਾਂਵਾਂ ਵਰਤੀਆਂ ਜਾਣ। ਲੌਂਗੋਵਾਲ ਨੇ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ ਹੈ।

ਹਾਲਾਂਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਇਹ ਅਪੀਲ ਕੀਤੀ ਗਈ ਸੀ। ਲੌਂਗੋਵਾਲ ਨੇ ਲਿਖਿਆ ਹੈ ਕਿ ਗੁਰੂ ਘਰਾਂ ਦੀਆਂ ਸਰਾਂਵਾਂ ‘ਚ ਹਰ ਪ੍ਰਕਾਰ ਦੇ ਪ੍ਰਬੰਧ ਹਨ, ਇਸ ਲਈ ਸਰਕਾਰ ਸ਼ਰਧਾਲੂਆਂ ਨੂੰ ਹੋਰ ਕਿਤੇ ਠਹਿਰਾਉਣ ਦੀ ਬਜਾਏ ਸਰਾਂਵਾਂ ਵਿਚ ਲਿਆਵੇ। ਇਸ ਸਬੰਧੀ ਐਸਜੀਪੀਸੀ ਨਾਲ ਸੰਪਰਕ ਕਾਇਮ ਕਰਨਲ ਲਈ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰ ਤੇ ਸਿਵਲ ਸਰਜਨਾਂ ਨੂੰ ਆਦੇਸ਼ ਜਾਰੀ ਕੀਤੇ ਜਾਣ।

ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਬੇਸ਼ੱਕ ਸਰਕਾਰ ਵੱਲੋਂ ਕੁਝ ਗੁਰੂ ਘਰਾਂ ਅੰਦਰ ਸ਼ਰਧਾਲੂਆਂ ਨੂੰ ਰੱਖਿਆ ਗਿਆ ਹੈ, ਪਰ ਐਸਜੀਪੀਸੀ ਚਾਹੁੰਦੀ ਹੈ ਕਿ ਸਾਰੇ ਸ਼ਰਧਾਲੂ ਗੁਰਦੁਅਰਿਆਂ ਦੀਆਂ ਸਰਾਂਵਾਂ ਵਿਚ ਹੀ ਰੱਖੇ ਜਾਣ। ਸ਼੍ਰੋਮਣੀ ਕਮੇਟੀ ਸ਼ਰਧਾਲੂਆਂ ਨੂੰ ਸੰਭਾਲਣ ਦੇ ਨਾਲ-ਨਾਲ ਲੰਗਰ ਤੇ ਸਿਹਤ ਸਹੂਲਤਾਂ ਲਈ ਵੀ ਸਹਿਯੋਗ ਕਰਨ ਨੂੰ ਤਿਆਰ ਹੈ।

ਲੌਂਗੋਵਾਲ ਨੇ ਕਿਹਾ ਕਿ ਬਹੁਤ ਸਾਰੇ ਸ਼ਰਧਾਲੂਆਂ ਦੀਆਂ ਵੀਡੀਓ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ਵਿਚ ਉਹ ਆਪਣੀਆਂ ਮੁਸ਼ਕਿਲਾਂ ਦਾ ਜ਼ਿਕਰ ਕਰ ਰਹੇ ਹਨ। ਕਈ ਥਾਵਾਂ ’ਤੇ ਰਹਿਣ ਦੀ ਮੁਸ਼ਕਿਲ ਹੈ ਅਤੇ ਕਿਧਰੇ ਪਖਾਨਿਆਂ ਦੀ ਕਮੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਅੰਦਰ ਰਿਹਾਇਸ਼, ਲੰਗਰ ਤੇ ਹੋਰ ਲੋੜੀਂਦੀਆਂ ਸੁਵਿਧਾਵਾਂ ਦੇ ਹੁੰਦਿਆਂ ਪੰਜਾਬ ਸਰਕਾਰ ਵੱਲੋਂ ਆਰਜੀ ਪ੍ਰਬੰਧ ਹੈਰਾਨੀ ਪੈਦਾ ਕਰਦੇ ਹਨ।

LEAVE A REPLY

Please enter your comment!
Please enter your name here