*ਮਾਨਸਾ ਨਾਮਜਦਗੀਆਂ ਭਰਨ ਦੀ ਸੁਰੂਆਤ 25 ਤੋਂ, ਮਾਨਸਾ ਜ਼ਿਲ੍ਹੇ ਅੰਦਰ ਲੋੜੀਂਦੇ ਪ੍ਰਬੰਧ ਮੁਕੰਮਲ-ਜ਼ਿਲ੍ਹਾ ਚੋਣ ਅਫਸਰ*

0
23

ਮਾਨਸਾ, 24 ਜਨਵਰੀ (ਸਾਰਾ ਯਹਾਂ/ਜੋਨੀ ਜਿੰਦਲ ) : ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸਡਿਊਲ ਅਨੁਸਾਰ 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜਦਗੀਆਂ ਭਰਨ ਦਾ ਅਮਲ ਮਿਤੀ 25 ਜਨਵਰੀ ਤੋਂ ਸੁਰੂ ਹੋਣ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਮਾਨਸਾ ਵਿਖੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਕਰ ਲਏ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸਨਰ ਸ੍ਰੀ ਮਹਿੰਦਰਪਾਲ ਨੇ ਦਿੱਤੀ। ਉਹਨਾਂ ਕਿਹਾ ਕਿ ਚੋਣ ਕਮਿਸਨ ਵੱਲੋਂ ਜਾਰੀ ਨਵੇਂ ਸ਼ਡਿਊਲ ਮੁਤਾਬਕ 25 ਜਨਵਰੀ, 2022 ਨੂੰ ਨੋਟੀਫਿਕੇਸਨ ਜਾਰੀ ਹੋਵੇਗਾ ਅਤੇ ਨਾਮਜਦਗੀਆਂ ਭਰਨ ਦੀ ਆਖਰੀ ਮਿਤੀ 1 ਫਰਵਰੀ, 2022 ਹੋਵੇਗੀ, ਜਦਕਿ ਨਾਮਜਦਗੀਆਂ ਦੀ ਪੜਤਾਲ 2 ਫਰਵਰੀ, 2022 ਨੂੰ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਉਮੀਦਵਾਰੀ ਵਾਪਸ ਲੈਣ ਦੀ ਮਿਤੀ 4 ਫਰਵਰੀ, 2022 ਨਿਸ਼ਚਿਤ ਕੀਤੀ ਗਈ ਹੈ। ਹੁਣ ਪੰਜਾਬ ਵਿੱਚ ਚੋਣਾਂ ਦੀ ਮਿਤੀ 20 ਫਰਵਰੀ, 2022 ਨਿਸ਼ਚਿਤ ਕੀਤੀ ਗਈ ਹੈ ਜਦਕਿ ਵੋਟਾਂ ਦੀ ਗਿਣਤੀ 10 ਮਾਰਚ, 2022 ਨੂੰ ਹੋਵੇਗੀ। ਉਹਨਾਂ ਕਿਹਾ ਕਿ ਵਿਧਾਨ ਸਭਾ ਹਲਕਾ 96-ਮਾਨਸਾ ਲਈ ਨਾਮਜਦਗੀ ਪੱਤਰ ਉਪ ਮੰਡਲ ਮੈਜਿਸਟਰੇਟ – ਕਮ – ਰਿਟਰਨਿੰਗ ਅਫਸਰ ਮਾਨਸਾ ਦੇ ਦਫਤਰ ਵਿਖੇ, ਵਿਧਾਨ ਸਭਾ ਹਲਕਾ 97-ਸਰਦੂਲਗੜ੍ਹ ਲਈ ਨਾਮਜਦਗੀ ਉਪ ਮੰਡਲ ਮੈਜਿਸਟਰੇਟ – ਕਮ – ਰਿਟਰਨਿੰਗ ਅਫਸਰ ਸਰਦੂਲਗੜ੍ਹ ਦੇ ਦਫਤਰ ਵਿਖੇ, ਵਿਧਾਨ ਸਭਾ ਹਲਕਾ 98- ਬੁਢਲਾਡਾ ਲਈ ਨਾਮਜਦਗੀ ਉਪ ਮੰਡਲ ਮੈਜਿਸਟਰੇਟ – ਕਮ – ਰਿਟਰਨਿੰਗ ਅਫਸਰ ਬੁਢਲਾਡਾ ਦੇ ਦਫਤਰ ਵਿਖੇ ਭਰੇ ਜਾ ਸਕਦੇ ਹਨ।    ਉਹਨਾਂ ਕਿਹਾ ਕਿ ਨਾਮਜਦਗੀਆਂ ਭਰਨ ਦਾ ਸਮਾਂ ਸਵੇਰੇ 11:00 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3:00 ਵਜੇ ਤੱਕ ਹੋਵੇਗਾ। ਉਹਨਾਂ ਕਿਹਾ ਕਿ ਨਾਮਜਦਗੀ ਭਰਨ ਵੇਲੇ ਉਮੀਦਵਾਰ ਦੇ ਨਾਲ ਸਿਰਫ ਦੋ ਵਿਅਕਤੀ ਨਾਲ ਅੰਦਰ ਰਿਟਰਨਿੰਗ ਅਫਸਰ ਕੋਲ ਜਾ ਸਕਦੇ ਹਨ। ਇਸ ਤੋਂ ਇਲਾਵਾ 100 ਮੀਟਰ ਦੇ ਦਾਇਰੇ ਦੇ ਬਾਹਰ ਸਿਰਫ ਦੋ ਵਾਹਨ ਹੀ ਰੱਖੇ ਜਾ ਸਕਦੇ ਹਨ।  ਸੁਵਿਧਾ ਪੋਰਟਲ ਨੂੰ ਆਨਲਾਈਨ ਨਾਮਜ਼ਦਗੀ ਤੇ ਮਨਜ਼ੂਰੀ ਆਦਿ ਲਈ ਰਾਜਸੀ ਪਾਰਟੀਆਂ/ਉਮੀਦਵਾਰਾਂ ਲਈ ਬਹੁਤ ਹੀ ਢੁਕਵਾਂ ਮੰਚ ਕਰਾਰ ਦਿੰਦਿਆਂ ਉਨ੍ਹਾਂ ਦੱਸਿਆ ਕਿ https://suvidha.eci.gov.in/ ਤੇ ਜਾ ਕੇ ਉਮੀਦਵਾਰ ਆਪਣਾ ਅਕਾਊਂਟ ਬਣਾ ਕੇ ਨਾਮਜ਼ਦਗੀ ਨਾਲ ਸਬੰਧਤ ਪ੍ਰਕਿਰਿਆ ਨੂੰ ਸੁਖਾਲਾ ਬਣਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਆਨਲਾਈਨ ਭਰਨ ਤੋਂ ਇਲਾਵਾ ਜ਼ਮਾਨਤੀ ਰਾਸ਼ੀ ਜਮ੍ਹਾਂ ਕਰਵਾਉਣ ਅਤੇ ਰਿਟਰਨਿੰਗ ਅਫ਼ਸਰ ਅੱਗੇ ਪੇਸ਼ ਹੋਣ ਲਈ ਅਗਾਊੂਂ ਸਮਾਂ ਲੈਣ ਵਿੱਚ ਇਹ ਆਨਲਾਈਨ ਪੋਰਟਲ ਬਹੁਤ ਸਹਾਇਕ ਸਿੱਧ ਹੋਵੇਗਾ। ਉਨ੍ਹਾਂ ਦੱਸਿਆ ਕਿ ਇੱਕ ਵਾਰ ਆਨਲਾਈਨ ਨਾਮਜ਼ਦਗੀ ਫ਼ਾਰਮ ਭਰਨ ਉਪਰੰਤ, ਉਮੀਦਵਾਰ ਇਸ ਦਾ ਪਿ੍ਰੰਟ ਲੈ ਕੇ, ਉਸ ਨੂੰ ਤਸਦੀਕ ਕਰਵਾ ਕੇ ਅਤੇ ਲੋੜੀਂਦੇ ਦਸਤਾਵੇਜ਼ ਨਾਲ ਲਗਾ ਕੇ, ਇਸ ਨੂੰ ਰਿਟਰਨਿੰਗ ਅਫ਼ਸਰ ਅੱਗੇ ਜਾ ਕੇ ਨਿੱਜੀ ਤੌਰ ’ਤੇ ਪੇਸ਼ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆਨਲਾਈਨ ਤੋਂ ਇਲਾਵਾ ਨਾਮਜ਼ਦਗੀ ਦੀ ਆਫ਼ਲਾਈਨ ਪ੍ਰਕਿਰਿਆ ਵੀ ਮੌਜੂਦ ਹੈ ਪਰੰਤੂ ਆਨਲਾਈਨ ਫ਼ਾਰਮ ਭਰਨ ਨਾਲ ਗ਼ਲਤੀਆਂ ਦੀ ਗੁੰਜਾਇਸ਼ ਬਹੁਤ ਹੀ ਘੱਟ ਜਾਵੇਗੀ। ਉਹਨਾਂ ਸਮੂਹ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਸਮੁੱਚੀ ਚੋਣ ਪ੍ਰਕਿਰਿਆ ਵਿੱਚ ਸਹਿਯੋਗ ਕਰਨ।

LEAVE A REPLY

Please enter your comment!
Please enter your name here