*ਨਾਮਜ਼ਦਗੀਆਂ ਦੇ ਪਹਿਲੇ ਦਿਨ ਕਿਸੇ ਉਮੀਦਵਾਰ ਨੇ ਨਹੀਂ ਭਰੇ ਕਾਗਜ਼! 26 ਜਨਵਰੀ ਨੂੰ ਨਾਮਜ਼ਦਗੀ ਪੱਤਰ ਨਹੀਂ ਭਰੇ ਜਾਣਗੇ – ਜ਼ਿਲਾ ਚੋਣ ਅਫ਼ਸਰ*

0
16

ਮਾਨਸਾ, 25 ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ ) :  ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਮਾਨਸਾ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਲਈ ਜ਼ਿਲਾ ਮਾਨਸਾ ਵਿਖੇ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨ ਅੱਜ ਮਾਨਸਾ ਜ਼ਿਲੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਅੰਦਰ ਕੋਈ ਵੀ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ ਹੈ।  ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਜਾਰੀ ਚੋਣ ਪ੍ਰੋਗਰਾਮ ਅਨੁਸਾਰ ਨਾਮਜਦਗੀਆਂ 01 ਫਰਵਰੀ 2022 ਤੱਕ ਦਾਖਲ ਕੀਤੀਆਂ ਜਾ ਸਕਣਗੀਆਂ ਅਤੇ 02 ਫਰਵਰੀ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। ਉਨਾਂ ਕਿਹਾ ਕਿ 04 ਫਰਵਰੀ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ ਅਤੇ 20 ਫਰਵਰੀ 2022 ਨੂੰ ਵੋਟਾਂ ਪਾਈਆਂ ਜਾਣਗੀਆਂ।

ਉਨਾਂ ਦੱਸਿਆ ਕਿ 10 ਮਾਰਚ 2022 ਨੂੰ ਚੋਣਾਂ ਦੇ ਨਤੀਜੇ ਘੋਸ਼ਿਤ ਕੀਤੇ ਜਾਣਗੇ।    ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਸਵੇਰੇ 11 ਵਜੇ ਤੋਂ ਦੁਪਿਹਰ 3 ਵਜੇ ਤੱਕ ਭਰੇ ਜਾ ਸਕਣਗੇ। ਉਨਾਂ ਦੱਸਿਆ ਕਿ ਸਰਕਾਰੀ ਛੁੱਟੀ ਵਾਲੇ ਦਿਨ ਅਤੇ 26 ਜਨਵਰੀ ਨੂੰ ਨਾਮਜ਼ਦਗੀ ਪੱਤਰ ਨਹੀਂ ਭਰੇ ਜਾਣਗੇ। ਉਨਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਭਰਨ ਸਮੇਂ ਉਮੀਦਵਾਰ ਸਮੇਤ 2 ਨੁਮਾਇੰਦਿਆਂ ਨੂੰ ਹੀ ਅੰਦਰ ਜਾਣ ਦੀ ਆਗਿਆ ਹੋਵੇਗੀ।      

NO COMMENTS