ਨਾਰਕੋਟਿਕਸ ਸੈੱਲ ਵੱਲੋਂ ਜਾਰੀ ਹਦਾਇਤਾਂ ਦੇ ਪਾਲਣ ਲਈ ਕੈਮਿਸਟਾਂ ਕੀਤੀ ਵਿਸ਼ੇਸ਼ ਮੀਟਿੰਗ

0
111

ਬੁਢਲਾਡਾ11,ਮਾਰਚ (ਸਾਰਾ ਯਹਾਂ /ਅਮਨ ਮਹਿਤਾ ਅਮਿਤ ਜਿੰਦਲlਨਾਰਕੋਟਿਕਸ ਸੈੱਲ ਵੱਲੋਂ ਪ੍ਰੀਗਾਬਾਲਿਨ ਦਵਾਈ ਨਾ ਵੇਚਣ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਨੂੰ ਲੈ ਕੇ ਕੈਮਿਸਟ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ । ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੰਸਥਾ ਦੇ ਪ੍ਰਧਾਨ ਪੁਨੀਤ ਸਿੰਗਲਾ ਨੇ ਸਮੂਹ ਕੈਮਿਸਟਾਂ ਨੂੰ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਅੰਦਰ ਪ੍ਰੀਗਾਬਾਲਿਨ 150 ਮਗ ਅਤੇ 300 ਮਗ ਕੈਪਸੂਲਾਂ ਦੇ ਵੇਚਣ ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕੈਮਿਸਟਾਂ ਨੂੰ ਅਪੀਲ ਕੀਤੀ ਕਿ ਪੁਲਿਸ ਪ੍ਰਸ਼ਾਸ਼ਨ ਅਤੇ ਜ਼ਿਲ੍ਹਾ ਡਰੱਗ ਕੰਟਰੋਲਰ ਅਧਿਕਾਰੀ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਉਹ ਆਪਣੀ ਦੁਕਾਨ ਤੇ ਉਕਤ ਪਾਬੰਦੀ ਸ਼ੁਦਾ ਦਵਾਈ ਨੂੰ ਭਵਿੱਖ ਵਿੱਚ ਕਿਸੇ ਵੀ ਕੀਮਤ ਤੇ ਨਾ ਵੇਚਣ। ਕੈਮਿਸਟਾਂ ਨੇ ਅਧਿਕਾਰੀਆਂ ਨੂੰ ਭਰੋਸਾ ਦਿੱਤਾ ਕਿ ਉਹ ਪ੍ਰਸ਼ਾਸ਼ਨ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਕਰਦੇ ਹੋਏ ਉਹਨਾਂ ਨੂੰ ਪੂਰਨ ਸਹਿਯੋਗ ਦੇਣਗੇ ।ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਦੁਕਾਨਦਾਰ ਇਸ ਪਾਬੰਦੀਸ਼ੁਦਾ ਦਵਾਈ ਨੂੰ ਵੇਚਦਾ ਫੜਿਆ ਜਾਂਦਾ ਹੈ ਤਾਂ ਉਹ ਖੁਦ ਜ਼ਿੰਮੇਵਾਰ ਹੋਵੇਗਾ ਅਤੇ ਐਸੋਸੀਏਸ਼ਨ ਉਸਦਾ ਇਸ ਮਾਮਲੇ ਵਿਚ ਕੋਈ ਸਾਥ ਨਹੀਂ ਦੇਵੇਗੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੰਸਥਾ ਦੇ ਉਪ ਪ੍ਰਧਾਨ ਨਰਿੰਦਰ ਢੀਂਗਰਾ, ਸਕੱਤਰ ਲਲਿਤ ਕੁਮਾਰ , ਅਤੇ ਖਜ਼ਾਨਚੀ ਅਨਿਲ ਗੋਇਲ ਨੇ ਵੀ ਆਪਣੇ ਵਿਚਾਰ ਰੱਖੇ। 

NO COMMENTS