*ਨਾ ਅਕਾਲੀ ਨਾ ਕਾਂਗਰਸ ਕਿਸੇ ਸਰਕਾਰ ਨੇ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਸਾਰ ਨਹੀਂ ਲਈ-ਸੁਖਪਾਲ ਸਿੰਘ ਸਿੱਧੂ*

0
12

ਬੋਹਾ 19ਅਗਸਤ (ਸਾਰਾ ਯਹਾਂ/ਦਰਸ਼ਨ ਹਾਕਮ ਵਾਲਾ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬੋਹਾ ਦੀ ਮਹੀਨਾਵਾਰ ਮੀਟਿੰਗਬਲਾਕ ਪ੍ਰਧਾਨ ਸੁਖਪਾਲ ਸਿੰਘ ਹਾਕਮਵਾਲਾ  ਦੀ ਪ੍ਰਧਾਨਗੀ ਹੇਠ ਸਥਾਨਕ ਦੀਪ ਸਵੀਟ ਹਾਊਸ ਦੇ ਹਾਲ ਵਿਖੇ ਹੋਈ।ਇਸ ਮੌਕੇ ਜਥੇਬੰਦੀ ਦੀਆਂ ਮੌਜੂਦਾ ਅਤੇ ਅਗਾਮੀ ਗਤੀਵਿਧੀਆਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ।ਮੀਟਿੰਗ ਵਿਚ ਸਭ ਤੋਂ ਪਹਿਲਾਂ ਮਤਾ ਪਾਸ ਕੀਤਾ ਗਿਆ ਕਿ ਜਥੇਬੰਦੀ ਦੇ ਮੈਂਬਰ ਖ਼ੁਦ ਕੋਰੋਨਾ ਵੈਕਸੀਨ ਲਗਵਾਉਣ ਅਤੇ ਲੋਕਾਂ ਨੂੰ ਵੀ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰਨ।ਜਥੇਬੰਦੀ ਦੇ ਮੈਂਬਰਾਂ ਨੂੰ ਭਰੂਣ ਹੱਤਿਆ ਨਸ਼ਾਖੋਰੀ ਤੋਂ ਦੂਰ ਰਹਿਣ  ਅਤੇ ਲੋਕਾਂ ਨੂੰ ਸਾਫ ਸੁਥਰੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪ੍ਰੇਰਿਤ ਵੀ ਕੀਤਾ ਗਿਆ।ਇਸ ਮੌਕੇ ਬੋਲਦਿਆਂ ਬਲਾਕ ਪ੍ਰਧਾਨ ਸੁਖਪਾਲ ਸਿੰਘ ਸਿੱਧੂ ਨੇ ਆਖਿਆ  ਕਿ ਲੰਬੇ ਸਮੇਂ ਤੋਂ ਪੰਜਾਬ ਅੰਦਰ ਅਕਾਲੀ ਅਤੇ ਕਾਂਗਰਸੀ ਬਦਲ ਬਦਲ ਕੇ ਰਾਜ ਕਰਦੇ ਰਹੇ ਹਨ  ਪਰ ਦੁੱਖ ਦੀ ਗੱਲ ਹੈ ਕਿ ਦੋਵਾਂ ਪਾਰਟੀਆਂ ਨੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀਆਂ ਸਮੱਸਿਆਵਾਂ ਸਬੰਧੀ ਕੋਈ ਗੰਭੀਰਤਾ ਨਹੀਂ ਦਿਖਾਈ  ਬਲਾਕ ਪ੍ਰਧਾਨ ਨੇ ਆਖਿਆ ਕਿ ਪੰਜਾਬ ਅੰਦਰ ਲੱਖਾਂ ਦੀ ਗਿਣਤੀ ਵਿੱਚ ਜਥੇਬੰਦੀ ਦੇ ਮੈਂਬਰ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ  ਪਰ ਵੋਟਾਂ ਵੇਲੇ ਹਰ ਪਾਰਟੀ ਇਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਮਾਨਤਾ ਦੇਣ ਦੇ ਵਾਅਦੇ ਕਰਦੀ ਹੈ ਤੇ ਵੋਟਾਂ ਉਪਰੰਤ ਜਥੇਬੰਦੀ ਦੀਆਂ ਮੰਗਾਂ ਨੂੰ ਠੰਢੇ ਬਸਤੇ ਵਿੱਚ ਪਾ ਦਿੱਤਾ ਜਾਂਦਾ ਹੈ।ਸੁਖਪਾਲ ਸਿੰਘ ਨੇ ਆਖਿਆ ਕਿ ਜਥੇਬੰਦੀ ਮੈਂਬਰਾਂ ਵਿਚ ਸਮੂਹ ਰਾਜਨੀਤਕ ਪਾਰਟੀਆਂ ਖਿਲਾਫ ਭਾਰੀ ਰੋਸ ਹੈ ਜਿਸ ਦਾ ਖਾਮਿਆਜ਼ਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਨ੍ਹਾਂ ਪਾਰਟੀਆਂ ਨੂੰ ਭੁਗਤਣਾ ਪਵੇਗਾ।ਇਸ ਮੌਕੇ ਜ਼ਿਲ੍ਹਾ ਕੈਸ਼ੀਅਰ ਅਸ਼ੋਕ ਗਾਮੀਵਾਲਾ,ਬਲਾਕ ਸਕੱਤਰ ਸਤਨਾਮ ਗੁਰੂ,ਖਜ਼ਾਨਚੀ ਕੁਲਵੰਤ ਸਿੰਘ ਅੱਕਾਂਵਾਲੀ,ਸੁਭਾਸ਼ ਝਲਬੂਟੀ,ਰੇਸ਼ਮ ਕੰਬੋਜ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।

NO COMMENTS