*ਨਿਯਮਾਂ ਦੀ ਉਲੰਘਣਾ ਕਰਨ ਤੇ ਬੀਡੀਪੀਓ ਬੁਢਲਾਡਾ ਮੁਅਤਲ*

0
235

ਬੁਢਲਾਡਾ 16 ਨਵੰਬਰ (ਸਾਰਾ ਯਹਾਂ/ਅਮਨ ਮਹਿਤਾ) ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਬੀਡੀਪੀਓ ਬੁਢਲਾਡਾ ਮੇਜਰ ਸਿੰਘ ਨੂੰ ਪ੍ਰਾਇਮਰੀ ਸਕੂਲਾਂ ਵਿੱਚ ਆਰ ਓ ਲਗਾਉਣ ਦੇ ਮਾਮਲੇ ਚ ਰਿਸ਼ਵਤ ਅਤੇ ਘਪਲਾ ਕਰਨ ਦੇ ਦੋਸ਼ ਹੇਠ ਵਿੱਚ ਮੁਅਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਹਲਕਾ ਵਿਧਾਇਕ ਪ੍ਰਿੰਸੀਪਲ ਬੁਧਰਾਮ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਨੇ ਦੱਸਿਆ ਕਿ ਬਲਾਕ ਬੁਢਲਾਡਾ ਦੇ 43 ਪਿੰਡਾਂ ਵਿੱਚ ਵਿਭਾਗ ਵੱਲੋਂ ਸ਼ੁੱਧ ਪਾਣੀ ਲਈ ਆਰ ਓ ਲਗਾਏ ਜਾਣੇ ਸਨ ਪ੍ਰੰਤੂ ਬਲਾਕ ਸੰਮਤੀ ਦੀ ਚੇਅਰਮੈਨ, ਬੀਡੀਪੀਓ ਅਤੇ ਕੁਝ ਕਰਮਚਾਰੀਆਂ ਵੱਲੋਂ ਲਗਾਏ ਗਏ ਆਰ.ਓ. ਦੀਆਂ ਸ਼ਿਕਾਇਤਾਂ ਮਿਲਣ ਤੇ ਉਨ੍ਹਾਂ ਦੀ ਕੁਆਲਿਟੀ ਘਟੀਆ ਕਿਸਮ ਦੀ ਹੈ ਅਤੇ ਉਨ੍ਹਾਂ ਕਿਹਾ ਕਿ ਆਰ.ਓ. ਖ੍ਰੀਦਣ ਸਮੇਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨਾ ਕਰਨ ਕਰਕੇ ਅਤੇ ਹਦਾਇਤਾਂ ਦੇ ਉਲਟ ਖ੍ਰੀਦ ਕਰਨ ਸੰਬੰਧੀ ਸ਼ਿਕਾਇਤ ਕੀਤੀ ਗਈ ਸੀ। ਜਿਸ ਦੀ ਪੜਤਾਲ ਲਈ ਡਿਪਟੀ ਕਮਿਸ਼ਨਰ ਮਾਨਸਾ ਨੂੰ ਪੱਤਰ ਲਿਖ ਕੇ ਜਾਣੂ ਕਰਵਾਇਆ ਗਿਆ ਜਿਸ ਦੇ ਆਧਾਰਿਤ ਏ ਡੀ ਸੀ ਮਾਨਸਾ ਨੇ ਇਸਦੀ ਪੜਤਾਲ ਕਰਦਿਆਂ ਸੰਬੰਧਤ ਵਿਭਾਗ ਨੂੰ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਮੇਰੇ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਉਪਰੋਕਤ ਮਾਮਲੇ ਦੀ ਪੜਤਾਲ ਵਿਜੀਲੈਂਸ ਕਰਵਾਉਣ ਦੀ ਅਪੀਲ ਕੀਤੀ ਗਈ ਹੈ। ਜਿਸ ਤੇ ਮੁੱਖ ਮੰਤਰੀ ਪੰਜਾਬ ਦੇ ਦਫਤਰ ਵੱਲੋਂ ਇਸ ਮਾਮਲੇ ਦੀ ਜਾਂਚ ਲਈ ਪ੍ਰਬੰਧਕੀ ਸਕੱਤਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਨੂੰ ਕਾਰਵਾਈ ਕਰਨ ਦੀ ਹਦਾਇਤ ਕੀਤੀ ਗਈ ਹੈ। ਜਿਸ ਤੇ ਅੱਜ ਵਿਭਾਗ ਵੱਲੋਂ ਆਪਣੇ ਇੱਕ ਹੁਕਮ ਰਾਹੀਂ ਬੀ.ਡੀ.ਪੀ.ਓ. ਬੁਢਲਾਡਾ ਮੇਜਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਸਦਾ ਹੈਡਕੁਆਟਰ ਜਿਲ੍ਹਾ ਵਿਕਾਸ ਅਫਸਰ ਮਾਨਸਾ ਵਿੱਚ ਯਕੀਨੀ ਬਨਾਉਣ ਦੀ ਹਦਾਇਤ ਕੀਤੀ ਗਈ ਹੈ। ਉੱਧਰ ਡਿਪਟੀ ਕਮਿਸ਼ਨਰ ਮਾਨਸਾ ਨੇ ਬੀ ਡੀ ਪੀ ਓ ਬੁਢਲਾਡਾ ਦੀ ਮੁਅੱਤਲੀ ਤੋਂ ਬਾਅਦ ਬੁਢਲਾਡਾ ਦਾ ਚਾਰਜ ਬੀ ਡੀ ਪੀ ਓ ਝੁਨੀਰ ਨੂੰ ਸੌਂਪ ਦਿੱਤਾ ਗਿਆ ਹੈ। ਵਰਣਨਯੋਗ ਹੈ ਕਿ ਸਰਕਾਰ ਵੱਲੋਂ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਤਜਵੀਜ ਅਨੁਸਾਰ ਹਲਕੇ ਦੇ 42 ਸਕੂਲਾਂ ਨੂੰ ਆਰ ਓ ਲਗਾਉਣ ਦੀ ਸ਼ਿਫਾਰਿਸ਼ ਕੀਤੀ ਗਈ ਸੀ ਕਿ ਬੱਚਿਆਂ ਨੂੰ ਸ਼ੁੱਧ ਪਾਣੀ ਮੁਹੱਈਆਂ ਕਰਵਾਇਆ ਜਾ ਸਕੇ। ਪ੍ਰੰਤੂ ਸੰਬੰਧਤ ਵਿਭਾਗ ਦੇ ਅਧਿਕਾਰੀਆਂ ਨੇ ਨਿਯਮਾਂ ਦੀ ਉਲੰਘਣਾ ਕੀਤੀ ਹੈ, ਜਾਂਚ ਦੀ ਮੰਗ ਕੀਤੀ।

NO COMMENTS