
ਫਗਵਾੜਾ 26 ਸਤੰਬਰ (ਸਾਰਾ ਯਹਾਂ/ਸ਼ਿਵ ਕੋੜਾ) ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਕਾਲਾ ਸਰਪੰਚ ਅਠੌਲੀ ਅਤੇ ਗੁਰਪਾਲ ਸਿੰਘ ਪਾਲਾ ਮੌਲੀ ਪ੍ਰੈੱਸ ਸਕੱਤਰ ਪੰਜਾਬ ਨੇ ਨਿਰਮਲ ਕੁਟੀਆ ਸ਼ੰਭ ਵਾਲੀ ਪੰਡਵਾ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਸ੍ਰੀਮਾਨ ਸੰਤ ਬਾਬਾ ਗੁਰਚਰਨ ਸਿੰਘ ਨੇ ਕਿਸਾਨ ਆਗੂਆਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਤ ਕੀਤਾ। ਉਹਨਾਂ ਨੇ ਦੱਸਿਆ ਕਿ 29 ਸਤੰਬਰ ਦਿਨ ਐਤਵਾਰ ਨੂੰ ਸਤਿਗੁਰੂ ਅਮਰਦਾਸ ਮਹਾਰਾਜ ਜੀ ਦੇ ਜੋਤੀ ਜੋਤ ਅਤੇ ਸ਼੍ਰੀ ਗੁਰੂ ਰਾਮਦਾਸ ਮਹਾਰਾਜ ਦੇ ਗੁਰਤਾ ਗੱਦੀ ਸੰਭਾਲਣ ਦੇ 450 ਸਾਲਾ ਸ਼ਤਾਬਦੀ ਦਿਵਸ ਮੌਕੇ ਗੁਰਮਤਿ ਸਮਾਗਮ ਅਤੇ ਸੰਤ ਪ੍ਰਵਚਨ ਦਾ ਪ੍ਰੋਗਰਾਮ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਪੰਥ ਪ੍ਰਸਿੱਧ ਢਾਡੀ, ਰਾਗੀ ਜੱਥੇ ਗੁਰੂ ਯਸ਼ ਅਤੇ ਕੀਰਤਨ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ। ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਆਗੂਆਂ ਨੇ ਨਿਰਮਲੀ ਸੰਪਰਦਾ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਹਨਾਂ ਨੇ ਸਮੂਹ ਸੰਗਤ ਨੂੰ ਪੁਰਜੋਰ ਅਪੀਲ ਕੀਤੀ ਕਿ ਇਸ 450 ਸਾਲਾ ਧਾਰਮਿਕ ਸਮਾਗਮ ਵਿਚ ਪਰਿਵਾਰਾਂ ਸਮੇਤ ਹਾਜਰੀ ਭਰਦਿਆਂ ਗੁਰੂ ਸਾਹਿਬਾਨ ਦਾ ਆਸ਼ੀਰਵਾਦ ਪ੍ਰਾਪਤ ਕਰਨ।
