*ਨਿਹੰਗ ਸਿੰਘਾਂ ਨੇ ਅਸ਼ਲੀਲ ਵੀਡੀਓ ਬਣਾਉਣ ਵਾਲੇ ਦਾ ਲਾਇਆ ਸੋਧਾ, ਵੀਡੀਓ ਵਾਇਰਲ*

0
103

ਬਰਨਾਲਾ 06,ਸਤੰਬਰ (ਸਾਰਾ ਯਹਾਂ ਬਿਊਰੋ ਰਿਪੋਰਟ): ਸੋਸ਼ਲ ਮੀਡੀਆ ‘ਤੇ ਲੱਚਰ ਤੇ ਅਸ਼ਲੀਲ ਵੀਡੀਓ ਪਾਉਣ ਨੂੰ ਲੈ ਕੇ ਚਰਚਾ ਵਿੱਚ ਰਹਿਣ ਵਾਲੇ ਪ੍ਰੋਡਿਊਸਰ ਡੀ ਐਕਸ ਐਕਸ ਦੀ ਨਿਹੰਗ ਸਿੰਘਾਂ ਵੱਲੋਂ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰ ਦਿੱਤੀ ਗਈ ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ।

ਇਹ ਵੀਡੀਓ ਬਰਨਾਲਾ ਜ਼ਿਲ੍ਹੇ ਦੇ ਪਿੰਡ ਕੋਟਦੁੰਨਾ ਦੀ ਸੱਥ ਦੀ ਹੈ ਤੇ ਵਿਵਾਦਤ ਵਿਅਕਤੀ ਪ੍ਰੋਡਿਊਸਰ ਐਕਸ ਐਕਸ ਵੀ ਇਸੇ ਪਿੰਡ ਨਾਲ ਸਬੰਧਤ ਹੈ। ਜਦਕਿ ਕੁੱਟਮਾਰ ਕਰਨ ਵਾਲੇ ਨਿਹੰਗ ਸਿੰਘ ਬਰਨਾਲਾ ਤੋਂ ਬਾਹਰੀ ਜ਼ਿਲ੍ਹੇ ਦੇ ਹਨ।

ਵੀਡੀਓ ਵਿੱਚ ਨਿਹੰਗ ਪ੍ਰੋਡਿਊਸਰ ਦੀ ਕੁੱਟਮਾਰ ਕਰ ਰਹੇ ਹਨ, ਜਦਕਿ ਪਿੰਡ ਦੇ ਲੋਕ ਉਸ ਨੂੰ ਛਡਾ ਵੀ ਨਹੀਂ ਰਹੇ ਤੇ ਤਮਾਸ਼ਾ ਦੇਖ ਰਹੇ ਹਨ। ਇਸ ਕੁੱਟਮਾਰ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਲੋਕਾਂ ਵੱਲੋਂ ਨਿਹੰਗ ਸਿੰਘਾਂ ਦੀ ਤਾਰੀਫ਼ ਕੀਤੀ ਜਾ ਰਹੀ ਹੈ, ਕਿਉਂਕਿ ਉਨ੍ਹਾਂ ਨੇ ਲੱਚਰ ਵੀਡੀਓਜ਼ ਪਾਉਣ ਵਾਲੇ ਵਿਅਕਤੀ ਨੂੰ ਕੁੱਟਿਆ ਹੈ।

ਪ੍ਰੋਡਿਊਸਰ ਦੀ ਕੁੱਟਮਾਰ ਕਰਨ ਵਾਲੇ ਨਿਹੰਗ ਵੱਲੋਂ ਇੱਕ ਹੋਰ ਵੀਡੀਓ ਵਿੱਚ ਕੁੱਟਣ ਦੀ ਸ਼ਰੇਆਮ ਜ਼ਿੰਮੇਵਾਰੀ ਲਈ ਗਈ ਹੈ। ਨਿਹੰਗ ਵੱਲੋਂ ਕਿਹਾ ਗਿਆ ਕਿ ਪ੍ਰੋਡਿਊਸਰ ਪੰਜਾਬ ਦੇ ਨੌਜਵਾਨਾਂ ਨੂੰ ਲੱਚਰਤਾ ਤੇ ਅਸ਼ਲੀਲਤਾ ਵੱਲ ਲਿਜਾ ਰਿਹਾ ਹੈ, ਜਿਸ ਕਰਕੇ ਉਨ੍ਹਾਂ ਨੇ ਉਸ ਦੀ ਕੁੱਟਮਾਰ ਕੀਤੀ ਹੈ। ਜੇਕਰ ਧਨੌਲਾ ਥਾਣੇ ਦੀ ਪੁਲਿਸ ਨੇ ਉਨ੍ਹਾਂ ‘ਤੇ ਕਾਰਵਾਈ ਕਰਨੀ ਹੈ ਤਾਂ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਪ੍ਰੋਡਿਊਸਰ ਡੀਐਕਸ ਐਕਸ ਵੱਲੋਂ ਫੇਸਬੁੱਕ, ਯੂਟਿਊਬ ‘ਤੇ ਗੰਦੀਆਂ ਗਾਲਾਂ ਵਾਲੀਆਂ ਲੱਚਰ ਵੀਡੀਓਜ਼ ਬਣਾ ਕੇ ਪਾਈਆਂ ਜਾਂਦੀਆਂ ਹਨ ਜਿਸ ਕਰਕੇ ਹਮੇਸ਼ਾ ਚਰਚਾ ਵਿੱਚ ਰਹਿੰਦੇ ਹਨ।

ਕੁਝ ਮਹੀਨੇ ਪਹਿਲਾਂ ਪ੍ਰੋਡਿਊਸਰ ਤੇ ਉਸ ਦੇ ਸਾਥੀਆਂ ਵੱਲੋਂ ਆਪਣੀ ਇੱਕ ਵੀਡੀਓ ਵਿੱਚ ਭਾਈ ਘਨੱਈਆ ਜੀ ਬਾਰੇ ਭੱਦੀ ਸ਼ਬਦਾਵਲੀ ਵਰਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਉਪਰ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਵੀ ਪਰਚਾ ਹੋ ਚੁੱਕਿਆ ਹੈ। ਉਧਰ ਬਰਨਾਲਾ ਪੁਲਿਸ ਦਾ ਕਹਿਣਾ ਹੈ ਕਿ ਅਜੇ ਤੱਕ ਉਨ੍ਹਾਂ ਕੋਲ ਇਸ ਸਬੰਧੀ ਕੋਈ ਸ਼ਿਕਾਇਤ ਨਹੀਂ ਮਿਲੀ।

LEAVE A REPLY

Please enter your comment!
Please enter your name here