*ਨੇਕੀ ਫਾਉਂਡੇਸ਼ਨ ਨੇ ਦਿਵਿਆਂਗਜਨ ਅਤੇ ਬਜ਼ੁਰਗਾਂ ਲਈ ਸਹਾਇਕ ਉਪਰਕਰਨ ਵੰਡ ਸਮਾਰੋਹ  ਆਯੋਜਿਤ ਕੀਤਾ*

0
73

ਬੁਢਲਾਡਾ,  26 ਨਵੰਬਰ,  (ਸਾਰਾ ਯਹਾਂ/ਅਮਨ ਮਹਿਤਾ)

ਡਿਪਟੀ ਕਮਿਸ਼ਨਰ ਮਾਨਸਾ ਦੇ ਯਤਨਾਂ ਸਦਕਾ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਤੇ ਅਲਿਮਕੋ ਮੋਹਾਲੀ ਦੇ ਸਹਿਯੋਗ ਨਾਲ ਨੇਕੀ ਫਾਊਂਡੇਸ਼ਨ, ਬੁਢਲਾਡਾ ਵੱਲੋਂ ਦਿਵਿਆਂਗਜਨ ਅਤੇ ਬਜ਼ੁਰਗ ਵਿਅਕਤੀਆਂ ਲਈ ਸਹਾਇਕ ਉਪਕਰਨ ਵੰਡ ਸਮਾਰੋਹ ਲਾਲਾ ਚਿਰੰਜੀ ਲਾਲ ਅਗਰਵਾਲ ਧਰਮਸ਼ਾਲਾ ਸਰਦੂਲਗੜ੍ਹ ਵਿਖੇ ਆਯੋਜਿਤ ਕੀਤਾ ਗਿਆ, ਜਿੱਥੇ ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਆਈ.ਏ.ਐੱਸ. ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਉਹਨਾਂ ਦੇ ਨਾਲ ਐੱਸ ਡੀ ਐੱਮ ਸਰਦੂਲਗੜ੍ਹ ਨਿਤੇਸ਼ ਜੈਨ ਆਈ. ਏ. ਐੱਸ.  ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਕੌਰ ਬੜਿੰਗ ਮੌਜ਼ੂਦ ਰਹੇ। ਹਲਕਾ ਐੱਮ ਐੱਲ ਏ ਗੁਰਪ੍ਰੀਤ ਸਿੰਘ ਬਣਾਵਾਲੀ ਵੀ ਕੈੰਪ ਵਿੱਚ ਵਿਸ਼ੇਸ਼ ਤੌਰ ਉੱਤੇ ਪਹੁੰਚੇ। ਇਸ ਮੌਕੇ 140 ਤੋਂ ਵੱਧ ਦਿਵਿਆਂਗ ਅਤੇ ਬਜ਼ੁਰਗਾਂ ਨੂੰ ਸਹਾਇਕ ਉਪਕਰਨ ਜਿਵੇਂ ਕਿ ਮੋਟਰਾਇਜਡ ਟਰਾਈਸਾਇਕਲ, ਟਰਾਈ ਸਾਇਕਲ, ਵਹੀਲ ਚੇਅਰ, ਨਕਲੀ ਅੰਗ, ਪੋਲਿਓ ਕੈਲਿਪਰ, ਕੰਨਾਂ ਦੀਆਂ ਮਸ਼ੀਨਾਂ, ਸਮਾਰਟ ਫੋਨ, ਸੀ.ਪੀ. ਚੇਅਰ, ਐਮ.ਆਰ. ਕਿੱਟ, ਨੇਤਰਹੀਣਾਂ ਲਈ ਸਮਾਰਟ ਕੇਨ, ਐਲਬੋ ਕਰੰਚ, ਚੱਲਣ ਵਾਲੀ ਸੋਟੀ, ਬਰੇਲ ਕੇਨ, ਵਾਕਰ, ਏ.ਡੀ.ਐਲ ਕਿੱਟ (ਲੈਪਰੇਸੀ), ਬੀ ਟੀ ਈ (2 ਸਾਲ ਤੋਂ ਛੋਟੇ ਬੱਚੇ ਲਈ ਕੰਨ ਦੀ ਮਸ਼ੀਨ) ਅਤੇ ਹੋਰ ਸਹਾਇਕ ਉਪਕਰਣ ਆਦਿ ਮੁਫ਼ਤ ਵੰਡੇ ਗਏ। ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਕਿਹਾ ਕਿ ਸਰਕਾਰ ਵੱਲੋਂ ਦਿਵਿਆਂਗਜਨਾਂ ਅਤੇ ਬਜ਼ੁਰਗਾਂ ਦੀ ਭਲਾਈ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਦਿਵਿਆਂਗਜਨਾਂ ਨੂੰ ਸਮਾਜ ਵਿਚ ਵਿਚਰਨ ਦਾ ਮੌਕਾ ਮਿਲੇ ਅਤੇ ਬਜ਼ੁਰਗਾਂ ਦਾ ਮਾਣ ਸਤਿਕਾਰ ਬਣਿਆ ਰਹੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਅਤੇ ਨੇਕੀ ਫਾਉਂਡੇਸ਼ਨ ਵੱਲੋਂ ਦਿਵਿਆਂਗਜਨ ਅਤੇ ਬਜ਼ੁਰਗ ਵਿਅਕਤੀਆਂ ਨੂੰ ਸਹਾਇਕ ਉਪਕਰਣ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ ਜੋ ਕਿ ਸ਼ਲਾਘਾਯੋਗ ਉਦਮ ਹੈ। ਇਸ ਮੌਕੇ ਅਲਿਮਕੋ ਮੌਹਾਲੀ ਦੀ ਟੀਮ ਤੋਂ ਜੂਨੀਅਰ ਮੈਨੇਜਰ ਕਨਿਕਾ ਮਹਿਤਾ, ਪੀ ਐਂਡ ਓ ਅਸ਼ੋਕ ਸਾਹੁ, ਗੌਤਮ ਪਾਂਡੇ ਦੀ ਅਗਵਾਹੀ ਹੇਠ ਉਹਨਾਂ ਦੀ ਪੂਰੀ ਟੀਮ ਵੱਲੋਂ ਲਾਭਪਾਤਰੀਆਂ ਨੂੰ ਉਹਨਾਂ ਦਾ ਸਮਾਨ ਵੰਡਿਆ ਗਿਆ। ਕੈੰਪ ਦੇ ਪ੍ਰਬੰਧਾਂ ਵਿੱਚ ਸਹਿਯੋਗ ਲਈ ਨੇਕੀ ਫਾਉਂਡੇਸ਼ਨ ਟੀਮ ਨੇ ਸੀਤਾ ਰਾਮ ਅਜੰਤਾ ਕਲਾਥ ਹਾਉਸ ਵਾਲਿਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਮੌਕੇ ਰਾਧੇ ਸ਼ਿਆਮ ਗੋਇਲ, ਬੱਬੂ ਸਿੰਘ ਰੋੜੀ, ਸਤੀਸ਼ ਕੁਮਾਰ ਲਹਿਰੀ, ਪ੍ਰੇਮ ਕੁਮਾਰ ਗਰਗ,  ਭੋਲਾ ਰਾਮ ਸੋਨੀ, ਦਰਸ਼ਨ ਕੁਮਾਰ ਗਰਗ, ਬਿਕਰਮਜੀਤ ਸਿੰਘ, ਕ੍ਰਿਸ਼ਨ ਕੁਮਾਰ ਮੀਰਪੁਰ ਵਾਲੇ, ਗੁਰਦੀਪ ਝੁਨੀਰ ਸਮੇਤ ਇਲਾਕੇ ਦੇ ਪਤਿਵੰਤੇ ਮੌਜ਼ੂਦ ਸਨ।

NO COMMENTS