*ਨੇਤਰਦਾਨੀ ਦੇ ਪਰਿਵਾਰ ਨੂੰ ਕੀਤਾ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ*

0
29

ਮਾਨਸਾ, 09 ਜਨਵਰੀ- (ਸਾਰਾ ਯਹਾਂ/ ਗੁਰਪ੍ਰੀਤ ਧਾਲੀਵਾਲ) : ਸਵ: ਨੀਲਮ ਰਾਣੀ ਪਤਨੀ ਸ਼੍ਰੀ ਵਿਜੇ ਕੁਮਾਰ ਦੀ ਮੌਤ ਤੋਂ ਬਾਅਦ ਪਰਿਵਾਰ ਵਲੋਂ ਅੱਖਾਂ ਦਾਨ ਕਰਨ ਦੀ ਇੱਛਾ ਜ਼ਾਹਿਰ ਕੀਤੀ ਗਈ ਅਤੇ ਨੇਤਰਦਾਨੀ ਪ੍ਰੇਰਕ ਸੰਜੀਵ ਪਿੰਕਾ ਨਾਲ ਸੰਪਰਕ ਕੀਤਾ ਗਿਆ ਉਨ੍ਹਾਂ ਵੱਲੋਂ ਮਿ੍ਤਕ ਦੀਆਂ ਅੱਖਾਂ ਸ਼ੰਕਰਾ ਆਈ ਬੈਂਕ ਲੁਧਿਆਣਾ ਦੀ ਟੀਮ ਰਾਹੀਂ ਦਾਨ ਕਰਵਾਈਆਂ ਗਈਆਂ।ਇਹ ਜਾਣਕਾਰੀ ਦਿੰਦਿਆਂ ਨਰਿੰਦਰ ਗੁਪਤਾ ਨੇ ਦੱਸਿਆ ਕਿ ਮਾਨਸਾ ਸਾਇਕਲ ਗਰੁੱਪ ਦੀ ਨੇਤਰਦਾਨ ਪ੍ਰਚਾਰ ਮੁਹਿੰਮ ਤਹਿਤ ਅੱਖਾਂ ਦਾਨ ਕਰਵਾ ਕੇ ਦੋ ਜ਼ਿੰਦਗੀਆਂ ਨੂੰ ਰੋਸ਼ਨ ਕਰਨ ਦਾ ਯਤਨ ਕੀਤਾ ਗਿਆ ਪਰਿਵਾਰ ਵਲੋਂ ਕੀਤੇ ਗਏ ਇਸ ਮਹਾਨ ਕਾਰਜ ਲਈ ਨੇਤਰਦਾਨੀ ਨਮਿੱਤ ਅੰਤਿਮ ਅਰਦਾਸ ਮੌਕੇ ਪਰਿਵਾਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਡਾਕਟਰ ਜਨਕ ਰਾਜ ਸਿੰਗਲਾ ਨੇ ਦੱਸਿਆ ਕਿ ਮੌਤ ਤੋਂ ਛੇ ਘੰਟੇ ਦੇ ਅੰਦਰ ਜੇਕਰ ਅੱਖਾਂ ਦਾਨ ਕੀਤੀਆਂ ਜਾਣ ਤਾਂ ਇਹ ਦੋ ਹਨੇਰੀਆਂ ਜ਼ਿੰਦਗੀਆਂ ਨੂੰ ਰੋਸ਼ਨ ਕਰ ਸਕਦੀਆਂ ਹਨ ਉਨ੍ਹਾਂ ਦੱਸਿਆ ਕਿ ਲਾਇਸੰਸਡ ਆਈ ਬੈਂਕ ਦੀ ਟੀਮ ਅੱਖਾਂ ਦੇ ਮਾਹਿਰ ਡਾਕਟਰ ਦੀ ਅਗਵਾਈ ਹੇਠ ਮਿ੍ਤਕ ਦੀਆਂ ਅੱਖਾਂ ਲੈ ਕੇ ਨੇਤਰਹੀਣ ਵਿਅਕਤੀ ਦੇ ਲਗਾਉਣ ਦਾ ਕੰਮ ਕਰਦੀ ਹੈ ਜੋ ਕਿ ਬਿੱਲਕੁਲ ਮੁਫ਼ਤ ਕੀਤਾ ਜਾਂਦਾ ਹੈ।

NO COMMENTS