*ਨੇਤਰਦਾਨੀ ਪਰਿਵਾਰ ਦਾ ਕੀਤਾ ਸਨਮਾਨ*

0
140

ਮਾਨਸਾ 29 ਮਾਰਚ(ਸਾਰਾ ਯਹਾਂ/ਮੁੱਖ ਸੰਪਾਦਕ)ਸਵਰਗਵਾਸੀ ਸ਼੍ਰੀਮਤੀ ਬਿਮਲਾ ਦੇਵੀ ਪਤਨੀ ਸ਼੍ਰੀ ਰੂਲਦੂ ਰਾਮ ਬਾਂਸਲ ਦੀ ਪਿਛਲੇ ਦਿਨੀਂ ਹੋਈ ਮੌਤ ਤੋਂ ਬਾਅਦ ਪਰਿਵਾਰ ਵਲੋਂ ਉਨ੍ਹਾਂ ਦੀਆਂ ਅੱਖਾਂ ਅਪੈਕਸ ਕਲੱਬ ਮਾਨਸਾ ਦੀ ਨੇਤਰਦਾਨ ਪ੍ਰਚਾਰ ਮੁਹਿੰਮ ਤਹਿਤ ਦਾਨ ਕਰਵਾਈਆਂ ਗਈਆਂ ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਸੰਜੀਵ ਪਿੰਕਾ ਨੇ ਦੱਸਿਆ ਕਿ ਇਹ ਅੱਖਾਂ ਸ਼ੰਕਰਾ ਆਈ ਬੈਂਕ ਲੁਧਿਆਣਾ ਦੀ ਟੀਮ ਰਾਹੀਂ ਦਾਨ ਕਰਵਾ ਕੇ ਦੋ ਜ਼ਿੰਦਗੀਆਂ ਨੂੰ ਰੋਸ਼ਨ ਕੀਤਾ ਗਿਆ ਹੈ।ਇਸ ਮੌਕੇ ਬੋਲਦਿਆਂ ਵਿਧਾਇਕ ਡਾਕਟਰ ਵਿਜੇ ਸਿੰਗਲਾ ਨੇ ਕਿਹਾ ਕਿਸੇ ਵੀ ਇਨਸਾਨ ਦੀ ਮੌਤ ਤੋਂ ਬਾਅਦ ਉਸਦੀਆਂ ਅੱਖਾਂ ਦਾਨ ਕਰਵਾਈਆਂ ਜਾਣੀਆ ਚਾਹੀਦੀਆਂ ਹਨ ਤਾਂ ਕਿ ਨੇਤਰਹੀਣਾਂ ਨੂੰ ਰੋਸ਼ਨੀ ਦਿੱਤੀ ਜਾ ਸਕੇ। ਡਾਕਟਰ ਜਨਕ ਰਾਜ ਸਿੰਗਲਾ ਨੇ ਦੱਸਿਆ ਕਿ ਅਪੈਕਸ ਕਲੱਬ ਮਾਨਸਾ ਦੀ ਨੇਤਰਦਾਨ ਪ੍ਰਚਾਰ ਮੁਹਿੰਮ ਤਹਿਤ ਬਹੁਤ ਲੋਕਾਂ ਨੇ ਅਪਣੇ ਸਕੇ ਸੰਬੰਧੀਆਂ ਦੀ ਮੌਤ ਤੋਂ ਬਾਅਦ ਉਹਨਾਂ ਦੀਆਂ ਅੱਖਾਂ ਦਾਨ ਕਰਵਾਈਆਂ ਹਨ। ਅਗਰਵਾਲ ਸਭਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਸ਼ੋਕ ਗਰਗ ਨੇ ਦੱਸਿਆ ਕਿ ਅਪੈਕਸ ਕਲੱਬ ਮਾਨਸਾ ਵਲੋਂ ਪਰਿਵਾਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਵਿਧਾਇਕ ਡਾਕਟਰ ਵਿਜੇ ਸਿੰਗਲਾ,ਸਾਬਕਾ ਵਿਧਾਇਕ ਪ੍ਰੇਮ ਮਿੱਤਲ, ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਅਗਰਵਾਲ ਸਭਾ ਦੇ ਪ੍ਰਧਾਨ ਪ੍ਰਸ਼ੋਤਮ ਬਾਂਸਲ, ਡਾਕਟਰ ਤੇਜਿੰਦਰ ਪਾਲ ਸਿੰਘ ਰੇਖੀ, ਡਾਕਟਰ ਜਨਕ ਰਾਜ ਸਿੰਗਲਾ, ਵਿਨੋਦ ਭੰਮਾਂ, ਰਜੇਸ਼ ਪੰਧੇਰ,ਅਸ਼ਵਨੀ ਜਿੰਦਲ, ਭੁਪੇਸ਼ ਜਿੰਦਲ, ਮਾਸਟਰ ਸਤੀਸ਼ ਗਰਗ, ਬਲਜੀਤ ਸ਼ਰਮਾਂ,ਪ੍ਰਵੀਨ ਟੋਨੀ ਸ਼ਰਮਾਂ ਸਮੇਤ ਸ਼ਹਿਰ ਦੀਆਂ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ।

NO COMMENTS