*ਨੈਸ਼ਨਲ ਲੋਕ ਅਦਾਲਤ ਸਬੰਧੀ ਮਾਨਸਾ ਪੈਨਲ ਵਕੀਲਾਂ ਨਾਲ ਕੀਤੀ ਮੀਟਿੰਗ*

0
18

ਮਾਨਸਾ, 25 ਨਵੰਬਰ (ਸਾਰਾ ਯਹਾਂ/ਹਿਤੇਸ਼ ਸ਼ਰਮਾ) : 11 ਦਸੰਬਰ 2021 ਨੂੰ ਲੱਗਣ ਜਾ ਰਹੀ ਨੈਸ਼ਨਲ ਲੋਕ ਅਦਾਲਤ ਸਬੰਧੀ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸ਼ਿਲਪਾ ਵਰਮਾ ਵੱਲੋਂ ਬੁਢਲਾਡਾ ਅਤੇ ਸਰਦੂਲਗੜ੍ਹ ਦੇ ਪੈਨਲ ਵਕੀਲਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ।  ਇਸ ਮੌਕੇ ਉਨ੍ਹਾਂ ਵਕੀਲਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਵਾਉਣ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਨੈਸ਼ਨਲ ਲੋਕ ਅਦਾਲਤ ਦਾ ਫਾਇਦਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨੈਸ਼ਨਲ ਲੋਕ ਅਦਾਲਤ ਦਾ ਉਦੇਸ਼ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨਾ ਹੈ।  ਉਨ੍ਹਾਂ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਵਿੱਚ ਰਿਕਵਰੀ ਵਾਲੇ ਕੇਸ, 138 ਵਾਲੇ ਕੇਸ ਆਦਿ ਅਤੇ ਐਵਾਰਡ ਪਾਸ ਕਰਕੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਲੋਕ ਅਦਾਲਤ ਵਿੱਚ ਦੀਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈਕਾਂ ਦੇ ਕੇਸ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਉਜਰਤ ਸਬੰਧੀ ਝਗੜੇ, ਬਿਜਲੀ, ਪਾਣੀ, ਟੈਲੀਫੋਨ ਅਤੇ ਵਿਆਹ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਆਪਸੀ ਸਮਝੌਤੇ ਰਾਹੀਂ ਕੀਤਾ ਜਾਣਾ ਹੈ।

NO COMMENTS