ਮਾਨਸਾ, 01,ਅਪ੍ਰੈਲ (ਸਾਰਾ ਯਹਾਂ /ਜੋਨੀ ਜਿੰਦਲ) : ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਸਿਹਤ ਵਿਭਾਗ ਦੇ ਨੈਸ਼ਨਲ ਰੇਬੀਜ਼ ਕੰਟਰੋਲ ਪ੍ਰੋਗਰਾਮ ਤਹਿਤ ਪੋਸਟਰ ਅਤੇ ਪੈਂਫਲੇਟ ਰਿਲੀਜ਼ ਕੀਤੇ ਗਏ। ਇਸ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਰੇਬੀਜ਼ (ਹਲਕਾਅ) ਪ੍ਰਤੀ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ।ਉਨ੍ਹਾਂ ਦੱਸਿਆ ਕਿ ਰੇਬੀਜ਼ ਘਾਤਕ ਹੈ, ਪਰ ਇਸ ਤੋਂ ਪੂਰਨ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਵਿੱਚ ਹਰ ਸਾਲ ਰੇਬੀਜ਼ ਨਾਲ ਲਗਭਗ 20,000 ਲੋਕਾਂ ਦੀ ਮੌਤ ਹੋ ਜਾਂਦੀ ਹੈ ਅਤੇ ਕੁੱਤੇ ਦੇ ਵੱਢਣ ਵਾਲੇ ਵਿਅਕਤੀਆਂ ਵਿੱਚੋਂ 95—96 ਪ੍ਰਤੀਸ਼ਤ ਰੇਬੀਜ਼ ਦੇ ਕੇਸ ਹਨ।ਉਨ੍ਹਾਂ ਦੱਸਿਆ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਜਾਨਵਰਾਂ ਦੇ ਵੱਢੇ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਜਿ਼ਲ੍ਹਾ ਐਪੀਡੀਮਾਲੋਜਿਸਟ ਅਤੇ ਨੋਡਲ ਅਫ਼ਸਰ ਐਨ.ਆਰ.ਸੀ.ਪੀ. ਡਾ. ਅਰਸ਼ਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਤੋ ਬਚਣ ਲਈ ਪਾਲਤੂ ਜਾਨਵਰਾਂ ਦਾ ਟੀਕਾਰਕਨ ਜ਼ਰੂਰ ਕਰਵਾਉਣਾ ਚਾਹੀਦਾ ਹੈ।ਜੇਕਰ ਕੋਈ ਜਾਨਵਰ ਕਿਸੇ ਵਿਅਕਤੀ ਨੂੰ ਵੱਢ ਜਾਵੇ ਤਾਂ ਜਖ਼ਮ ਨੂੰ ਸਾਬਣ ਤੇ ਵੱਗਦੇ ਪਾਣੀ ਨਾਲ ਤੁਰੰਤ ਧੋਣਾ ਚਾਹੀਦਾ ਹੈ, ਮੋਕੇ *ਤੇ ਉਪਲਬਧ ਸਪਿਰਟ ਜਾਂ ਘਰ ਵਿੱਚ ਉਪਲਬਧ ਐਂਟੀਸੈਪਟਿਕ ਲਗਾਉਣੀ ਚਾਹੀਦੀ ਹੈ ਅਤੇ ਸਮੇਂ ਸਿਰ ਡਾਕਟਰ ਨਾਲ ਸੰਪਰਕ ਕਰਕੇ ਇਲਾਜ ਕਰਵਾਉਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਰੇਬੀਜ਼ ਤੋਂ ਬਚਾਅ ਲਈ ਸਰਕਾਰੀ ਹਸਪਤਾਲਾਂ, ਸਬ—ਡਵੀਜਨਲ ਹਸਪਤਾਲਾਂ ਅਤੇ ਕਮਿਊਨਟੀ ਹੈਲਥ ਸੈਂਟਰਾਂ ਵਿੱਚ ਟੀਕੇ ਮੁਫ਼ਤ ਲਗਾਏ ਜਾਂਦੇ ਹਨ। ਜਿ਼ਲ੍ਹਾ ਐਪੀਡੀਮਾਲੋਜਿਸਟ ਸ੍ਰੀ ਸੰਤੋਸ਼ ਭਾਰਤੀ ਨੇ ਦੱਸਿਆ ਕਿ ਵੈਕਸੀਨ ਦੀ ਡੋਜ਼ ਪੂਰਨ ਰੂਪ ਵਿੱਚ ਲਗਵਾਉਣੀ ਚਾਹੀਦੀ ਹੈ ਅਤੇ ਡਾਕਟਰ ਦੀ ਸਲਾਹ ਨਾਲ ਹੀ ਇਲਾਜ਼ ਕਰਵਾਉਣਾ ਚਾਹੀਦਾ ਹੈ।ਉਨਾਂ ਕਿਹਾ ਕਿ ਐਨ.ਆਰ.ਸੀ.ਪੀ. ਪ੍ਰੋਗਰਾਮ ਅਧੀਨ ਬਾਕੀ ਵਿਭਾਗਾਂ ਨਾਲ ਤਾਲਮੇਲ ਕਰਕੇ ਇਸ ਪ੍ਰੋਗਰਾਮ ਨੂੰ ਤਰੀਕੇ ਬੱਧ ਲਾਗੂ ਕਰਵਾਉਣ ਦੀ ਪੂਰਨ ਕੋਸਿ਼ਸ