*ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਪ੍ਰੋਗਰਾਮ ਅਧੀਨ ਮੀਟਿੰਗ ਕੀਤੀ ਗਈ*

0
71

ਬੁਢਲਾਡਾ 28 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ) ਸੀਨੀਅਰ ਮੈਡੀਕਲ ਅਫ਼ਸਰ ਬੁਢਲਾਡਾ ਡਾ. ਮਨਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅਸ਼ਵਨੀ ਕੁਮਾਰ ਹੈਲਥ ਸੁਪਰਵਾਈਜ਼ਰ ਦੀ ਅਗਵਾਈ ਹੇਠ ਬਲਾਕ ਬੁਢਲਾਡਾ ਅਧੀਨ ਪੈਂਦੇ ਵੱਖ ਵੱਖ ਪਿੰਡਾਂ ਵਿੱਚ ਕੰਮ ਕਰ ਰਹੇ ਸਿਹਤ ਕਰਮਚਾਰੀ ਦੀ ਮੀਟਿੰਗ ਬਰ੍ਹੇ ਵਿਖੇ 28 ਸਤੰਬਰ ਨੂੰ ਕੀਤੀ ਗਈ। ਜਿਸ ਵਿੱਚ ਮਲੇਰੀਆ ਅਤੇ ਡੇਂਗੂ ਬੁਖਾਰ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਅਸ਼ਵਨੀ ਕੁਮਾਰ ਹੈਲਥ ਸੁਪਰਵਾਈਜਰ ਵੱਲੋਂ ਸਾਰੇ ਸਿਹਤ ਕਰਮਚਾਰੀਆਂ ਨੂੰ ਇਨ੍ਹਾਂ ਬੁਖਾਰਾਂ ਦੇ ਫੈਲਣ ਤੋਂ ਰੋਕਣ ਲਈ ਸਾਰੀਆਂ ਤਿਆਰੀਆਂ ਅਤੇ ਸਰਵੇ ਆਦਿ ਨੂੰ ਤੇਜ ਕਰਨ ਲਈ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਮਲੇਰੀਆ ਮਾਦਾ ਐਨਾਫਲੀਜ ਮੱਛਰ ਦੇ ਕੱਟਣ ਨਾਲ ਅਤੇ ਡੇਂਗੂ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਲਈ ਸਾਵਧਾਨੀਆਂ ਵਿੱਚ ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜਨ ਦੇਣਾ, ਘਰਾਂ ਵਿੱਚ ਪਏ ਫਾਲਤੂ ਘੜਿਆਂ, ਕੰਨਟੇਨਰਾਂ ‘ਚ ਪਾਣੀ ਨਾ ਖੜਾ ਹੋਣ ਦੇਣਾ ਅਤੇ ਫਰਿਜ ਦੇ ਪਿਛਲੇ ਹਿੱਸੇ ਦੀ ਟਰੇਅ ਵਿੱਚ ਪਾਣੀ ਨਾ ਖੜਾ ਹੋਣ ਦੇਣਾ ਆਦਿ ਦੱਸਿਆ ਗਿਆ। ਇਸ ਮੌਕੇ ਮੌਜੂਦ ਵੱਖ ਵੱਖ ਪਿੰਡਾਂ ਵਿੱਚ ਕੰਮ ਕਰਦੇ ਸਿਹਤ ਕਰਮਚਾਰੀਆਂ ਜਿਨ੍ਹਾਂ ਵਿੱਚ ਰਾਹੁਲ ਕੁਮਾਰ, ਕ੍ਰਿਸ਼ਨ ਕੁਮਾਰ, ਗੁਰਿੰਦਰਜੀਤ ਸ਼ਰਮਾ, ਵਿਸ਼ਾਲ ਕੁਮਾਰ, ਨਿਰਭੈ ਸਿੰਘ, ਨਵਦੀਪ ਕਾਠ ਆਦਿ ਨੇ ਵਿਸ਼ਵਾਸ ਦੁਵਾਇਆ ਕਿ ਉਹ ਇਨ੍ਹਾਂ ਬਿਮਾਰੀਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਵੱਧ ਹਨ ਅਤੇ ਆਪਣੀ ਪੂਰੀ ਵਾਹ ਲਾ ਦੇਣਗੇ। ਇਸ ਮੌਕੇ ਸਿਹਤ ਸੁਪਰਵਾਈਜਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਡੇਂਗੂ ਦਾ ਟੈਸਟ ਸਰਕਾਰੀ ਹਸਪਤਾਲ ਬੁਢਲਾਡਾ ਅਤੇ ਮਾਨਸਾ ਵਿਖੇ ਮੁਫ਼ਤ ਕੀਤਾ ਜਾਂਦਾ ਹੈ। ਜੇਕਰ ਕਿਸੇ ਨੂੰ ਤੇਜ ਬੁਖਾਰ, ਸਿਰ ਦਰਦ, ਮਾਸ਼ਪੇਸ਼ੀਆਂ ਵਿੱਚ ਦਰਦ ਆਦਿ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਉਹ ਆਪਣਾ ਟੈਸਟ ਜਾ ਕੇ ਕਰਵਾ ਸਕਦੇ ਹਨ

NO COMMENTS