
ਮਾਨਸਾ, 01 ਨਵੰਬਰ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਸਿਹਤ ਵਿਭਾਗ ਵੱਲੋਂ ਪੰਜਾਬ ਨੋ ਤੰਬਾਕੂ ਡੇਅ ਮੌਕੇ ਸਿਵਲ ਸਰਜਨ ਡਾ. ਹਰਦੀਪ ਸ਼ਰਮਾ ਦੀ ਅਗਵਾਈ ਵਿੱਚ ਦਫਤਰ ਸਿਵਲ ਸਰਜਨ ਮਾਨਸਾ ਦੇ ਸਮੂਹ ਸਟਾਫ਼ ਵੱਲੋਂ ‘ਪੂਰੀ ਜ਼ਿੰਦਗੀ ਕਿਸੇ ਵੀ ਤਰ੍ਹਾਂ ਦੇ ਤੰਬਾਕੂ ਪਦਾਰਥ ਦਾ ਕਿਸੇ ਵੀ ਰੂਪ ਵਿੱਚ ਵਰਤੋਂ ਨਾ ਕਰਨ, ਪਰਿਵਾਰ ਦਾ ਕੋਈ ਵੀ ਮੈਂਬਰ ਜਾਂ ਰਿਸ਼ਤੇਦਾਰ ਅਤੇ ਦੋਸਤ ਕਿਸੇ ਵੀ ਰੂਪ ਵਿੱਚ ਤੰਬਾਕੂ ਦੀ ਵਰਤੋਂ ਕਰਦਾ ਹੈ ਤਾਂ ਉਸ ਨੂੰ ਤੰਬਾਕੂ ਦੇ ਮਾੜੇ ਸੇਵਨ ਬਾਰੇ ਜਾਗਰੂਕ ਕਰਨ ਅਤੇ ਉਸ ਦੀ ਇਸ ਆਦਤ ਨੂੰ ਛੁਡਵਾਉਣ ਵਿੱਚ ਮਦਦ ਕਰਨ’ ਬਾਰੇ ਸਹੁੰ ਚੁੱਕੀ ਗਈ।
ਇਸ ਮੌਕੇ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਅਰਸ਼ਦੀਪ ਸਿੰਘ ਅਤੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ-ਕਮ-ਜਿਲ੍ਹਾ ਨੋਡਲ ਅਫ਼ਸਰ ਤੰਬਾਕੂ ਸ੍ਰੀ ਪਵਨ ਕੁਮਾਰ ਨੇ ਕਿਹਾ ਕਿ ਨੋ ਤੰਬਾਕੂ ਡੇਅ ਮੌਕੇ ਜ਼ਿਲ੍ਹੇ ਭਰ ਵਿੱਚ 1 ਨਵੰਬਰ ਤੋਂ 7 ਨਵੰਬਰ 2023 ਹਫ਼ਤਾ ਭਰ ਤੰਬਾਕੂ ਉਤਪਾਦ ਐਕਟ—2003 ਦੇ ਅਧੀਨ ਉਲੰਘਣਾ ਕਰਨ ਵਾਲਿਆਂ ਨੂੰ ਜ਼ੁਰਮਾਨੇ ਕੀਤੇ ਜਾਣਗੇ ਅਤੇ ਚਲਾਨ ਕੱਟੇ ਜਾਣਗੇ। ਉੁਨ੍ਹਾਂ ਦੱਸਿਆ ਕਿ ਦੇਸ਼ ਭਰ ਵਿੱਚ ਲਾਗੂ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦ ਐਕਟ—2003 ਦੇ ਅਧੀਨ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨੇ ਕੀਤੇ ਜਾਂਦੇ ਹਨ ਉਥੇ ਹੀ ਦੂਸਰੇ ਵਿਭਾਗਾਂ ਨਾਲ ਤਾਲਮੇਲ ਕਰਕੇ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਨੂੰ ਬੰਦ ਕਰਵਾਉਣ ਅਤੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਸ੍ਰੀ ਸੰਤੋਸ਼ ਭਾਰਤੀ ਜਿਲ੍ਹਾ ਐਪੀਡੀਮਾਲੋਜਿਸਟ, ਡਾ. ਵਿਸ਼ਵਜੀਤ ਸਿੰਘ, ਸੰਦੀਪ ਸਿੰਘ ਸੀਨੀਅਰ ਸਹਾਇਕ, ਸ੍ਰੀ ਰਾਮ ਕੁਮਾਰ ਸਿਹਤ ਸੁਪਰਵਾਈਜਰ, ਗੁਰਿੰਦਰਜੀਤ ਸ਼ਰਮਾ ਐਮ.ਪੀ.ਐਚ.ਡਬਲਿਯੂ, ਕ੍ਰਿਸ਼ਨ ਕੁਮਾਰ ਇਨਸੈਕਿਟ ਕੁਲੈਕਟਰ, ਲਲਿਤ ਕੁਮਾਰ ਜੂਨੀਅਰ ਸਹਾਇਕ, ਪੁਸ਼ਪਿੰਦਰ ਸਿੰਘ, ਆਦਿ ਹਾਜ਼ਰ ਸਨ।
