*ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਯੁਵਕ ਮੇਲੇ ਉੱਤਮ ਮੰਚ ਹੈ-ਡਿਪਟੀ ਕਮਿਸ਼ਨਰ*

0
14

ਮਾਨਸਾ, 16 ਨਵੰਬਰ :(ਸਾਰਾ ਯਹਾਂ/ਮੁੱਖ ਸੰਪਾਦਕ ):
ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਯੁਵਕ ਮੇਲਿਆਂ ਜਿਹੇ ਮੰਚ ਬਹੁਤ ਸਹਾਈ ਹੁੰਦੇ ਹਨ। ਯੁਵਕ ਮੇਲਿਆਂ ਚੋਂ ਨਿੱਕਲੇ ਨੌਜਵਾਨਾਂ ਵੇ ਵਿਸ਼ਵ ਪੱਧਰ ’ਤੇ ਆਪਣੀ ਪਛਾਣ ਬਣਾਈ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਨੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਐਸ. ਡੀ. ਕੰਨਿਆਂ ਮਹਾਂ ਵਿਦਿਆਲਾ ਮਾਨਸਾ ਵਿਖੇ ਕਰਵਾਏ ਜਾ ਰਹੇ ਦੋ ਰੋਜ਼ਾ ਯੁਵਕ ਮੇਲੇ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਵੱਧ ਤੋਂ ਵੱਧ ਮਿਹਨਤ ਕਰ ਕੇ ਬੁਲੰਦੀਆਂ ਛੂਹਣ ਅਤੇ ਆਪਣੇ ਜ਼ਿਲ੍ਹੇ ਤੇ ਸੂਬੇ ਦਾ ਨਾਮ ਰੋਸ਼ਣ ਕਰਨ। ਉਨ੍ਹਾਂ ਕਿਹਾ ਕਿ ਯੁਵਕ ਮੇਲਿਆਂ ਦੌਰਾਨ ਨੌਜਵਾਨਾਂ ਦੀ ਪ੍ਰਤਿਭਾ ਖੁੱਲ੍ਹ ਕੇ ਸਾਹਮਣੇ ਆਉਂਦੀ ਹੈ।
  ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮਾਨਸਾ ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਆਦੇਸ਼ਾਂ ਅਨੁਸਾਰ ਐਸ. ਡੀ. ਕੰਨਿਆ ਮਹਾਂ ਵਿਦਿਆਲਾ ਮਾਨਸਾ ਦੇ ਸਾਂਝੇ ਉਪਰਾਲੇ ਤਹਿਤ ਦੋ ਰੋਜ਼ਾ ਯੁਵਕ ਮੇਲਾ ਆਯੋਜਿਤ ਕੀਤਾ ਗਿਆ। ਇਸ ਯੁਵਕ ਮੇਲੇ ਦੇ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਦੂਜੇ ਦਿਨ ਦੇ ਪ੍ਰੋਗਰਾਮਾਂ ਵਿੱਚ ਰਵਾਇਤੀ ਲੋਕ ਕਲਾਵਾਂ ਵਿੱਚ ਕਰੋਸ਼ੀਆ ਬੁਨਣ ਵਿੱਚ ਰੋਇਲ ਗਰੁੱਪ ਆਫ ਕਾਲਜਿਜ਼ ਬੋੜਾਵਾਲ ਨੇ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਸਾ ਨੇ ਦੂਜਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟੜਾ ਕਲਾਂ ਅਤੇ ਐਂਲਾਈਟਨ ਡਿਗਰੀ ਕਾਲਜ ਝੁਨੀਰ ਨੇ ਕ੍ਰਮਵਾਰ ਤੀਜਾ ਸਥਾਨ ਪ੍ਰਾਪਤ ਕੀਤਾ। ਛਿਕੂ ਬਣਾਉਣ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟੜਾ ਕਲਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਫੁਲਕਾਰੀ ਦੀ ਕਢਾਈ ਵਿੱਚ ਮਾਤਾ ਸੁੰਦਰੀ ਯੂਨੀਵਰਸਿਟੀ ਕਾਲਜ ਮਾਨਸਾ ਨੇ ਪਹਿਲਾ ਸਥਾਨ ਅਤੇ ਰੋਇਲ ਕਾਲਜ ਬੋੜਾਵਾਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਪਰਾਂਦਾ ਬਣਾਉਣ ਵਿੱਚ ਮਾਤਾ ਸੁੰਦਰੀ ਯੂਨੀਵਰਸਿਟੀ ਕਾਲਜ ਮਾਨਸਾ ਨੇ ਪਹਿਲਾ ਸਥਾਨ, ਐਸ.ਡੀ. ਕੰਨਿਆ ਮਹਾਂ ਵਿਦਿਆਲਾ ਮਾਨਸਾ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸੇ ਤਰ੍ਹਾਂ ਇਨੂੰ ਬਣਾਉਣ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਭੀਖੀ ਨੇ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਨੇ ਦੂਜਾ ਅਤੇ ਮਾਤਾ ਸੁੰਦਰੀ ਯੂਨੀਵਰਸਿਟੀ ਕਾਲਜ ਮਾਨਸਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪੀੜੀ ਬਣਾਉਣ ਵਿੱਚ ਐਨਲਾਈਟਨ ਡਿਗਰੀ ਕਾਲਜ ਨੇ ਪਹਿਲਾ, ਐਸ. ਡੀ. ਕੰਨਿਆ ਮਹਾਂ ਵਿਦਿਆਲਾ ਮਾਨਸਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟੜਾ ਕਲਾਂ ਨੇ ਕ੍ਰਮਵਾਰ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਰਜ ਢਿਲਵਾਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟੜਾ ਕਲਾਂ ਨੇ ਕ੍ਰਮਵਾਰ ਤੀਜਾ ਸਥਾਨ ਪ੍ਰਾਪਤ ਕੀਤਾ। ਮਿੱਟੀ ਦੇ ਖਿਡੋਣੇ ਬਣਾਉਣ ਵਿੱਚ ਐਨਲਾਇਟਨ ਡਿਗਰੀ ਕਾਲਜ ਝੁਨੀਰ ਨੇ ਪਹਿਲਾ ਸਥਾਨ, ਰੋਇਲ ਗਰੁੱਪ ਆਫ ਕਾਲਜਿਜ਼ ਬੋੜਾਵਾਲ ਅਤੇ ਬਲਰਾਜ ਭੂੰਦੜ ਗਰੁੱਪ ਆਫ ਕਾਲਜ ਸਰਦੂਲਗੜ੍ਹ ਨੇ ਕ੍ਰਮਵਾਰ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਖਰ ਕਲਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਬੁਣਤੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੱਤਾ ਮਾਲੋਕਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਰੱਸਾ ਵੱਟਣ ਵਿੱਚ ਰੋਇਲ ਗਰੁੱਪ ਆਫ ਕਾਲਜ ਬੋੜਾਵਾਲ ਨੇ ਪਹਿਲਾ ਅਤੇ ਮਾਤਾ ਸੁੰਦਰੀ ਯੂਨੀਵਰਸਿਟੀ ਕਾਲਜ ਮਾਨਸਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਗੁੱਡੀਆਂ ਪਟੋਲੇ ਬਣਾਉਣ ਵਿੱਚ ਐਨਲਾਇਟਨ ਡਿਗਰੀ ਕਾਲਜ ਨੇ ਪਹਿਲਾ ਸਥਾਨ, ਬਲਰਾਜ ਭੂੰਦੜ ਕਾਲਜ ਸਰਦੂਲਗੜ੍ਹ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਨਾਲੇ ਦੀ ਬੁਣਤੀ ਵਿੱਚ ਐਸ ਡੀ. ਕੰਨਿਆ ਮਹਾਂ ਵਿਦਿਆਲਾ ਮਾਨਸਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਸਾ ਨੇ ਦੂਜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੱਤਾ ਮਾਲੋਕਾ ਅਤੇ ਸਰਕਾਰੀ ਆਈ. ਟੀ. ਆਈ. ਮਾਨਸਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਖਿਦੋ ਬਣਾਉਣ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਸਾ ਨੇ ਪਹਿਲਾ, ਐਸ. ਡੀ. ਕੰਨਿਆ ਮਹਾਂ ਵਿਦਿਆਲਾ ਮਾਨਸਾ ਨੇ ਦੂਜਾ, ਰੋਇਲ ਗਰੁੱਪ ਆਫ ਕਾਲਜਿਜ਼ ਬੋੜਾਵਾਲ ਅਤੇ ਬਲਰਾਜ ਭੂੰਦੜ ਕਾਲਜ ਸਰਦੂਲਗੜ੍ਹ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪੱਖੀ ਬੁਨਣ ਵਿੱਚ ਬਲਰਾਜ ਭੁੰਦੜ ਕਾਲਜ ਸਰਦੂਲਗੜ੍ਹ ਨੇ ਪਹਿਲਾ, ਰੋਇਲ ਕਾਲਜ ਬੋੜਾਵਾਲ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਲਰੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਗਿੱਧੇ ਦੇ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੱਲਰੀਆਂ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਭਾ ਨੇ ਝੂੰਮਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਮੇ ਕਲਾਂ ਨੇ ਲੁੱਡੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਭੰਡ ਮੁਕਾਬਲਿਆਂ ਵਿੱਚ  ਸੇਵਾ ਸਿੰਘ ਅਤੇ ਕੁਸ਼ਲਜੀਤ ਸਿੰਘ ਨੇ ਪਹਿਲਾ ਸਥਾਨ ਅਤੇ ਇੰਦਰਵੀਰ ਸਿੰਘ ਅਤੇ ਸੁਖਚੈਨ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸਮੂਹ ਲੋਕ ਨਾਚ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਬੋਹਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਪਹਿਰਾਵਾ ਪ੍ਰਦਰਸ਼ਨੀ ਵਿੱਚ ਐਨਲਾਇਟਨ ਗਰੁੱਪ ਆਫ ਕਾਲਜਿਜ਼ ਨੇ ਪਹਿਲਾ ਅਤੇ ਮੋਹਣ ਇੰਦਰ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਮਿਮਿਕਰੀ ਵਿੱਚ ਕੁਸ਼ਲਜੀਤ ਸਿੰਘ ਕ੍ਰਿਸ਼ਨਾ ਕਾਲਜ ਰਲੀ ਨੇ ਪਹਿਲਾ ਅਤੇ ਸਕੂਲ ਆਫ ਐਮੀਨੈਂਸ ਸਰਦੂਲਗੜ੍ਹ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਭਾਸ਼ਣ ਪ੍ਰਤਿਯੋਗਿਤਾ ਵਿੱਚ ਮਾਤਾ ਸੁੰਦਰੀ ਯੂਨੀਵਰਸਿਟੀ ਕਾਲਜ ਮਾਨਸਾ ਨੇ ਪਹਿਲਾ, ਰੋਇਲ ਗਰੁੱਪ ਆਫ ਕਾਲਜ ਬੋੜਾਵਾਲ ਨੇ ਦੂਜਾ ਅਤੇ ਕ੍ਰਿਸ਼ਨਾ ਕਾਲਜ ਰੱਲੀ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮੂਸਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਵਾਦ ਵਿਵਾਦ ਦੇ ਮੁਕਾਬਲਿਆਂ ਵਿੱਚ ਰੋਇਲ ਗਰੁੱਪ ਆਫ ਕਾਲਜਿਜ਼ ਬੋੜਾਵਾਲ ਨੇ ਪਹਿਲਾ, ਸਕੂਲ ਆਫ ਐਮੀਨੈਂਸ ਸਰਦੂਲਗੜ੍ਹ ਨੇ ਦੂਜਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮੂਸਾ ਅਤੇ ਮਾਤਾ ਸੁੰਦਰੀ ਯੂਨੀਵਰਸਿਟੀ ਕਾਲਜ ਮਾਨਸਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਗਤਕੇ ਦੇ ਮੁਕਾਬਲੇ ਵੀ ਕਰਵਾਏ ਗਏ ਜਿਸ ਵਿੱਚ ਭੁਪਾਲ, ਭੀਖੀ, ਖਿਆਲਾ ਅਤੇ ਫਰਵਾਹੀ ਸਕੂਲ ਦੀਆਂ ਗਤਕੇ ਦੀਆਂ ਟੀਮਾਂ ਨੇ ਭਾਗ ਲੈ ਕੇ ਆਪਣੇ ਜੋਹਰ ਵਿਖਾਏ ਅਤੇ ਇਨਾਮ ਪ੍ਰਾਪਤ ਕੀਤੇ।ਇਸ ਮੌਕੇ ਸਮੂਹ ਭਾਗੀਦਾਰਾਂ ਨੂੰ ਟਰਾਫੀਆਂ, ਸਰਟੀਫਿਕੇਟ ਅਤੇ ਮੈਡਲ ਪ੍ਰਧਾਨ ਕੀਤੇ ਗਏ। ਇਸ ਮੇਲੇ ਵਿੱਚ ਕਾਲਜ ਦੇ ਡਾਇਰੈਕਟਰ, ਪ੍ਰਿੰਸੀਪਲ, ਯੂਥ ਕਲੱਬਾਂ ਦੇ ਨੁਮਾਇੰਦਿਆਂ ਅਤੇ ਸਮੂਹ ਰੈਡ ਰਿਬਨ ਕਲੱਬਾਂ ਅਤੇ ਕੌਮੀ ਸੇਵਾ ਯੋਜਨਾ ਇਕਾਈਆਂ ਦੇ ਨੋਡਲ ਅਫਸਰ ਅਤੇ ਪ੍ਰੋਗਰਾਮ ਅਫਸਰ ਨੇ ਸ਼ਿਰਕਤ ਕੀਤੀ।

NO COMMENTS