*ਨੌਜਵਾਨ ਰੋਜ਼ਗਾਰ ਦੇ ਸਮਰੱਥ ਬਣਨ ਲਈ ਕਿੱਤਾਮੁਖੀ ਕੋਰਸਾਂ ਵਿਚ ਮੁਹਾਰਤ ਹਾਸਲ ਕਰਨ-ਵਿਧਾਇਕ ਬੁੱਧ ਰਾਮ*

0
7

ਮਾਨਸਾ, 25 ਅਪ੍ਰੈਲ (ਸਾਰਾ ਯਹਾਂ/ਜੋਨੀ ਜਿੰਦਲ)  :ਵਿਧਾਇਕ ਹਲਕਾ ਬੁਢਲਾਡਾ ਸ੍ਰ. ਬੁੱਧ ਰਾਮ ਨੇ ਪਿੰਡ ਦਿਆਲਪੁਰਾ ਵਿਖੇ ਦੀਨ ਦਿਆਲ ਉਪਾਧਿਆ ਗ੍ਰਾਮੀਣ ਕੌਸ਼ਲ ਯੋਜਨਾ ਅਧੀਨ ਸਕਿੱਲ ਸੈਂਟਰ ਵਿੱਚ ਸਿਖਲਾਈ ਪ੍ਰਾਪਤ ਕਰ ਰਹੀਆਂ ਵੱਖ-ਵੱਖ ਪਿੰਡਾਂ ਦੀਆਂ ਲੜਕੀਆਂ ਨੂੰ ਬੈਗ, ਵਰਦੀਆਂ ਅਤੇ ਕਿਤਾਬਾਂ ਸੋਪੀਆਂ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ੍ਰ. ਬੁੱਧ ਰਾਮ ਨੇ ਸਿਖਲਾਈ ਪ੍ਰਾਪਤ ਕਰ ਰਹੀਆਂ ਲੜਕੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਿਖਲਾਈ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਕੋਈ ਨਾ ਕੋਈ ਨੌਕਰੀ ਜਾ ਆਪਣਾ ਕਾਰੋਬਾਰ ਸ਼ੁੁਰੂ ਕਰਕੇ ਖ਼ੁਦਮੁਖ਼ਤਿਆਰ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅੱਜ ਦੇ ਸਮੇਂ ਇੰਡਸਟਰੀ ਵਿੱਚ ਹੁਨਰਮੰਦ ਕਾਮਿਆਂ ਦੀ ਮੰਗ ਹੈ ਅਤੇ ਇਸ ਲਈ ਨੋਜਵਾਨਾਂ ਨੂੰ ਰੋਜ਼ਗਾਰ ਹਾਸਲ ਕਰਨ ਲਈ ਕਿਸੇ ਨਾ ਕਿਸੇ ਕਿੱਤਾ ਮੁੱਖੀ ਕੋਰਸ ਵਿੱਚ ਮੁਹਾਰਤ ਹਾਸਲ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੋਜਵਾਨਾਂ ਦੇ ਚੰਗੇ ਭਵਿੱਖ ਲਈ ਵਚਨਬੱਧ ਹੈ ਅਤੇ ਸਰਕਾਰ ਦੁਆਰਾ ਨੋਜਵਾਨਾਂ ਨੂੰ ਮੁਫ਼ਤ ਸਿਖਲਾਈ ਦੇ ਮੌਕੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਨੋਜਵਾਨਾਂ ਨੂੰ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।
ਸ੍ਰੀ ਮਨੋਜ ਕੁਮਾਰ ਬੀ.ਐਮ.ਐਮ. ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਦੱਸਿਆ ਕਿ ਪੰਜਾਬ ਸਕਿੱਲ਼ ਡਿਵੈੱਲਪਮੈਂਟ ਮਿਸ਼ਨ ਅਧੀਨ ਪੇਂਡੂ ਅਤੇ ਸ਼ਹਿਰੀ ਨੋਜਵਾਨਾਂ ਨੂੰ ਵੱਖ-ਵੱਖ ਕੋਰਸਾਂ ਵਿੱਚ ਮੁਫ਼ਤ ਸਿਖਲਾਈ ਮੁਹੱਈਆ ਕਰਵਾਈ ਜਾ ਰਹੀ ਹੈ। ਜ਼ਿਲ੍ਹੇ ਵਿੱਚ ਇਸ ਸਮੇਂ ਪੀ.ਐਸ.ਡੀ.ਐਮ. ਦੁਆਰਾ ਪੇਂਡੂ ਨੋਜਵਾਨਾ ਲਈ ਦੀਨ ਦਿਆਲ ਉਪਾਧਿਆ ਗ੍ਰਾਮਿਣ ਕੋਸ਼ਲ ਯੋਜਨਾ ਦੇ ਦੋ ਸਕਿੱਲ ਸੈਂਟਰ ਚਲਾਏ ਜਾ ਰਹੇ ਹਨ। ਜਿੰਨ੍ਹਾ ਵਿੱਚ ਇਸ ਸਮੇਂ 128 ਸਿਖਿਆਰਥੀ ਟਰੇਨਿੰਗ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਤੋਂ ਪਹਿਲਾਂ ਇਸ ਸਕੀਮ ਅਧੀਨ ਲਗਭਗ 1000 ਤੋਂ ਉੱਪਰ ਪੇਂਡੂ ਨੋਜਵਾਨਾ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ, ਜਿੰਨ੍ਹਾ ਵਿੱਚੋਂ ਲਗਭਗ 700 ਉਮੀਦਵਾਰਾਂ ਨੂੰ ਵੱਖ-ਵੱਖ ਕੰਪਨੀਆਂ ਵਿੱਚ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ।
ਇਸ ਮੌਕੇ ਹਰਜਿੰਦਰ ਸਿੰਘ ਬੀ.ਟੀ.ਐਮ., ਮਿਸ ਰੀਆ, ਸਕਿੱਲ ਸੈਂਟਰ ਦਾ ਸਟਾਫ ਅਤੇ ਗ੍ਰਾਮ ਪੰਚਾਇਤ, ਦਿਆਲਪੁਰਾ ਦੇ ਸਮੂਹ ਮੈਂਬਰ ਹਾਜਰ ਰਹੇ। 

NO COMMENTS