ਅੰਮ੍ਰਿਤਸਰ 18,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼):: ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਇੱਕ ਨੌਜਵਾਨ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਨੌਜਵਾਨ ਨੇ ਜੰਗਲਾ ਟੱਪ ਕੇ ਕਿਰਪਾਨ ਫੜਨ ਦੀ ਕੋਸ਼ਿਸ਼ ਕੀਤੀ। ਪਰ ਮੌਕੇ ਤੇ ਮੌਜੂਦ ਐਸਜੀਪੀਸੀ ਸੇਵਾਦਾਰਾਂ ਵਲੋਂ ਮੁਸਤੈਦੀ ਦਿਖਾਉਂਦੇ ਹੋਏ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ। ਨੌਜਵਾਨ ਨੇ ਦਰਬਾਰ ਸਾਹਿਬ ਅੰਦਰ ਦਾਖਲ ਹੋ ਕੇ ਹੰਗਾਮਾ ਕੀਤਾ।ਜਿਸ ਮਗਰੋਂ SGPC ਟਾਸਕ ਫੋਰਸ ਨੇ ਨੌਜਵਾਨ ਨੂੰ ਕਾਬੂ ਕਰ ਲਿਆ।ਜਾਣਕਾਰੀ ਮੁਤਾਬਿਕ ਘਟਨਾ ਕਰੀਬ 6 ਵਜੇ ਦੀ ਹੈ, ਜਦੋ ਰਹਿਰਾਸ ਸਾਹਿਬ ਦਾ ਪਾਠ ਚੱਲ ਰਿਹਾ ਸੀ।