ਮਾਨਸਾ,02 ਅਪ੍ਰੈਲ (ਸਾਰਾ ਯਹਾਂ /ਔਲਖ ) ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਵੈਕਸੀਨ ਲਗਾਉਣ ਦੀ ਮੁਹਿੰਮ ਆਰੰਭੀ ਹੋਈ ਹੈ। ਸਰਕਾਰ ਦੀਆਂ ਗਾਈਡਲਾਈਨਜ਼ ਅਨੁਸਾਰ 45 ਸਾਲ ਤੋਂ ਵੱਧ ਉਮਰ ਵਾਲੇ ਵਿਅਕਤੀ, ਫਰੰਟ ਲਾਈਨਰ ਅਤੇ ਹੈਲਥ ਕੇਅਰ ਵਰਕਰ ਇਹ ਵੈਕਸੀਨ ਲਗਵਾਉਣ ਲਈ ਯੋਗ ਹਨ। ਮਾਨਸਾ ਜ਼ਿਲ੍ਹੇ ਵਿੱਚ ਸਿਵਲ ਸਰਜਨ ਡਾ ਸੁਖਵਿੰਦਰ ਸਿੰਘ ਦੀ ਅਗਵਾਈ ਵਿੱਚ ਪੀ ਐਚ ਸੀ ਅਤੇ ਸਬ ਸੈਂਟਰਾਂ ਪੱਧਰ ਤੇ ਵੈਕਸੀਨ ਲਗਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਮੈਡੀਕਲ ਅਫਸਰ ਰੁਪਿੰਦਰ ਕੌਰ ਦੀ ਅਗਵਾਈ ਵਿੱਚ ਖਾਲਸਾ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਪਿੰਡ ਨੰਗਲ ਕਲਾਂ ਵਿਖੇ ਵਿਸ਼ੇਸ਼ ਕੈਂਪ ਲਗਾ ਕੇ ਵੈਕਸੀਨੇਸਨ ਕੀਤੀ ਗਈ। ਇਸ ਕੈਂਪ ਵਿੱਚ ਸਿਹਤ ਟੀਮ ਵੱਲੋਂ 107 ਲਾਭਪਾਤਰੀਆਂ ਦਾ ਟੀਕਾਕਰਨ ਕੀਤਾ ਗਿਆ ਜਿਨ੍ਹਾਂ ਵਿੱਚ ਕਾਲਜ਼ ਸਟਾਫ ਮੈਂਬਰ , ਬੀ. ਏ. ਐਮ. ਐਸ. ਵਿਦਿਆਰਥੀ ਅਤੇ ਆਮ ਨਾਗਰਿਕ ਸ਼ਾਮਲ ਸਨ। ਸਿਹਤ ਟੀਮ ਵਿੱਚ ਸਿਹਤ ਸੁਪਰਵਾਈਜ਼ਰ ਕਰਮਜੀਤ ਕੌਰ, ਨਿਰਮਲ ਸਿੰਘ, ਚਾਨਣ ਦੀਪ ਸਿੰਘ, ਮਨਦੀਪ ਸਿੰਘ, ਰਵਿੰਦਰ ਕੁਮਾਰ, ਹਰਪਾਲ ਕੌਰ, ਵਰਿੰਦਰ ਕੌਰ, ਕੁਲਵਿੰਦਰ ਕੌਰ ਸ਼ਾਮਲ ਸਨ। ਕਾਲਜ ਦੀ ਚੇਅਰਪਰਸਨ ਸ੍ਰੀਮਤੀ ਵੀਰਪਾਲ ਕੌਰ, ਪ੍ਰਿਸੀਪਲ ਡਾ. ਨਵੀਨ ਕੁਮਾਰ ਅਤੇ ਹੋਰ ਸਟਾਫ ਨੇ ਟੀਕਾਕਰਨ ਕਰਨ ਵਿੱਚ ਸਿਹਤ ਟੀਮ ਨੂੰ ਪੂਰਨ ਸਹਿਯੋਗ ਦਿੱਤਾ ।