ਨੰਗਲ ਕਲੋਨੀ ਦੀ ਗਲੀ ਨੰਬਰ 2 ਅਤੇ ਬਿੱਟੂ ਜੋਗਾ ਵਾਲੀ ਗਲੀ ਮਾਈਕਰੋ ਕੰਟੇਨਮੈਂਟ ਜ਼ੋਨ ਘੋਸਿ਼ਤ

0
601

ਮਾਨਸਾ, 08,ਮਾਰਚ (ਸਾਰਾ ਯਹਾਂ /ਜੋਨੀ ਜਿੰਦਲ) : ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਅਤੇ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਆਫ਼ਤ ਪ੍ਰਬੰਧਨ ਐਕਟ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ਹਿਰ ਮਾਨਸਾ ਵਿਖੇ ਵਾਰਡ ਨੰਬਰ 21 ਸਾਹਮਣੇ ਡੀ.ਏ.ਵੀ ਸਕੂਲ (ਗਲੀ ਨੰਬਰ 2 ਨੰਗਲ ਕਲੋਨੀ ਅਤੇ ਬਿੱਟੂ ਜ਼ੋਗਾ ਵਾਲੀ ਗਲੀ) ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ਹੈ।
             ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਇਲਾਕੇ ਦੇ ਨਾਲ ਲੱਗਦੇ ਇਲਾਕੇ ਨੂੰ ਬਫ਼ਰ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਇਸ ਨੂੰ ਲਾਗੂ ਕਰਵਾਉਣ ਲਈ 5 ਮੈਂਬਰੀ ਰੈਪਿਡ ਰਿਸਪੌਂਸ ਟੀਮ ਦਾ ਗਠਨ ਕੀਤਾ ਗਿਆ ਹੈ, ਜਿੰਨ੍ਹਾਂ ਵਿਚ ਤਹਿਸੀਲਦਾਰ ਮਾਨਸਾ ਸ੍ਰੀ ਅਮਰਜੀਤ ਸਿੰਘ, ਡੀ.ਐਸ.ਪੀ. (ਐਸ.ਡੀ.) ਮਾਨਸਾ ਸ੍ਰੀ ਗੁਰਮੀਤ ਸਿੰਘ ਬਰਾੜ, ਐਸ.ਐਮ.ਓ. ਮਾਨਸਾ ਹਰਚੰਦ ਸਿੰਘ, ਐਸ.ਐਚ.ਓ. ਸਿਟੀ 1 ਮਾਨਸਾ ਸ੍ਰੀ ਗੁਰਦੀਪ ਸਿੰਘ ਅਤੇ ਨਾਇਬ ਤਹਿਸੀਲਦਾਰ ਮਾਨਸਾ ਸ੍ਰੀ ਬਲਵਿੰਦਰ ਸਿੰਘ ਸ਼ਾਮਲ ਹਨ।
             ਉਨ੍ਹਾਂ ਦੱਸਿਆ ਕਿ ਇਹ 5 ਮੈਂਬਰੀ ਕਮੇਟੀ ਕੰਟੇਨਮੈਂਟ ਜੋਨ ਵਿਚ ਕੋਰੋਨਾ ਦੀ ਚੇਨ ਨੂੰ ਤੋੜਨ ਲਈ ਹਰ ਤਰ੍ਹਾਂ ਦੇ ਉਪਰਾਲੇ ਕਰੇਗੀ ਤਾਂ ਜੋ ਕੋਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਇਸ ਕਮੇਟੀ ਦੁਆਰਾ ਮੈਡੀਕਲ ਸੇਵਾਵਾਂ ਤੋਂ ਇਲਾਵਾ ਲੋਕਾਂ ਨੂੰ ਜਾਗਰੂਕ ਕਰਨ, ਇਸ ਜ਼ੋਨ ਵਿਚ ਕੰਮ ਕਰਦੇ ਵਿਅਕਤੀਆਂ ਨੂੰ ਸੁਰੱਖਿਆ ਸੇਵਾਵਾਂ ਪ੍ਰਦਾਨ ਕਰਨ ਅਤੇ ਫੀਲਡ ਸਟਾਫ ਦੇ ਰਹਿਣ ਸਹਿਣ ਅਤੇ ਖਾਣ ਪੀਣ ਦੇ ਪ੍ਰਬੰਧ ਦਾ ਖਿਆਲ ਰੱਖਿਆ ਜਾਵੇਗਾ।

NO COMMENTS