
ਮਾਨਸਾ, 28 ਅਕਤੂਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਮੈਜਿਸਟੇ੍ਰਟ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਪਟਾਕਿਆਂ ਦੀ ਲੜੀ ਨੂੰ ਤਿਆਰ, ਸਟਾਕ, ਵੰਡਣ, ਵੇਚਣ ਅਤੇ ਵਰਤੋਂ ਕਰਨ ’ਤੇ ਮੁਕੰਮਲ ਰੋਕ ਲਗਾਈ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਗਰੀਨ ਪਟਾਕਿਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ, ਸਾਇੰਸ ਟੈਕਨਾਲਾਜੀ ਅਤੇ ਇਨਵਾਇਰਮੈਂਟ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਦੇ ਸਨਮੁੱਖ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਿਰਫ਼ ਗਰੀਨ ਪਟਾਕੇ ਹੀ ਵੇਚੇ ਅਤੇ ਚਲਾਏ ਜਾ ਸਕਦੇ ਹਨ। ਇਹ ਹੁਕਮ 31 ਦਸੰਬਰ 2024 ਤੱਕ ਲਾਗੂ ਰਹੇਗਾ।
