*ਪਟਾਖ਼ੇ ਵੇਚਣ ਦਾ ਆਰਜ਼ੀ ਲਾਇਸੰਸ ਲੈਣ ਲਈ 23 ਅਕਤੂਬਰ ਤੋਂ 31 ਅਕਤੂਬਰ ਸ਼ਾਮ 5 ਵਜੇ ਤੱਕ ਦਰਖ਼ਾਸਤਾਂ ਦੀ ਮੰਗ*

0
12

ਮਾਨਸਾ, 16 ਅਕਤੂਬਰ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਡਾਇਰੈਕਟਰ, ਉਦਯੋਗ ਅਤੇ ਕਮਰਸ ਵਿਭਾਗ, ਪੰਜਾਬ ਵੱਲੋਂ ਜਾਰੀ ਪੱਤਰ ਰਾਹੀਂ ਐਕਸਪਲੋਜ਼ਿਵ ਐਕਟ-2008 ਅਧੀਨ ਜਾਰੀ ਗਾਈਡਲਾਈਨਜ਼ ਅਨੁਸਾਰ ਦੀਵਾਲੀ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ ’ਤੇ ਪਟਾਖੇ ਵੇਚਣ ਲਈ ਆਰਜ਼ੀ ਲਾਇਸੰਸ ਜਾਰੀ ਕੀਤੇ ਜਾਣੇ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਪਟਾਖ਼ੇ ਵੇਚਣ ਲਈ ਆਰਜ਼ੀ ਲਾਇਸੰਸ ਪ੍ਰਾਪਤ ਕਰਨ ਦੇ ਚਾਹਵਾਨ ਵਿਅਕਤੀ ਆਪਣੀਆਂ ਦਰਖ਼ਾਸਤਾਂ 23 ਅਕਤੂਬਰ ਤੋਂ 31 ਅਕਤੂਬਰ, 2023 ਨੂੰ ਸ਼ਾਮ 5 ਵਜੇ ਤੱਕ ਸਬੰਧਤ ਉਪ ਮੰਡਲ ਮੈਜਿਸਟਰੇਟ ਦੇ ਦਫ਼ਤਰ ਵਿਖੇ ਸਬੰਧਤ ਸੇਵਾ ਕੇਂਦਰਾਂ ਰਾਹੀਂ ਪੇਸ਼ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਨਿਰਧਾਰਤ ਮਿਤੀ ਅਤੇ ਸਮੇਂ ਤੋਂ ਬਾਅਦ ਕੋਈ ਵੀ ਦਰਖ਼ਾਸਤ ਪ੍ਰਾਪਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨਿਰਧਾਰਤ ਮਿਤੀ ਤੱਕ ਪ੍ਰਾਪਤ ਹੋਈਆਂ ਦਰਖ਼ਾਸਤਾਂ ਵਿਚੋਂ 06 ਨਵੰਬਰ, 2023 ਨੂੰ ਬਾਅਦ ਦੁਪਹਿਰ 03 ਵਜੇ ਪੰਜਾਬ ਸਰਕਾਰ ਦੁਆਰਾ ਨਿਰਧਾਰਤ ਨਾਰਮਜ਼ ਅਨੁਸਾਰ ਡਰਾਅ ਆਫ ਲਾਟਸ ਰਾਹੀਂ ਇਹ ਆਰਜ਼ੀ ਲਾਇਸੰਸ ਜਾਰੀ ਕੀਤੇ ਜਾਣਗੇ।

LEAVE A REPLY

Please enter your comment!
Please enter your name here