*ਪਟਾਖ਼ੇ ਵੇਚਣ ਦਾ ਆਰਜ਼ੀ ਲਾਇਸੰਸ ਲੈਣ ਲਈ 3 ਅਕਤੂਬਰ ਤੋਂ 11 ਅਕਤੂਬਰ*

0
61

ਮਾਨਸਾ, 19 ਸਤੰਬਰ  (ਸਾਰਾ ਯਹਾਂ/ ਮੁੱਖ ਸੰਪਾਦਕ ) : ਡਾਇਰੈਕਟਰ, ਉਦਯੋਗ ਅਤੇ ਕਮਰਸ ਵਿਭਾਗ, ਪੰਜਾਬ ਵੱਲੋਂ ਜਾਰੀ ਪੱਤਰ ਰਾਹੀਂ ਐਕਸਪਲੋਜ਼ਿਵ ਐਕਟ-2008 ਅਧੀਨ ਜਾਰੀ ਗਾਈਡਲਾਈਨਜ਼ ਅਨੁਸਾਰ ਦੀਵਾਲੀ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ ’ਤੇ ਪਟਾਖੇ ਵੇਚਣ ਲਈ ਆਰਜ਼ੀ ਲਾਇਸੰਸ ਜਾਰੀ ਕੀਤੇ ਜਾਣੇ ਹਨ।
ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਉਪਕਾਰ ਸਿੰਘ ਨੇ ਦੱਸਿਆ ਕਿ ਪਟਾਖ਼ੇ ਵੇਚਣ ਲਈ ਆਰਜ਼ੀ ਲਾਇਸੰਸ ਪ੍ਰਾਪਤ ਕਰਨ ਦੇ ਚਾਹਵਾਨ ਵਿਅਕਤੀ ਆਪਣੀਆਂ ਦਰਖ਼ਾਸਤਾਂ 03 ਅਕਤੂਬਰ ਤੋਂ 11 ਅਕਤੂਬਰ, 2022 ਨੂੰ ਸ਼ਾਮ 5 ਵਜੇ ਤੱਕ ਸਬੰਧਤ ਉਪ ਮੰਡਲ ਮੈਜਿਸਟਰੇਟ ਦੇ ਦਫ਼ਤਰ ਵਿਖੇ ਪੇਸ਼ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਨਿਰਧਾਰਤ ਮਿਤੀ ਅਤੇ ਸਮੇਂ ਤੋਂ ਬਾਅਦ ਕੋਈ ਵੀ ਦਰਖ਼ਾਸਤ ਪ੍ਰਾਪਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨਿਰਧਾਰਤ ਮਿਤੀ ਤੱਕ ਪ੍ਰਾਪਤ ਹੋਈਆਂ ਦਰਖ਼ਾਸਤਾਂ ਵਿਚੋਂ 18 ਅਕਤੂਬਰ, 2022 ਨੂੰ ਬਾਅਦ ਦੁਪਹਿਰ 03 ਵਜੇ ਪੰਜਾਬ ਸਰਕਾਰ ਦੁਆਰਾ ਨਿਰਧਾਰਤ ਨਾਰਮਜ਼ ਅਨੁਸਾਰ ਡਰਾਅ ਆਫ ਲਾਟਸ ਰਾਹੀਂ ਇਹ ਆਰਜ਼ੀ ਲਾਇਸੰਸ ਜਾਰੀ ਕੀਤੇ ਜਾਣਗੇ।

NO COMMENTS