*ਪਟਿਆਲਾ ‘ਚ ਤਣਾਅ ਮਗਰੋਂ ਅੰਮ੍ਰਿਤਸਰ ‘ਚ ਸੁਰੱਖਿਆ ਵਧਾਈ, ਅਹਿਮ ਇਲਾਕਿਆਂ ‘ਚ ਵਾਧੂ ਫੋਰਸ ਤਾਇਨਾਤ*

0
60

ਅੰਮ੍ਰਿਤਸਰ 29,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ‘ਚ ਐਸਐਫਜੇ ਸਮੇਤ ਕੁਝ ਸੰਗਠਨਾਂ ਵੱਲੋਂ ਦਿੱਤੀ ਕਾਲ ਤੋਂ ਬਾਅਦ ਤੇ ਪਟਿਆਲਾ ‘ਚ ਵਿਗੜ ਹਾਲਾਤ ਤੋਂ ਬਾਅਦ ਅੰਮ੍ਰਿਤਸਰ ‘ਚ ਸੁਰੱਖਿਆ ਵੱਡੇ ਪੱਧਰ ‘ਤੇ ਵਧਾ ਦਿੱਤੀ ਗਈ ਹੈ। ਸ਼ਹਿਰ ਦੇ ਵੱਖ-ਵੱਖ ਮਹੱਤਵਪੂਰਨ ਤੇ ਭੀੜਭਾੜ ਵਾਲੇ ਇਲਾਕਿਆਂ ‘ਚ ਵਾਧੂ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।

ਅੰਮ੍ਰਿਤਸਰ ‘ਚ ਗੋਲਡਨ ਟੈਂਪਲ, ਦੁਰਗਿਆਨਾ ਮੰਦਰ ਤੇ ਭੰਡਾਰੀ ਬ੍ਰਿਜ ਨੇੜੇ ਵਾਧੂ ਫੋਰਸ ਵੀ ਲਾਈ ਗਈ ਹੈ। ਉਚ ਅਧਿਕਾਰੀ ਵੀ ਲਗਾਤਾਰ ਸ਼ਹਿਰ ਦਾ ਨਿਰੀਖਣ ਕਰ ਰਹੇ ਹਨ। ਅੰਮ੍ਰਿਤਸਰ ਦੇ ਡੀਸੀਪੀ ਰਸ਼ਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਪੂਰੀ ਤਰ੍ਹਾਂ ਚੌਕਸੀ ਵਰਤ ਰਹੀ ਹੈ ਤੇ ਸ਼ਹਿਰ ‘ਚ ਗਸ਼ਤ ਵੀ ਵਧਾਈ ਹੈ ਤੇ ਅਧਿਕਾਰੀ ਖੁਦ ਵੱਖ-ਵੱਖ ਇਲਾਕਿਆਂ ਚ ਪੈਟਰੋਲਿੰਗ ਕਰ ਰਹੇ ਹਨ ਤੇ ਸ਼ਹਿਰ ਦੇ ਐਂਟਰੀ ਪੁਆਇੰਟਾਂ ਤੇ ਵੀ ਚੌਕਸੀ ਰੱਖੀ ਗਈ ਹੈ।

ਦੱਸ ਦਈਏ ਕਿ ਅੱਜ ਪਟਿਆਲਾ ਵਿੱਚ ਸਿੱਖ ਜਥੇਬੰਦੀਆਂ ਵੱਲੋਂ ਖ਼ਾਲਿਸਤਾਨ ਦੇ ਹੱਕ ਤੇ ਹਿੰਦੂ ਜਥੇਬੰਦੀਆਂ ਵੱਲੋਂ ਖ਼ਾਲਿਸਤਾਨ ਦੇ ਖ਼ਿਲਾਫ਼ ਮਾਰਚ ਕੱਢਣ ਦੇ ਐਲਾਨ ਕਾਰਨ ਦੋਵਾਂ ਧਿਰਾਂ ਦੇ ਸਮਰਥਕ ਵੱਡੀ ਗਿਣਤੀ ਵਿੱਚ ਇਕੱਤਰ ਹੋਣ ਕਾਰਨ ਟਕਰਾਅ ਵਾਲੇ ਹਾਲਾਤ ਬਣ ਗਏ ਸੀ। ਕਾਲੀ ਮਾਤਾ ਮੰਦਰ ਦੇ ਨੇੜੇ ਮਾਲ ਰੋਡ ’ਤੇ ਦੋਵਾਂ ਧਿਰਾਂ ਦਰਮਿਆਨ ਪਥਰਾਅ ਹੋਇਆ, ਕਾਰਨ ਪੁਲਿਸ ਨੂੰ ਹਵਾਈ ਫਾਇਰ ਕਰਨੇ ਪਏ

ਇਸ ਦੌਰਾਨ ਜਿੱਥੇ ਖ਼ਾਲਿਸਤਾਨ ਖ਼ਿਲਾਫ਼ ਸ਼ਿਵ ਸੈਨਾ ਬਾਲ ਠਾਕਰੇ ਵੱਲੋਂ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ ਉੱਥੇ ਹੀ ਖਾਲਸਾ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੇ ਦਮਦਮੀ ਟਕਸਾਲ ਜਥਾ ਰਾਜਪੁਰਾ ਦੇ ਆਗੂ ਬਲਜਿੰਦਰ ਸਿੰਘ ਪਰਵਾਨਾ ਸਮੇਤ ਕੁਝ ਹੋਰ ਜਥੇਬੰਦੀਆਂ ਨੇ ਐਲਾਨ ਕੀਤਾ ਸੀ, ਜਿਸ ਕਾਰਨ ਵੱਡੀ ਗਿਣਤੀ ਵਿੱਚ ਸਿੱਖ ਨੌਜਵਾਨ ਆਗੂ ਅਤੇ ਨਿਹੰਗ ਸਿੰਘ ਵੀ ਪੁੱਜੇ ਹੋਏ ਹਨ।

ਸਿੱਖ ਜਥੇਬੰਦੀਆਂ ਤੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਇਕੱਠੀਆਂ ਹੋਈਆਂ। ਹਿੰਦੂ ਜਥੇਬੰਦੀਆਂ ਪਹਿਲਾਂ ਕਾਲੀ ਮਾਤਾ ਮੰਦਰ ਵਿਖੇ ਇਕੱਠੀਆਂ ਹੋਈਆਂ ਤੇ ਫਿਰ ਉਨ੍ਹਾਂ ਨੇ ਸ਼ਹਿਰ ਵਿੱਚ ਮਾਰਚ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਦਾ ਦਾਅਵਾ ਹੈ ਕਿ ਹਾਲਾਤ ਕਾਬੂ ਵਿੱਚ ਹਨ।

LEAVE A REPLY

Please enter your comment!
Please enter your name here