
ਚੰਡੀਗੜ੍ਹ 29,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼) : ਪਟਿਆਲਾ ਵਿੱਚ ਸਿੱਖ ਜਥੇਬੰਦੀਆਂ ਤੇ ਸ਼ਿਵ ਸੈਨਾ ਦੇ ਕਾਰਕੁਨਾਂ ਵਿਚਾਲ ਟਕਰਾਅ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਗੰਭੀਰਤਾ ਨਾਲ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ ਹੈ। ਮੈਂ ਡੀਜੀਪੀ ਨਾਲ ਗੱਲ ਕੀਤੀ, ਇਲਾਕੇ ਵਿੱਚ ਸ਼ਾਂਤੀ ਬਹਾਲ ਹੋ ਗਈ ਹੈ। ਅਸੀਂ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂਅਤੇ ਕਿਸੇ ਨੂੰ ਵੀ ਰਾਜ ਵਿੱਚ ਗੜਬੜ ਪੈਦਾ ਨਹੀਂ ਕਰਨ ਦੇਵਾਂਗੇ। ਪੰਜਾਬ ਦੀ ਸ਼ਾਂਤੀ ਤੇ ਸਦਭਾਵਨਾ ਸਭ ਤੋਂ ਮਹੱਤਵਪੂਰਨ ਹੈ।
