*ਪਟਿਆਲਾ ਝੜਪ ਮਗਰੋਂ ‘ਆਪ’ ਦਾ ਦਾਅਵਾ, ਮਾਫੀਆ ਵੱਡੇ ਲੋਕਾਂ ਖਿਲਾਫ ਐਕਸ਼ਨ ਕਰਕੇ ਸਿਆਸੀ ਲੋਕਾਂ ਦੀ ਸਾਜਿਸ਼*

0
27

29,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼) : ਪਟਿਆਲਾ ‘ਚ ਹੋਈ ਝੜਪ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ‘ਚ ਇਸ ਆਪ ਆਗੂਆਂ ਨੇ ਘਟਨਾ ਨੂੰ ਮੰਦਭਾਗਾ ਦੱਸਿਆ। ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਟਕਰਾਅ ਕਾਰਨ ਸਥਿਤੀ ਹੋਰ ਵਿਗੜ ਸਕਦੀ ਸੀ ਪਰ ਪੁਲਿਸ ਤੇ ਆਪ ਦੀ ਸਰਕਾਰ ਨੇ ਇਸ ਨੂੰ ਰੋਕਿਆ। 

ਆਪ ਦਾ ਦਾਅਵਾ ਹੈ ਕਿ ਜਿਸ ਤਰ੍ਹਾਂ ਅੱਜ ‘ਆਪ’ ਦੀ ਸਰਕਾਰ ਮਾਫੀਆ ਖਿਲਾਫ ਕੰਮ ਕਰ ਰਹੀ ਹੈ ਤੇ ਵੱਡੇ ਲੋਕਾਂ ਖਿਲਾਫ ਐਕਸ਼ਨ ਲਿਆ ਜਾ ਰਿਹਾ ਹੈ, ਉਸ ਨੂੰ ਰੋਕਣ ਲਈ ਤੇ ਧਿਆਨ ਭਟਕਾਉਣ ਲਈ ਅਜਿਹੇ ਕੰਮ ਕਰਵਾਏ ਜਾ ਰਹੇ ਹਨ ਪਰ ਉਨ੍ਹਾਂ ਦੀਆਂ ਇਹ ਕੋਸ਼ਿਸ਼ਾਂ ਨਾਕਾਮ ਸਾਬਤ ਹੋ ਚੁੱਕੀਆਂ ਹਨ।  

‘ਆਪ’ ਆਗੂ ਦਾ ਕਹਿਣਾ ਹੈ ਕਿ ਇਸ ਪਿੱਛੇ ਰਾਜਨੀਤਕ ਲੋਕਾਂ ਦਾ ਹੱਥ ਹੈ ਤੇ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ, ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਹੋਵੇਗੀ ਤੇ ਜੇਕਰ ਇਸ ‘ਚ ਪੁਲਿਸ ਵੱਲੋਂ ਕੋਈ ਕੁਤਾਹੀ ਪਾਈ ਗਈ ਤਾਂ ਉਨ੍ਹਾਂ ਖਿਲਾਫ ਵੀ ਕਾਰਵਾਈ ਹੋਵੇਗੀ।

ਸਰਹੱਦੀ ਸੂਬੇ ‘ਚ ਸ਼ਾਂਤੀ ਤੇ ਸਦਭਾਵਨਾ ਜਰੂਰੀ- ਰਾਹੁਲ ਗਾਂਧੀ

ਪੰਜਾਬ ਦੇ ਪਟਿਆਲਾ ਵਿੱਚ ਹੋਈ ਫਿਰਕੂ ਹਿੰਸਾ ਨੂੰ ਲੈ ਕੇ ਹੁਣ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਾ ਬਿਆਨ ਵੀ ਸਾਹਮਣੇ ਆਇਆ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਪਟਿਆਲਾ ਤੋਂ ਆਉਣ ਵਾਲੇ ਵਿਜ਼ੂਅਲ ਪਰੇਸ਼ਾਨ ਕਰਨ ਵਾਲੇ ਹਨ। ਰਾਹੁਲ ਗਾਂਧੀ ਨੇ ਕਿਹਾ, ‘ਮੈਂ ਇਹ ਗੱਲ ਦੁਹਰਾ ਰਿਹਾ ਹਾਂ, ਸਰਹੱਦੀ ਪੰਜਾਬ ਵਰਗੇ ਸੰਵੇਦਨਸ਼ੀਲ ਸੂਬੇ, ਜਿੱਥੇ ਸ਼ਾਂਤੀ ਅਤੇ ਸਦਭਾਵਨਾ ਸਭ ਤੋਂ ਜ਼ਰੂਰੀ ਹੈ, ‘ਚ ਕਿਸੇ ਪ੍ਰਯੋਗ ਦੀ ਲੋੜ ਨਹੀਂ ਹੈ।’ ਉਨ੍ਹਾਂ ਅੱਗੇ ਕਿਹਾ, ‘ਪੰਜਾਬ ਸਰਕਾਰ ਨੂੰ ਅਮਨ-ਕਾਨੂੰਨ ਬਣਾਈ ਰੱਖਣ ਲਈ ਗੰਭੀਰਤਾ ਨਾਲ ਅਪੀਲ ਕੀਤੀ ਜਾਣੀ ਚਾਹੀਦੀ ਹੈ।’ 

NO COMMENTS