
ਪਟਿਆਲਾ : 23,ਮਈ (ਸਾਰਾ ਯਹਾਂ/ਬਿਊਰੋ ਨਿਊਜ਼): ਦਿਹਾਤੀ ਤੋਂ ‘ਆਪ’ ਵਿਧਾਇਕ ਡਾ. ਬਲਬੀਰ ਸਿੰਘ, ਉਨ੍ਹਾਂ ਦੀ ਪਤਨੀ, ਪੁੱਤਰ ਅਤੇ ਇੱਕ ਹੋਰ ਨੂੰ ਕੁੱਟਮਾਰ ਦੇ ਮਾਮਲੇ ਵਿੱਚ 3 ਸਾਲ ਕੈਦ ਅਤੇ 5000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
‘ਆਪ’ ਵਿਧਾਇਕ ਡਾ ਬਲਬੀਰ ਸਿੰਘ, ਉਸ ਦੀ ਪਤਨੀ, ਪੁੱਤਰ ਅਤੇ ਇੱਕ ਹੋਰ ਨੂੰ ਕੁੱਟਮਾਰ ਦੇ ਮਾਮਲੇ ਵਿੱਚ 3 ਸਾਲ ਦੀ ਸਜ਼ਾ ਅਤੇ 5000 ਰੁਪਏ ਜੁਰਮਾਨਾ ਕੀਤਾ ਗਿਆ ਹੈ।

ਹਾਲਾਂਕਿ ਅਦਾਲਤ ਨੇ ‘ਆਪ’ ਵਿਧਾਇਕ ਬਲਬੀਰ ਸਿੰਘ ਤੇ ਬਾਕੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਵੱਲੋਂ 50 ਹਜ਼ਾਰ ਦੇ ਮੁਚਲਕੇ ਨਾਲ ਜ਼ਮਾਨਤ ਦੇ ਦਿੱਤੀ ਗਈ। ਮਾਮਲਾ 2011 ਵਿਚ ਭੈਣ ਭਰਾਵਾਂ ਦੇ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਏ ਝਗੜੇ ਦਾ ਹੈ।
