ਪਟਿਆਲਾ ਦੀਆਂ ਕੁੜੀਆਂ ਲੁਧਿਆਣਾ ਨੂੰ 2 ਵਿਕਟਾਂ ਨਾਲ ਹਰਾ ਕੇ ਚੈਂਪੀਅਨ ਬਣੀਆਂ ਬਰਨਾਲਾ ਦੀ ਟੀਮ ਫਰੀਦਕੋਟ ਨੂੰ 10 ਵਿਕਟਾਂ ਨਾਲ ਹਰਾ ਕੇ ਤੀਜੇ ਸਥਾਨ ‘ਤੇ ਰਹੀ

0
18

ਬਰਨਾਲਾ, 14 ਨਵੰਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ): ਇੱਥੇ ਟਰਾਈਡੈਂਟ ਗਰੱਪ ਅਤੇ ਆਰੀਆ ਭੱਟ ਕੈਂਪਸ ਵਿੱਚ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕ੍ਰਿਕੇਟ ਅੰਡਰ 14 ਸਾਲ ਲੜਕੀਆਂ ਵਿੱਚ ਪਟਿਆਲਾ ਦੀ ਟੀਮ ਨੇ ਲੁਧਿਆਣਾ ਨੂੰ 2 ਵਿਕਟਾਂ ਨਾਲ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ। ਮੁੱਖ ਮਹਿਮਾਨ ਵਜੋਂ ਪਹੁੰਚੇ ਆਮ ਆਦਮੀ ਪਾਰਟੀ ਦੇ ਸਯੁਕਤ ਸਕੱਤਰ ਪਰਮਿੰਦਰ ਸਿੰਘ ਭੰਗੂ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਕਦ ਇਨਾਮ ਦੇ ਕੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉੱਪ–ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਖਿਡਾਰੀਆਂ ਵੱਲੋਂ ਦਿਖਾਈ ਜਾ ਰਹੀ ਖੇਡ ਭਾਵਨਾ ਦੀ ਪ੍ਰਸੰਸਾ ਕੀਤੀ। ਡੀ.ਐਮ. ਸਪੋਰਟਸ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜਿਲ੍ਹਾ ਸਿੱਖਿਆ ਅਫਸਰ ਸਮਸ਼ੇਰ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਨਾਕ–ਆਊਟ ਦੇ ਆਧਾਰ ‘ਤੇ ਕਰਵਾਈਆਂ ਜਾ ਰਹੀਆਂ ਇਹਨਾਂ ਖੇਡਾਂ ਵਿੱਚ ਅੱਜ ਸੈਮੀਫਾਈਨਲ ਮੈਚਾਂ ਵਿੱਚ ਪਟਿਆਲਾ ਨੇ ਫਰੀਦਕੋਟ ਨੂੰ 56 ਦੌੜਾਂ ਨਾਲ ਅਤੇ ਲੁਧਿਆਣਾ ਨੇ ਬਰਨਾਲਾ ਨੂੰ 9 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਸੀ। ਫਾਈਨਲ ਮੈਚ ਵਿੱਚ ਪਟਿਆਲਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜੀ ਕਰਦਿਆਂ ਲੁਧਿਆਣਾ ਦੀ ਟੀਮ ਨੂੰ 46 ਦੌੜਾਂ ‘ਤੇ ਹੀ ਰੋਕ ਲਿਆ। ਪਟਿਆਲਾ ਦੀ ਟੀਮ ਨੇ ਇਹ ਟੀਚਾ 8 ਵਿਕਟਾਂ ਗੁਆ ਕੇ ਪੂਰਾ ਕਰ ਲਿਆ। ਪਟਿਆਲਾ ਵਲੋਂ ਦਿਸ਼ਾ ਨੇ 15 ਦੌੜਾਂ ਦਾ ਯੋਗਦਾਨ ਪਾਇਆ। ਲੁਧਿਆਣਾ ਦੀ ਨਾਵਿਆ ਨੇ 3 ਵਿਕਟਾਂ ਲਈਆਂ। ਪਟਿਆਲਾ ਦੀ ਟੀਮ 2 ਵਿਕਟਾਂ ਨਾਲ ਜੇਤੂ ਰਹੀ। ਜਦਕਿ ਮੇਜ਼ਬਾਨ ਬਰਨਾਲਾ ਨੇ ਫਰੀਦਕੋਟ ਨੂੰ 10 ਵਿਕਟਾਂ ਨਾਲ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਫਰੀਦਕੋਟ ਦੀ ਟੀਮ 5 ਵਿਕਟਾਂ ਦੇ ਨੁਕਸਾਨ ‘ਤੇ ਸਿਰਫ 29 ਦੌੜਾਂ ਹੀ ਬਣਾ ਸਕੀ। ਬਰਨਾਲਾ ਦੀ ਟੀਮ ਨੇ ਬਗੈਰ ਕਿਸੇ ਵਿਕਟ ਦੇ ਨੁਕਸਾਨ ‘ਤੇ ਸਿਰਫ 3 ਓਵਰਾਂ ਵਿੱਚ ਹੀ ਇਹ ਟੀਚਾ ਹਾਸਲ ਕਰ ਲਿਆ। ਇਸ ਮੌਕੇ ਹੈਡ ਮਾਸਟਰ ਜਸਵਿੰਦਰ ਸਿੰਘ, ਹੈਡ ਮਾਸਟਰ ਰਾਜੇਸ਼ ਗੋਇਲ, ਟੂਰਨਾਮੈਂਟ ਆਬਜ਼ਰਬਰ ਸਿਕੰਦਰ ਸਿੰਘ ਅਤੇ ਪ੍ਰਦੀਪ ਕੁਮਾਰ, ਰਮਨਪ੍ਰੀਤ ਸਿੰਘ, ਅਜ਼ਾਦ ਸਿੰਘ , ਵਿਨੋਦ ਕੁਮਾਰ, ਗੁਰਮੀਤ ਸਿੰਘ (ਸਾਰੇ ਸਲੈਕਸ਼ਨ ਕਮੇਟੀ ਮੈਂਬਰ), ਤਰਪਿੰਦਰ ਸਿੰਘ, ਪੁਸ਼ਪਦੀਪ, ਜਗਦੀਪ ਸਿੰਘ, ਸੁਰਜੀਤ ਸਿੰਘ, ਸੰਦੀਪ ਸਿੰਘ, ਰੋਹਤਾਸ਼ ਸ਼ਰਮਾ, ਦਿਨੇਸ਼ ਕੁਮਾਰ, ਅਮਨ ਸ਼ਰਮਾ, ਸੁਖਦੀਪ ਸਿੰਘ, ਸਤਨਾਮ ਸਿੰਘ, ਤੇਜਿੰਦਰ ਸਿੰਘ, ਲਵਲੀਨ ਸਿੰਘ, ਅਵਤਾਰ ਸਿੰਘ, ਹਰਦੀਪ ਸਿੰਘ, ਮਨਪ੍ਰੀਤ ਸਿੰਘ, ਸੁਰਜੀਤ ਕੌਰ, ਬਲਜਿੰਦਰ ਕੌਰ, ਸਵਰਨ ਕੌਰ, ਧਰਮਪਾਲ, ਅਮਨ ਸ਼ਰਮਾ, ਅਮਿਤ ਗੋਇਲ, ਪਰਮਜੀਤ ਕੌਰ, ਜਸਪਿੰਦਰ ਕੌਰ, ਅਮਨਦੀਪ ਕੌਰ, ਰਾਜਵਿੰਦਰ ਕੌਰ, ਰਵਿੰਦਰ ਕੌਰ, ਗੁਰਚਰਨ ਸਿੰਘ ਬੇਦੀ ਸਮੇਤ ਵੱਖ–ਵੱਖ ਜਿਲ੍ਹਿਆਂ ਦੇ ਟੀਮ ਇੰਚਾਰਜ, ਕੋਚ, ਸਰੀਰਕ ਸਿੱਖਿਆ ਅਧਿਆਪਕ ਅਤੇ ਖਿਡਾਰੀ ਮੌਜੂਦ ਸਨ।

NO COMMENTS