*ਪਟਿਆਲਾ ਦੀਆਂ ਕੁੜੀਆਂ ਸੰਗਰੂਰ ਨੂੰ ਹਰਾ ਕੇ ਬਣੀਆਂ ਚੈਂਪੀਅਨ*

0
13

ਬਰਨਾਲਾ, 26 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ): ਇੱਥੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ ਲੜਕੀਆਂ ਵਿੱਚ ਪਟਿਆਲਾ ਦੀਆਂ ਕੁੜੀਆਂ ਨੇ ਸੰਗਰੂਰ ਨੂੰ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ। ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਪ੍ਰਿੰਸੀਪਲ ਸੰਦੀਪ ਕੁਮਾਰ ਲੱਠ ਅਤੇ ਹੈੱਡ ਮਿਸਟ੍ਰੈਸ ਸਰਕਾਰੀ ਹਾਈ ਸਕੂਲ ਨੈਣੇਵਾਲ ਸਸੁਰੇਸ਼ਟਾ ਸ਼ਰਮਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸਮਸ਼ੇਰ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਈਆਂ ਜਾ ਰਹੀਆਂ ਇਹਨਾਂ ਖੇਡਾਂ ਵਿੱਚ ਸੰਗਰੂਰ ਨੇ ਸ੍ਰੀ ਫਤਿਹਗੜ੍ਹ ਸਾਹਿਬ, ਬਰਨਾਲਾ ਨੇ ਸ਼ਹੀਦ ਭਗਤ ਸਿੰਘ ਨਗਰ, ਫਾਜ਼ਿਲਕਾ ਨੇ ਅੰਮ੍ਰਿਤਸਰ ਸਾਹਿਬ ਅਤੇ ਪਟਿਆਲਾ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ ਸੀ। ਸੈਮੀਫਾਈਨਲ ਵਿੱਚ ਸੰਗਰੂਰ ਨੇ ਫਾਜ਼ਿਲਕਾ ਅਤੇ ਪਟਿਆਲਾ ਨੇ ਬਰਨਾਲਾ ਨੂੰ ਹਰਾਕੇ ਫਾਈਨਲ ਵਿੱਚ ਥਾਂ ਬਣਾਈ। ਫਾਈਨਲ ਮੁਕਾਬਲੇ ਵਿੱਚ ਪਟਿਆਲਾ ਨੇ ਸੰਗਰੂਰ ਨੂੰ 43–26 ਅੰਕਾਂ ਦੇ ਫਰਕ ਨਾਲ ਹਰਾਕੇ ਪਹਿਲਾ ਸਥਾਨ ਹਾਸਲ ਕੀਤਾ। ਜਦਕਿ ਬਰਨਾਲਾ ਦੀ ਟੀਮ ਫਾਜ਼ਿਲਕਾ ਨੂੰ 46–41 ਅੰਕਾਂ ਦੇ ਫਰਕ ਨਾਲ ਹਰਾ ਕੇ ਤੀਜੇ ਸਥਾਨ ‘ਤੇ ਰਹੀ। ਇਸ ਮੌਕੇ ਸਟੇਟ ਕਮੇਟੀ ਮੈਂਬਰ ਮਨਦੀਪ ਸ਼ਰਮਾ, ਟੂਰਨਾਮੈਂਟ ਆਬਜਰਬਰ ਅਮਰੀਕ ਸਿੰਘ, ਸਾਬਕਾ ਏਈਓ ਗੁਰਮੇਲ ਸਿੰਘ, ਮਲਕੀਤ ਸਿੰਘ ਭੁੱਲਰ, ਮੱਲ ਸਿੰਘ, ਜਸਮੇਲ ਸਿੰਘ, ਦਲਜੀਤ ਸਿੰਘ, ਸੁਖਦੀਪ ਸਿੰਘ, ਹਰਭਜਨ ਸਿੰਘ, ਵਿਕਾਸ ਗੋਇਲ, ਜਗਸੀਰ ਸਿੰਘ, ਨਰਪਿੰਦਰ ਸਿੰਘ, ਰਮਨਦੀਪ ਸਿੰਘ, ਮਨਪ੍ਰੀਤ ਸਿੰਘ, ਅਵਤਾਰ ਸਿੰਘ ਲਵਲੀਨ ਸਿੰਘ, ਗੁਰਸਿਮਰਤ ਕੌਰ, ਅਮਨਦੀਪ ਕੌਰ, ਹਰਦੀਪ ਸਿੰਘ, ਸਤਨਾਮ ਸਿੰਘ, ਸੁਰਿੰਦਰਪਾਲ, ਹਰਜਿੰਦਰ ਕੌਰ, ਅਰਸ਼ਦੀਪ ਸਿੰਘ, ਅਮਰਜੀਤ ਸਿੰਘ, ਕੁਲਵਿੰਦਰ ਕੌਰ, ਹਰਜੀਤ ਸਿੰਘ, ਪਰਮਿੰਦਰ ਕੌਰ, ਪਰਮਜੀਤ ਕੌਰ, ਅਮਨਦੀਪ ਕੌਰ, ਰਜਿੰਦਰ ਕੁਮਾਰ, ਦਿਨੇਸ਼ ਕੁਮਾਰ, ਬਲਜਿੰਦਰ ਕੌਰ, ਦਵਿੰਦਰ ਸਿੰਘ, ਜਸਪਿੰਦਰ ਕੌਰ, ਗੁਰਜੀਤ ਸਿੰਘ, ਗਗਨਦੀਪ ਕੌਰ, ਚਰਨਜੀਤ ਸ਼ਰਮਾ ਸਮੇਤ ਵੱਖ–ਵੱਖ ਜਿਲ੍ਹਿਆਂ ਦੇ ਟੀਮ ਇੰਚਾਰਜ, ਕੋਚ, ਸਰੀਰਕ ਸਿੱਖਿਆ ਅਧਿਆਪਕ ਅਤੇ ਖਿਡਾਰੀ ਮੌਜੂਦ ਸਨ।

LEAVE A REPLY

Please enter your comment!
Please enter your name here