*ਪਟਿਆਲਾ ਹਿੰਸਾ ਮਾਮਲੇ ‘ਚ ਪਰਵਾਨਾ ਦਾ ਚਾਰ ਦਿਨਾਂ ਪੁਲਿਸ ਰਿਮਾਂਡ*

0
30

ਚੰਡੀਗੜ੍ਹ 1,ਮਈ (ਸਾਰਾ ਯਹਾਂ/ਬਿਊਰੋ ਨਿਊਜ਼)  : ਅਦਾਲਤ ਨੇ ਪਟਿਆਲਾ ਹਿੰਸਾ ਮਾਮਲੇ ਵਿੱਚ ਮਾਸਟਰਮਾਈਂਡ ਮੰਨੇ ਜਾ ਰਹੇ ਬਰਜਿੰਦਰ ਸਿੰਘ ਪਰਵਾਨਾ ਦਾ ਚਾਰ ਰੋਜ਼ਾ ਪੁਲਿਸ ਰਿਮਾਂਡ ਦਿੱਤਾ ਹੈ। ਪੁਲਿਸ ਉਸ ਤੋਂ ਪੁੱਛਗਿੱਛ ਕਰੇਗੀ। ਪਰਵਾਨਾ ਨੂੰ ਪਟਿਆਲਾ ਪੁਲਿਸ ਨੇ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਬਰਜਿੰਦਰ ਪਰਵਾਨਾ ਦੇ ਭੜਕਾਉਣ ਉੱਪਰ ਹੀ ਖਾਲਿਸਤਾਨੀ ਦੇ ਸਮਰਥਨ ਵਿੱਚ ਮਾਰਚ ਕੱਢਿਆ ਗਿਆ ਸੀ। 

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਖਤ ਹਦਾਇਤ ਤੋਂ ਬਾਅਦ ਪਟਿਆਲਾ ਹਿੰਸਾ ਮਾਮਲੇ ‘ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਹੁਣ ਤੱਕ ਕੁੱਲ ਨੌਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚ ਮੁੱਖ ਤੌਰ ‘ਤੇ ਹਰੀਸ਼ ਸਿੰਗਲਾ, ਜੱਗੀ ਪੰਡਿਤ, ਸ਼ੰਕਰ ਭਾਰਦਵਾਜ ਸ਼ਾਮਲ ਹਨ ਜਿਨਾਂ ਨੂੰ ਪਟਿਆਲਾ ਤੋਂ ਗ੍ਰਿਫਤਾਰ ਕੀਤਾ ਹੈ।

ਇਸ ਤੋਂ ਇਲਾਵਾ ਕੁਲਦੀਪ ਸਿੰਘ, ਦਲਜੀਤ ਸਿੰਘ ਤੇ ਰਾਜਿੰਦਰ ਸਿੰਘ ਨੂੰ ਪਟਿਆਲਾ ਤੋਂ ਹਿਰਾਸਤ ਵਿੱਚ ਲਿਆ ਹੈ। ਪੁਲਿਸ ਨੇ ਦਵਿੰਦਰ ਸਿੰਘ ਨੂੰ ਜੀਂਦ, ਹਰਿਆਣਾ ਤੋਂ ਫੜਿਆ ਹੈ ਜਦੋਂਕਿ ਸ਼ਿਵਦੇਵ ਨੂੰ ਫਤਿਹਗੜ੍ਹ ਤੋਂ ਗ੍ਰਿਫਤਾਰ ਕੀਤਾ ਹੈ।

ਸੀਐਮ ਭਗਵੰਤ ਮਾਨ ਦਾ ਆਈਜੀ ਛੀਨਾ ਨੂੰ ਕਲੀਅਰ ਕੱਟ ਮੈਸੇਜ, ਪਟਿਆਲਾ ਹਿੰਸਾ ਦੇ ਦੋਸ਼ੀ ਬਖਸ਼ੇ ਨਾ ਜਾਣ

ਪੰਜਾਬ ਸਰਕਾਰ ਵੱਲੋਂ ਪਟਿਆਲਾ ਦੇ ਨਵੇਂ ਲਾਏ ਗਏ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਕਲੀਅਰ ਕੱਟ ਮੈਸੇਜ ਦਿੱਤਾ ਕਿ ਪਟਿਆਲਾ ਹਿੰਸਾ ਦੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਇਸ ਦੇ ਚੱਲਦਿਆਂ ਪਟਿਆਲਾ ਪੁਲਿਸ ਵੱਲੋਂ ਇਸ ਕੇਸ ਦੇ ਮਾਸਟਰ ਮਾਈਂਡ ਬਰਜਿੰਦਰ ਸਿੰਘ ਪਰਵਾਨਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੰਜਾਬ ਨੂੰ ਖਾਲਿਸਤਾਨ ਨਹੀਂ ਸਗੋਂ ਪੰਜਾਬ ਬਣਾਉਣਾ, ਆਮ ਆਦਮੀ ਪਾਰਟੀ ਦੀ ਵਾਰਨਿੰਗ

ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਪੰਜਾਬ ਨੂੰ ਖਾਲਿਸਤਾਨ ਨਹੀਂ ਸਗੋਂ ਪੰਜਾਬ ਬਣਾਉਣਾ ਹੈ। ਪੰਜਾਬੀ ਮਾਂ ਬੋਲੀ, ਖੇਤੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ ਹੈ। ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਕਿਸੇ ਨੂੰ ਵੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here