
ਚੰਡੀਗੜ੍ਹ 04,ਅਗਸਤ (ਸਾਰਾ ਯਹਾਂ/ਬਿਊਰੋ ਰਿਪੋਰਟ): ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਪਟਿਆਲਾ ਡੀਪੂ ਵਲੋਂ ਪਟਿਆਲਾ ਬੱਸ ਸਟੈਂਡ ਬੰਦ ਕਰਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਸਮੂੰਹ ਕੱਚੇ ਮੁਲਾਜ਼ਮਾਂ ਨੂੰ ਪਹਿਲੀ ਵਾਰ ਕੈਬਨਿਟ ਵਿੱਚ ਪੱਕਾ ਕਰਨ ਦਾ ਵਾਅਦਾ ਚੋਣਾਂ ਤੋਂ ਪਹਿਲਾਂ ਕੀਤਾ ਸੀ ਪਰ ਅੱਜ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਅਦ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਥਾਂ ਡਾਂਗਾਂ ਨਾਲ ਕੁੱਟਿਆ ਜਾ ਰਿਹਾ ਹੈ।
ਬਠਿੰਡੇ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਮਨਪ੍ਰੀਤ ਸਿੰਘ ਬਾਦਲ ਖਿਲਾਫ਼ ਸ਼ਾਂਤ ਰੋਸ ਪ੍ਰਦਰਸ਼ਨ ਕਰਦੇ ਮੁਲਾਜ਼ਮਾਂ ‘ਤੇ ਲਾਠੀਚਾਰਜ ਕਰਕੇ ਇਹ ਸਾਬਿਤ ਕੀਤਾ ਹੈ ਕਿ ਸਰਕਾਰ ਸਾਰੇ ਵਾਧਿਆਂ ਤੋਂ ਭੱਜੀ ਹੈ ਅਤੇ ਪੰਜਾਬ ਦੇ ਲੋਕਾਂ ਦਾ ਮਜੂਦਾ ਸਰਕਾਰ ਕੋਲ ਕੋਈ ਹੱਲ ਨਹੀਂ ਹੈ। ਸਰਕਾਰ ਸਾਰੇ ਪਾਸਿਓਂ ਫੇਲ ਹੋ ਚੁੱਕੀ ਹੈ।
