*ਪਨਬੱਸ ਅਤੇ ਪੀ ਆਰ ਟੀ ਸੀ ਵਲੋ 9, 10, 11ਅਗਸਤ ਦੀ ਮੁਕੰਮਲ ਹੜਤਾਲ ਦਾ ਐਲਾਨ*

0
91

ਬੁਢਲਾਡਾ 26 ਜੁਲਾਈ (ਸਾਰਾ ਯਹਾਂ/ਅਮਨ ਮੇਹਤਾ): ਆਪਣੀਆਂ ਹੱਕੀ ਮੰਗਾਂ ਲਈ ਸੰਘਰਸ ਕਰ ਰਹੇ ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਬੱਸ ਸਟੈਂਡ ਬੰਦ ਕਰਕੇ ਸਰਕਾਰ ਖ਼ਿਲਾਫ਼ ਰੋਸ਼ ਪ੍ਰਦਰਸ਼ਨ ਕੀਤਾ ਗਿਆ।  ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਸਮੂਹ ਕੱਚੇ ਮੁਲਾਜ਼ਮਾਂ ਨੂੰ ਪਹਿਲੀ ਵਾਰ ਕੈਬਨਿਟ ਵਿੱਚ ਪੱਕਾ ਕਰਨ ਦਾ ਵਾਅਦਾ ਚੋਣਾਂ ਤੋਂ ਪਹਿਲਾਂ ਕੀਤਾ ਸੀ ਪਰ ਅੱਜ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਅਦ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਥਾਂ ਡਾਂਗਾਂ ਨਾਲ ਕੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਠਿੰਡੇ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਮਨਪ੍ਰੀਤ ਸਿੰਘ ਬਾਦਲ ਖਿਲਾਫ਼ ਸ਼ਾਂਤ ਰੋਸ ਪ੍ਰਦਰਸ਼ਨ ਕਰਦੇ ਮੁਲਾਜ਼ਮਾਂ ਤੇ ਲਾਠੀਚਾਰਜ ਕਰਕੇ ਇਹ ਸਾਬਿਤ ਕੀਤਾ ਹੈ ਕਿ ਸਰਕਾਰ ਸਾਰੇ ਵਾਦਿਆਂ ਤੋਂ ਭੱਜੀ ਰਹੀ ਹੈ ਅਤੇ ਪੰਜਾਬ ਦੇ ਲੋਕਾਂ ਦਾ ਮੌਜੂਦਾ ਸਰਕਾਰ ਕੋਲ ਕੋਈ ਹੱਲ ਨਹੀਂ ਹੈ।  ਕਿ ਉਨ੍ਹਾਂ ਦੀਆਂ ਮੰਗਾਂ ਜਿਵੇਂ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ ਆਰ ਟੀ ਸੀ ਵਿੱਚ ਘੱਟੋ-ਘੱਟ 10 ਹਜ਼ਾਰ ਬੱਸਾਂ ਪਾਈਆਂ ਜਾਣ, ਕੱਚੇ ਮੁਲਾਜ਼ਮਾਂ ਨੂੰ ਉਹਨਾਂ ਦੇ ਪਿੱਤਰੀ ਵਿਭਾਗਾਂ ਵਿੱਚ ਪੱਕੇ ਕੀਤਾ ਜਾਵੇ, ਮਾਨਯੋਗ ਸੁਪਰੀਮ ਕੋਰਟ ਦਾ ਫੈਸਲਾ ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕੀਤਾ ਜਾਵੇ, । ਜਿਸ ਕਾਰਨ ਅੱਜ ਯੂਨੀਅਨ ਨੇ ਪੰਜਾਬ ਦੇ ਸਾਰੇ ਬੱਸ ਸਟੈਂਡ ਬੰਦ ਕਰਕੇ ਧਰਨੇ ਦਿੱਤੇ ਗਏ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਦਿੱਤੇ ਦੋ ਰੋਜ਼ਾ ਕੰਮ ਛੱਡੋ ਪ੍ਰੋਗਰਾਮ ਅਨੁਸਾਰ 3-4 ਅਗਸਤ ਵਿਚ ਵੀ ਸਮੂਹ ਬੱਸ ਸਟੈਂਡ ਬੰਦ ਕਰਕੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਜੇਕਰ ਸਰਕਾਰ ਨੇ ਫੇਰ ਵੀ ਕੋਈ ਹੱਲ ਨਾ ਕੱਢਿਆ ਤਾਂ 9-10-11 ਅਗਸਤ ਨੂੰ ਤਿੰਨ ਰੋਜ਼ਾ ਮੁਕੰਮਲ ਬੱਸਾਂ ਦੀ ਹੜਤਾਲ ਕਰਕੇ ਕੈਪਟਨ ਅਮਰਿੰਦਰ ਸਿੰਘ ਜਾ ਨਵਜੋਤ ਸਿੰਘ ਸਿੱਧੂ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਜੇਕਰ ਫੇਰ ਵੀ ਹੱਲ ਨਾ ਕੀਤਾ ਗਿਆ ਤਾਂ ਅਗਲਾ ਐਕਸ਼ਨ ਅਣਮਿੱਥੇ ਸਮੇਂ ਦੀ ਹੜਤਾਲ ਕਰਕੇ ਤਿੱਖਾ ਸੰਘਰਸ਼ ਹੋਵੇਗਾ। ਇਸ ਮੋਕੇ ਜਸਪਾਲ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਵਿੰਦਰ ਸਿੰਘ, ਗੁਰਸੇਵਕ ਸਿੰਘ, ਦੀਪਕ, ਗਰਜਾ ਸਿੰਘ, ਜਸਵਿੰਦਰ ਸਿੰਘ, ਰਮਨਦੀਪ ਇਲਾਵਾ ਪੀ ਆਰ ਟੀ ਸੀ ਦੇ ਬੁਢਲਾਡਾ ਦੇ ਹੋਰ ਵਰਕਰ ਮੌਜੂਦ ਸਨ

NO COMMENTS