*ਪਰਮਪਾਲ ਕੌਰ ਸਿੱਧੂ ਨੂੰ ਉਮੀਦਵਾਰ ਐਲਾਨਨ ਤੇ ਭਾਜਪਾ ਵਰਕਰਾਂ ਚ ਖੁਸ਼ੀ ਦੀ ਲਹਿਰ*

0
158

ਬੁਢਲਾਡਾ 17 ਅਪ੍ਰੈਲ  (ਸਾਰਾ ਯਹਾਂ/ਮਹਿਤਾ ਅਮਨ) ਭਾਰਤੀ ਜਨਤਾ ਪਾਰਟੀ ਵੱਲੋਂ 2024 ਬਠਿੰਡਾ ਲੋਕ ਸਭਾ ਹਲਕੇ ਤੋਂ ਪਰਮਪਾਲ ਕੌਰ ਸਿੱਧੂ ਨੂੰ ਉਮੀਦਵਾਰ ਐਲਾਨਨ ਤੇ ਹਲਕੇ ਅੰਦਰ ਭਾਜਪਾ ਵਰਕਰਾਂ ਅਤੇ ਅਹੁੱਦੇਦਾਰਾਂ ਵਿੱਚ ਖੁਸ਼ੀ ਲਹਿਰ ਪਾਈ ਜਾ ਰਹੀ ਹੈ। ਜਿਸ ਤਹਿਤ ਅੱਜ ਜਿਲ੍ਹਾ ਪ੍ਰਧਾਨ ਰਾਕੇਸ਼ ਜੈਨ ਦੀ ਅਗਵਾਈ ਹੇਠ ਸ਼ਹਿਰ ਅੰਦਰ ਵਰਕਰਾਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਦਾ ਇਜਹਾਰ ਕੀਤਾ ਗਿਆ। ਇਸ ਮੌਕੇ ਬੋਲਦਿਆ ਰਾਕੇਸ਼ ਜੈਨ ਨੇ ਕਿਹਾ ਕਿ ਸਿੱਧੂ ਨੂੰ ਉਮੀਦਵਾਰ ਉਤਾਰਨ ਦਾ ਫੈਂਸਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪਰਮਪਾਲ ਕੌਰ ਪੜ੍ਹੇ ਲਿਖੇ, ਬੇਦਾਗ ਅਤੇ ਸਿਆਸੀ ਪਰਿਵਾਰ ਦੇ ਮੁੱਢ ਵਜੋਂ ਬਠਿੰਡਾ ਲੋਕ ਸਭਾ ਚੋਣਾਂ ਚ ਭਾਰੀ ਵੋਟਾਂ ਤੇ ਜਿੱਤ ਪ੍ਰਾਪਤ ਕਰਕੇ ਭਾਰਤੀ ਜਨਤਾ ਪਾਰਟੀ ਦੀ ਝੋਲੀ ਪਾਉਣਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਨਿੱਤ ਦਿਨ ਵੱਡੀਆਂ ਵੱਡੀਆਂ ਪਾਰਟੀਆਂ ਦੇ ਦਿੱਗਜ ਆਗੂ ਭਾਜਪਾ ਨੂੰ ਪੰਜਾਬ ਦੇ ਉਜਵਲ ਭਵਿੱਖ ਵਜੋਂ ਦੇਖ ਰਹੇ ਹਨ। ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੀ ਵਾਗਡੋਰ ਭਾਜਪਾ ਦੇ ਹੱਥਾਂ ਵਿੱਚ ਹੋਵੇਗੀ ਅਤੇ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਪੂਰੀਆਂ ਕੀਤੀਆਂ ਜਾਣਗੀਆਂ।

ਦੂਸਰੇ ਪਾਸੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਵੱਲੋਂ ਹਾਈਕਮਾਂਡ ਵੱਲੋਂ ਸਿੱਧੂ ਨੂੰ ਉਮੀਦਵਾਰ ਐਲਾਨੇ ਜਾਣ ਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਰੀ ਵੋਟਾਂ ਨਾਲ ਜਿੱਤਾ ਕੇ ਪਾਰਲੀਮੈਂਟ ਵਿੱਚ ਭੇਜ ਕੇ ਨਰਿੰਦਰ ਮੋਦੀ ਦੇ ਹੱਥ ਮਜਬੂਤ ਕਰਾਂਗੇ। ਇਸ ਮੌਕੇ ਪੁਨੀਤ ਸਿੰਗਲਾ, ਯਸ਼ਪਾਲ ਗਰਗ, ਸੂਬੇਦਾਰ ਭੋਲਾ ਸਿੰਘ ਹਸਨਪੁਰ, ਸੁਖਦਰਸ਼ਨ ਸ਼ਰਮਾਂ, ਦਲਜੀਤ ਸਿੰਘ ਦਰਸ਼ੀ ਤੋਂ ਇਲਾਵਾ ਵੱਡੀ ਗਿਣਤੀ ਚ ਭਾਜਪਾ ਵਰਕਰ ਹਾਜਰ ਸਨ। 

NO COMMENTS