*ਪਰਮਿੰਦਰ ਸਿੰਘ ਝੋਟੇ ਤੇ ਗਾਲ਼ਾਂ ਅਤੇ ਜਾਤੀ ਵਾਦਕ ਸ਼ਬਦ ਬੋਲਣ ਤੇ ਮਾਨਸਾ ਦੀਆਂ ਸਮੂਹ ਜਥੇਬੰਦੀਆਂ ਵੱਲੋਂ ਅਲੋਚਨਾ:ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ*

0
219

ਮਾਨਸਾ, 06 ਅਕਤੂਬਰ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਮਾਨਸਾ ਵਿੱਚ ਪਿਛਲੇ ਦਿਨੀਂ ਸਿੱਖ ਨੌਜਵਾਨ ਪਰਮਿੰਦਰ ਸਿੰਘ ਝੋਟੇ ਨੇ ਰੇਲਵੇ ਫਾਟਕ ਦੇ ਕੋਲੋਂ ਇੱਕ ਮੈਡੀਕਲ ਦੀ ਦੁਕਾਨ ਤੋਂ ਨਸ਼ੀਲੀਆਂ ਦਵਾਈਆਂ ਫੜੀਆਂ ਤੇ ਮੌਕੇ ਤੇ ਲਾਈਵ ਵੀਡੀਓ ਵੀ ਵਾਇਰਲ ਕੀਤੀ ਗਈ ਜਿਸ ਵਿੱਚ ਪਰਮਿੰਦਰ ਸਿੰਘ ਝੋਟੇ ਵੱਲੋਂ ਫੜੇ ਗਏ ਵਿਅਕਤੀ ਨੂੰ ਗਾਲ਼ਾਂ ਅਤੇ ਜਾਤੀ ਵਾਦਕ ਸ਼ਬਦ ਬੋਲੇ ਗਏ, ਜੋ ਬਹੁਤ ਨਿੰਦਣਯੋਗ ਹਨ। ਇਸ ਦੇ ਸਬੰਧ ਵਿੱਚ ਮਾਨਸਾ ਦੀਆਂ ਸਮੂਹ ਵਪਾਰਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਨੇ ਮੀਟਿੰਗ ਕੀਤੀ। ਮੀਟਿੰਗ ਵਿੱਚ ਵਪਾਰ ਮੰਡਲ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਾਨਸਾ ਦੇ ਪਰਮਿੰਦਰ ਸਿੰਘ ਝੋਟੇ ਨੇ ਨਸ਼ਿਆਂ ਦੇ ਖਿਲਾਫ਼ ਇੱਕ ਬਹੁਤ ਵੱਡੀ ਜੰਗ ਛੇੜੀ ਹੋਈ ਹੈ, ਜੋ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਅਸੀਂ ਨਸ਼ਿਆਂ ਦੇ ਵਪਾਰੀਆਂ ਦੇ ਖਿਲਾਫ਼ ਹਾਂ ਅਤੇ ਪਰਮਿੰਦਰ ਸਿੰਘ ਝੋਟੇ ਦੀ ਨਸ਼ਿਆਂ ਦੇ ਖਿਲਾਫ਼ ਇਸ ਲੜਾਈ ਵਿੱਚ ਉਸ ਦੇ ਨਾਲ ਵੀ ਹਾਂ। ਪਰ ਵਾਇਰਲ ਵੀਡੀਓ ਵਿੱਚ ਪਰਮਿੰਦਰ ਸਿੰਘ ਝੋਟੇ ਨੇ ਗਾਲ਼ਾਂ ਅਤੇ ਜਾਤੀ ਵਾਦਕ ਸ਼ਬਦ ਬੋਲੇ ਹਨ ਉਹ ਸ਼ਬਦ ਨਿੰਦਣਯੋਗ ਹਨ। ਅਸੀਂ ਸਮੂਹ ਵਪਾਰਕ ਜਥੇਬੰਦੀਆਂ, ਧਾਰਮਿਕ ਜਥੇਬੰਦੀਆਂ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਬੇਨਤੀ ਕਰਦੇ ਹਾਂ ਕਿ ਇਸ ਤੇ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਅੱਗੇ ਤੋਂ ਅਜਿਹੇ ਸ਼ਬਦਾਂ ਦੀ ਵਰਤੋਂ ਨਾ ਕੀਤੀ ਜਾਵੇ ਜਿਸ ਨਾਲ ਕਿਸੇ ਵੀ ਵਿਅਕਤੀ ਜਾਂ ਧਾਰਮਿਕ ਜਥੇਬੰਦੀਆਂ ਨੂੰ ਠੇਸ ਪਹੁੰਚੇ।ਇਸ ਮੌਕੇ ਤੇ ਕਰਿਆਨਾ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਕੁਮਾਰ ਨੰਦਗੜੀਆ ਨੇ ਕਿਹਾ ਕਿ ਬੇਸ਼ੱਕ ਸਾਡੇ ਭਾਈਚਾਰੇ ਦੇ ਕੁੱਝ ਲੋਕ ਜੋ ਨਸ਼ਿਆਂ ਦੇ ਸੌਦਾਗਰ ਹਨ ਉਨ੍ਹਾਂ ਕਰਕੇ ਸਾਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰ ਪਰਮਿੰਦਰ ਸਿੰਘ ਝੋਟੇ ਨੇ ਵੀਡੀਓ ਵਿੱਚ ਜੋ ਵੀ ਸ਼ਬਦ ਵਰਤੇ ਹਨ ਉਹ ਬਹੁਤ ਹੀ ਨਿੰਦਣਯੋਗ ਅਤੇ ਭਾਈਚਾਰਕ ਵਿੱਚ ਵਖਰੇਵੇਂ ਪੈਦਾ ਕਰਨ ਵਾਲੇ ਸ਼ਬਦ ਬੋਲੇ ਹਨ, ਜਿਸ ਦਾ ਸਾਨੂੰ ਬਹੁਤ ਦੁੱਖ ਹੈ। ਅਸੀਂ ਮਾਨ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕਰਦੇ ਹਾਂ ਕਿ ਇਸ ਤੇ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਅਗਾਂਹ ਤੋਂ ਕੋਈ ਵੀ ਨਿੰਦਣਯੋਗ ਸ਼ਬਦਾਂ ਦੀ ਵਰਤੋਂ ਨਾ ਕਰ ਸਕੇ ਅਤੇ ਨਾਲ ਹੀ ਪੰਜਾਬ ਸਰਕਾਰ ਨੂੰ ਇਹ ਵੀ ਬੇਨਤੀ ਕਰਦੇ ਹਾਂ ਕਿ ਨਸ਼ਿਆਂ ਦੇ ਵਪਾਰੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਅਜਿਹੇ ਲੋਕਾਂ ਦੀ ਜ਼ਮਾਨਤ ਵੀ ਨਹੀਂ ਹੋਣੀ ਚਾਹੀਦੀ। ਅੰਤ ਵਿੱਚ ਬ੍ਰਾਹਮਣ ਸਭਾ ਮਾਨਸਾ ਦੇ ਸੀਨੀਅਰ ਵਾਈਸ ਪ੍ਰਧਾਨ ਬਲਜੀਤ ਸ਼ਰਮਾ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬੇਨਤੀ ਕਰਦਾ ਹਾਂ ਕਿ ਨਸ਼ਾ ਛੁਡਾਉ ਕੇਂਦਰ ਖੋਲ੍ਹਣ ਦੀ ਬਜਾਏ ਨਸ਼ੇ ਦੇ ਵਪਾਰੀਆਂ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕਰੇ ਅਤੇ ਉਨ੍ਹਾਂ ਦੀ ਜ਼ਮਾਨਤ ਰੱਦ ਕਰੇ ਜੋ ਪੰਜਾਬ ਦੇ ਨੌਜਵਾਨਾਂ ਦੀ ਜ਼ਿੰਦਗੀ ਦੇ ਨਾਲ ਖਿਲਵਾੜ ਕਰਦੇ ਹਨ। ਅਸੀਂ ਨਸ਼ਿਆਂ ਦੇ ਵਪਾਰੀਆਂ ਦੇ ਖਿਲਾਫ ਹਾਂ ਅਤੇ ਖਿਲਾਫ਼ ਰਹਾਂਗੇ। ਇਸ ਮੌਕੇ ਤੇ ਵਪਾਰ ਮੰਡਲ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ, ਕਰਿਆਨਾ ਐਸੋਸੀਏਸ਼ਨ ਦੇ ਪ੍ਰਧਾਨ ਸੁਰੇਸ਼ ਨੰਦਗੜੀਆ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਅਮਰ ਜਿੰਦਲ, ਸਨਾਤਨ ਧਰਮ ਸਭਾ ਦੇ ਪ੍ਰਧਾਨ ਵਿਨੋਦ ਭੰਮਾ, ਰਜੇਸ਼ ਪੰਧੇਰ, ਅਗਰਵਾਲ ਸਭਾ ਦੇ ਪ੍ਰਧਾਨ ਪਰਸ਼ੋਤਮ ਬਾਂਸਲ, ਬੀ.ਜੇ.ਪੀ. ਦੇ ਪ੍ਰਧਾਨ ਰੋਹਿਤ ਬਾਂਸਲ, ਬ੍ਰਾਹਮਣ ਸਭਾ ਦੇ ਸੀਨੀਅਰ ਵਾਈਸ ਪ੍ਰਧਾਨ ਬਲਜੀਤ ਸ਼ਰਮਾ ਅਤੇ ਪ੍ਰੋਪਰਟੀ ਐਸੋਸੀਏਸ਼ਨ ਦੇ ਨਰੇਸ਼ ਕੁਮਾਰ ਆਦਿ ਹਾਜਰ ਸਨ। 

NO COMMENTS