*ਪਰਾਲੀ ਦੇ ਪ੍ਰਬੰਧਨ ਸਬੰਧੀ ਬਲਾਕ ਝੁਨੀਰ ਵਿਖੇ ਜਾਗਰੂਕਤਾ ਅਭਿਆਨ ਜਾਰੀ*

0
10

ਮਾਨਸਾ, 18 ਅਕਤੂਬਰ: (ਸਾਰਾ ਯਹਾਂ/ਮੁੱਖ ਸੰਪਾਦਕ ):
ਐਸ.ਡੀ.ਐਮ ਸਰਦੂਲਗੜ੍ਹ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਅਧੀਨ ਪੈਂਦੇ ਪਿੰਡਾਂ ਵਿਚ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਰਾਏਪੁਰ ਵਿਖੇ ਖੇਤੀਬਾੜੀ ਵਿਸਥਾਰ ਅਫਸਰ ਝੁਨੀਰ ਸ੍ਰੀ ਮਨਿੰਦਰ ਸਿੰਘ ਅਤੇ ਫੀਲਡ ਸੁਪਰਵਾਈਜਰ ਸਰਬਜੀਤ ਸਿੰਘ ਵੱਲੋਂ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਕਿਸਾਨ ਸਿਖਲਾਈ ਕੈਂਪਾਂ ਵਿੱਚ ਸਹਾਇਕ ਤਕਨੀਕੀ ਮੈਨੇਜਰ ਸਰਦੂਲਗੜ੍ਹ ਸ੍ਰੀ ਕਮਲਪ੍ਰੀਤ ਸਿੰਘ ਵੱਲੋਂ ਸ਼ਮੂਲੀਅਤ ਕਰਦਿਆਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ, ਮਿੱਟੀ ਅਤੇ ਸਿਹਤ ’ਤੇ ਹੋ ਰਹੇ ਮਾੜੇ ਪ੍ਰਭਾਵਾ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਬਲਾਕ ਝੁਨੀਰ ਦੇ ਸਾਰੇ ਪਿੰਡਾ ਵਿੱਚ ਮੋਬਾਇਲ ਟੂਰ ਵੈਨ ਨਾਲ ਪਰਾਲੀ ਪ੍ਰਬੰਧਨ ਸਬੰਧੀ ਜਾਗਰੁਕਤਾ ਅਭਿਆਨ ਚਲਾਇਆ ਗਿਆ ਹੈ। ਬਲਾਕ ਝੁਨੀਰ ਦੇ 41 ਪਿੰਡਾਂ ਵਿੱਚ ਪਿਛਲੇ ਸਾਲਾਂ ਦੌਰਾਨ ਸਬਸਿਡੀ ਤੇ ਲੈ ਚੁੱਕੇ ਮਸ਼ੀਨਰੀ ਦੇ ਲਾਭਪਾਤਰੀਆਂ ਦਾ ਚਸਪਾ ਲਗਵਾਇਆ ਜਾ ਚੁੱਕਾ ਹੈ। ਆਉਣ ਵਾਲੇ ਦਿਨਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੇ ਹੋ ਰਹੇ ਮਾੜੇ ਪ੍ਰਭਾਵਾਂ ਦੀ ਜਾਗਰੁਕਤਾ ਸਬੰਧੀ ਸਕੂਲੀ ਪ੍ਰਤੀਯੋਗਤਾਵਾਂ ਵੀ ਕਰਵਾਈਆਂ ਜਾਣੀਆਂ ਹਨ ਤਾਂ ਜੋ ਪੜ੍ਹ ਰਹੀ ਨੌਜਵਾਨ ਪੀੜ੍ਹੀ ਇਸ ਸਬੰਧੀ ਜਾਗਰੁਕ ਹੋ ਸਕੇ ਅਤੇ ਵਧੀਆ ਸਮਾਜ ਸਿਰਜਣ ਵਿੱਚ ਯੋਗਦਾਨ ਪਾ ਸਕੇ।

NO COMMENTS