*ਪਰਾਲੀ ਨਾ ਸਾੜਨ ਲਈ ਸਮਾਰਟ ਸੀਡਰ ਮਸ਼ੀਨ ਲੈਣ ਦੇ ਚਾਹਵਾਨ ਕਿਸਾਨਾਂ ਲਈ ਅਰਜੀਆਂ ਦੀ ਮੰਗ*

0
28

ਮਾਨਸਾ, 10 ਅਕਤੂਬਰ (ਸਾਰਾ ਯਹਾਂ/ ਮੁੱਖ ਸੰਪਾਦਕ ) :  ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਕਿਸਾਨਾਂ ਨੂੰ ਵਾਤਾਵਰਣ ਪੱਖੀ ਖੇਤੀਬਾੜੀ ਸੰਦਾਂ ‘ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ।ਇਸ ਦਾ ਮੁੱਖ ਮੰਤਵ ਆਧੁਨਿਕ ਵਾਤਾਵਰਣ ਪੱਖੀ ਖੇਤੀਬਾੜੀ ਉਪਕਰਣਾਂ ਦੁਆਰਾ ਵਾਤਾਵਰਣ ਨੂੰ ਹਵਾ ਪ੍ਰਦੂਸ਼ਣ ਤੋਂ ਬਚਾਉਣਾ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨ ਨਾਲ ਹੋਣ ਵਾਲੇ ਉਪਜਾਊ ਤੱਤਾਂ ਅਤੇ ਮਿੱਟੀ ਦੇ ਸੂਖਮ ਜੀਵ ਜੰਤੂਆਂ ਨੂੰ ਖਤਮ ਹੋਣ ਤੋਂ ਰੋਕਣਾ ਹੈ।ਇਨ੍ਹਾਂ ਆਧੁਨਿਕ ਮਸ਼ੀਨਾਂ ਦੀ ਵਰਤੋਂ ਦੁਆਰਾ ਫਸਲਾਂ ਦੀ ਰਹਿੰਦਖੂੰਹਦ ਨੂੰ ਸਾੜੇ ਬਿਨਾਂ ਬਹੁਤ ਹੀ ਘੱਟ ਖਰਚੇ ਵਿੱਚ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ।

    ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ, ਮਾਨਸਾ ਡਾ. ਸੱਤਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਪਰਾਲੀ ਸਾੜਨ ਨੂੰ ਰੋਕਣ ਲਈ ਖੇਤੀਬਾੜੀ ਸੰਦ ਸਬਸਿਡੀ ‘ਤੇ ਉਪਲੱਬਧ ਕਰਵਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪਰਾਲੀ ਨਾ ਸਾੜਨ ਲਈ ਸਮਾਰਟ ਸੀਡਰ ਮਸ਼ੀਨ ਲੈਣ ਦੇ ਚਾਹਵਾਨ ਕਿਸਾਨਾਂ ਲਈ ਅਰਜੀਆਂ ਦੀ ਮੰਗ ਕੀਤੀ ਗਈ ਹੈ ਅਤੇ ਅਰਜੀਆਂ ਵਿਭਾਗ ਦੇ ਪੋਰਟਲ  agrimachinerypb.com  ‘ਤੇ ਆਨਲਾਇਨ 15, ਅਕਤੂਬਰ 2022 ਤੱਕ ਦਿੱਤੀਆਂ ਜਾ ਸਕਦੀਆ ਹਨ।

   ਉਨ੍ਹਾਂ ਕਿਸਾਨਾ ਨੂੰ ਅਪੀਲ ਕਰਦਿਆ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਲਾਹਾ ਲੈ ਕੇ ਵਾਤਾਵਰਣ ਪੱਖੀ ਬਣਦਿਆ ਪਰਾਲੀ ਨੂੰ ਸਾੜਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵਧੇਰੇ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਦਫਤਰ, ਮਾਨਸਾ ਵਿਖੇ ਸੰਪਰਕ ਕਰ ਸਕਦੇ ਹਨ।    

NO COMMENTS