*‘ਪਰਾਲੀ ਪ੍ਰਬੰਧਨ ਚੇਤਨਾ ਯਾਤਰਾ’ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਫ਼ਸਲਾਂ ਦੀ ਰਹਿੰਦ-ਖੂਹੰਦ ਦੀ ਸਾਂਭ ਸੰਭਾਲ ਸਬੰਧੀ ਪਿੰਡ ਪੱਧਰੀ ਕੈਂਪ ਦਾ ਆਯੋਜਨ*

0
8

??????

ਮਾਨਸਾ, 19 ਅਕਤੂਬਰ: (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਡਿਪਟੀ ਡਾਇਰੈਕਟਰ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਡਾ. ਗੁਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਹੀਰੇਵਾਲਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਪਿੰਡ ਪੱਧਰੀ ਕੈਂਪ ਲਗਾਇਆ ਗਿਆ ਜਿੱਥੇ 70 ਤੋਂ ਵਧੇਰੇ ਕਿਸਾਨਾਂ ਨੇ ਭਾਗ ਲਿਆ
ਕੈਂਪ ਦੀ ਸ਼ੁਰੂਆਤ ਵਿਚ ਸਹਿਯੋਗੀ ਪ੍ਰੋਫੈਸਰ (ਗ੍ਰਹਿ ਵਿਗਿਆਨ), ਮੈਡਮ ਰਾਜਿੰਦਰ ਕੌਰ ਨੇ ਕ੍ਰਿਸ਼ੀ ਵਿਗਿਆਨ ਕੇਂਦਰ, ਖੋਖਰ ਖੁਰਦ, ਮਾਨਸਾ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਇਸ ਕੇਂਦਰ ਵੱਲੋਂ ਕਿਸਾਨ ਵੀਰਾਂ, ਨੌਜਵਾਨਾਂ ਅਤੇ ਕਿਸਾਨ ਬੀਬੀਆਂ ਨੂੰ ਸਹਾਇਕ ਕਿੱਤਿਆਂ ਪ੍ਰਤੀ ਉਤਸ਼ਾਹਿਤ ਕਰਨ ਲਈ ਕਿੱਤਾ-ਮੁਖੀ ਸਿਖਲਾਈ ਪ੍ਰੋਗਰਾਮ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਇਸ ਕੇਂਦਰ ਵਲੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੁਆਰਾ ਦਿੱਤੀਆਂ ਵੱਖ-ਵੱਖ ਫ਼ਸਲਾਂ ਦੀਆਂ ਕਿਸਮਾਂ ਦੇ ਸੁਧਰੇ ਬੀਜ ਵੀ ਕਿਸਾਨਾਂ ਨੂੰ ਮੁਹੱਈਆ ਕਰਵਾਏ ਜਾਂਦੇ ਹਨ।
ਸਹਾਇਕ ਪ੍ਰੋਫੈਸਰ(ਭੂਮੀ ਵਿਗਿਆਨ), ਡਾ. ਅਸ਼ੋਕ ਕੁਮਾਰ ਗਰਗ ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਪਰਖ ਕਰਵਾ ਕੇ ਹਾੜ੍ਹੀ ਦੀਆ ਫਸਲਾਂ ਵਿਚ ਰਸਾਇਣਿਕ ਖਾਦਾਂ ਦੀ ਵਰਤੋਂ ਕਰਨ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਜ਼ਮੀਨ ਦੀ ਜੈਵਿਕ ਸਿਹਤ ਦੇ ਸੁਧਾਰ ਲਈ ਪੰਜਾਬ ਖੇਤੀਬਾੜੀ ਲੁਧਿਆਣਾ ਵੱਲੋਂ ਤਿਆਰ ਕੀਤੇ ਕਣਕ ਦੇ ਬੀਜ ਨੂੰ ਲਗਾਉਣ ਵਾਲੇ ਜੀਵਾਣੂ ਖਾਦ ਦੇ ਟੀਕੇ ਬਾਰੇ ਜਾਣਕਾਰੀ ਸਾਂਝੀ ਕੀਤੀ।
ਇੰਜ. ਅਲੋਕ ਗੁਪਤਾ, ਸਹਾਇਕ ਪ੍ਰੋਫੈਸਰ (ਮਿੱਟੀ ਅਤੇ ਪਾਣੀ ਇੰਜ.) ਨੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਸਾਨ ਵੀਰਾਂ ਨੂੰ ਝੋਨੇ ਦੀ ਪਰਾਲੀ ਖੇਤ ਵਿਚ ਵਾਹੁਣ ਦੀ ਸਲਾਹ ਦਿੰਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਵਿਕਸਿਤ ਕੀਤੇ ਸਰਫ਼ੇਸ ਸੀਡਰ, ਸਮਾਰਟ ਸੀਡਰ ਬਾਰੇ ਵਿਸਥਾਰ ਵਿਚ ਦੱਸਿਆ।
ਡਾ.ਬੀ ਐੱਸ ਸੇਖੋਂ, ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ) ਨੇ ਕੈਂਪ ਦੌਰਾਨ ਝੋਨੇ ਦੀ ਪਰਾਲੀ ਦੀ ਸਬਜ਼ੀਆਂ ਅਤੇ ਫਲਾਂ ਦੇ ਬਾਗ਼ਾਂ ਵਿੱਚ ਮਲਚ ਦੇ ਤੌਰ ਤੇ ਵਰਤੋਂ ਕਰਨ ਬਾਰੇ ਜ਼ੋਰ ਦਿੱਤਾ ਅਤੇ ਵੱਖ-ਵੱਖ ਫ਼ਸਲਾਂ ਵਿੱਚ ਪਰਾਲੀ ਨੂੰ ਮਲਚ ਦੇ ਤੌਰ ਤੇ ਵਰਤਣ ਬਾਰੇ ਯੂਨੀਵਰਸਿਟੀ ਦੀਆਂ ਸਿਫ਼ਾਰਿਸ਼ਾਂ ਬਾਰੇ ਚਾਨਣਾ ਪਾਇਆ।

NO COMMENTS