*ਪਰਾਲੀ ਸਾੜਨ ਤੋਂ ਰੋਕਣ ਲਈ ਸੁਪਰੀਮ ਕੋਰਟ ਦੇ ਹੁਕਮਾਂ ਦੀ ਇੰਨ ਬਿਨ ਪਾਲਣਾ ਯਕੀਨੀ ਬਣਾਉਣ ਅਧਿਕਾਰੀ-ਡਿਪਟੀ ਕਮਿਸ਼ਨਰ*

0
60

ਮਾਨਸਾ, 17 ਨਵੰਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ):

ਪਰਾਲੀ ਸਾੜਨ ਤੋਂ ਰੋਕਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਇੰਨ-ਬਿੰਨ ਅਤੇ ਸਖਤੀ ਨਾਲ ਕਰਨੀ ਯਕੀਨੀ ਬਣਾਈ ਜਾਵੇ ਅਤੇ ਜਿੱਥੇ ਕਿਤੇ ਵੀ ਝੋਨੇ ਦਾ ਪਰਾਲ ਬਾਕੀ ਪਿਆ ਹੈ ਉੱਥੇ ਵਧੇਰੇ ਚੌਕਸੀ ਰੱਖੀ ਜਾਵੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਸਥਾਨਕ ਬੱਚਤ ਭਵਨ ਵਿਖੇ ਸਮੂਹ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਪਰਾਲੀ ਪ੍ਰਬੰਧਨ ਨੂੰ ਲੈ ਕੇ ਕੀਤੀ ਸਮੀਖਿਆ ਮੀਟਿੰਗ ਦੌਰਾਨ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿੱਥੇ ਕਿਤੇ ਵੀ ਝੋਨੇ ਦੀ ਕਟਾਈ ਬਾਕੀ ਰਹਿੰਦੀ ਹੈ ਜਾਂ ਪਰਾਲੀ ਦਾ ਪ੍ਰਬੰਧਨ ਨਹੀਂ ਕੀਤਾ ਹੋਇਆ ਉੱਥੇ ਵਧੇਰੇ ਚੌਕਸੀ ਵਰਤੀ ਜਾਵੇ ਅਤੇ ਡਿਊਟੀ ਤੇ ਤੈਨਾਤ ਅਧਿਕਾਰੀ ਆਪਣੀ 100 ਫ਼ੀਸਦੀ ਹਾਜ਼ਰੀ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਵਾਲੇ ਖੇਤਾਂ ਦੇ ਕਿਸਾਨਾਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਖੇਤੀ ਮਸ਼ੀਨਰੀ ਦੀ ਵਰਤੋਂ ਨਾਲ ਪਰਾਲੀ ਦਾ ਨਿਪਟਾਰਾ ਕਰਨ ਲਈ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਉਹ ਪਰਾਲੀ ਨੂੰ ਅੱਗ ਨਾ ਲਾਉਣ।
ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਿੰਡਾਂ ਵਿਚ ਡਿਊਟੀਆਂ ’ਤੇ ਤੈਨਾਤ ਅਧਿਕਾਰੀਆਂ ਦਾ ਸਹਿਯੋਗ ਕਰਦਿਆਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਿਤੇ ਵੀ ਕੋਈ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਿਤ ਬੈਂਬੀ, ਐਸ.ਡੀ.ਐਮ. ਅਮਰਿੰਦਰ ਸਿੰਘ ਮੱਲ੍ਹੀ, ਐਸ.ਪੀ. ਜਸਕੀਰਤ ਸਿੰਘ, ਡਾ. ਸੀ.ਕੇ. ਦਿਕਸ਼ਤ, ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।

NO COMMENTS