*ਪਰਾਲੀ ਸਾੜਨ ਦੇ ਨੁਕਸਾਨ ਅਤੇ ਸੁਚੱਜੇ ਪ੍ਰਬਧੰਨ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਪੇਂਟਿੰਗ ਅਤੇ ਕੁਇੱਜ ਮੁਕਾਬਲੇ ਕਰਵਾਏ*

0
18

ਮਾਨਸਾ, 16 ਅਕਤੂਬਰ: (ਸਾਰਾ ਯਹਾਂ/ਮੁੱਖ ਸੰਪਾਦਕ ):
ਮੁੱਖ ਖੇਤੀਬਾੜੀ ਅਫਸਰ ਡਾ. ਦਿਲਬਾਗ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਬਲਾਕ ਖੇਤੀਬਾੜੀ ਅਫਸਰ ਭੀਖੀ ਡਾ.ਹਰਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਬਲਾਕ ਭੀਖੀ ਦੇ ਪਿੰਡ ਰੱਲਾ ਵਿਖੇ ਆਈ.ਈ.ਸੀ/ਸੀ.ਆਰ.ਐਮ  ਸਕੀਮ 2023-24 ਅਧੀਨ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ, ਰਹਿੰਦ-ਖੂਹੰਦ ਨੂੰ ਬਿਨਾਂ ਅੱਗ ਲਗਾਇਆਂ ਕਣਕ ਦੀ ਬਿਜਾਈ ਕਰਨ ਸਬੰਧੀ ਜਾਗਰੁਕਤਾ ਲਈ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਰੱਲਾ ਵਿਖੇ ਪੇਟਿੰਗ ਅਤੇ ਕੁਇੱਜ ਮੁਕਾਬਲੇ ਕਰਵਾਏ ਗਏ।


ਇਸ ਮੌਕੇ ਡਾ.ਅਮਨਦੀਪ ਸਿੰਘ ਚਹਿਲ ਖੇਤੀਬਾੜੀ ਵਿਕਾਸ ਅਫਸਰ, ਭੀਖੀ ਵੱਲੋ ਵਿਦਿਆਰਥੀਆਂ ਨਾਲ ਖੇਤੀਬਾੜੀ ਮਸ਼ੀਨਾਂ/ਸੰਦਾ ’ਤੇ ਮਿਲਣ ਵਾਲੀ ਸਬਸਿਡੀ ਬਾਰੇ ਵਿਚਾਰ ਸਾਂਝੇ ਕੀਤੇ। ਇਸ ਦੇ ਨਾਲ ਐੱਕਸ-ਸੀਟੂ ਅਤੇ ਇਨ-ਸੀਟੂ ਵਿਧੀ ਰਾਹੀਂ ਪਰਾਲੀ ਪ੍ਰਬੰਧਨ ਸਬੰਧੀ ਨੁਕਤੇ ਸਾਂਝੇ ਕੀਤੇ ਗਏ।
ਡਾ.ਨਰਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ, ਭੀਖੀ ਵੱਲੋ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਹੋਣ ਵਾਲੇ ਨੁਕਸਾਨ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਉਨ੍ਹਾਂ ਵਿਦਿਆਰਥੀਆ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਖੇਤ ਦੀ ਮਿੱਟੀ , ਹਵਾ, ਮਨੁੱਖਤਾ, ਵਾਤਾਵਰਣ, ਪਾਣੀ, ਪਸ਼ੂ, ਪੰਛੀ ਅਤੇ ਜਾਨਵਰਾਂ ਨੂੰ ਹੋਣ ਵਾਲੇ ਮਾਰੂ ਨੁਕਸਾਨਾਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ।
ਇਸ ਮੌਕੇ ਪੇਂਟਿੰਗ ਤੇ ਕੁਇੱਜ ਮੁਕਾਬਲਿਆਂ ਵਿਚ ਪਹਿਲਾ,ਦੂਜਾ ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਮਨੋਜ ਕੁਮਾਰ ਖੇਤੀਬਾੜੀ ਉਪ-ਨਿਰੀਖਕ ਹਮੀਰਗੜ੍ਹ ਢੈਪਈ, ਸ੍ਰੀ ਅਮਰੀਕ ਸਿੰਘ ਬੇਲਦਾਰ ਹਾਜ਼ਰ ਸਨ ।

NO COMMENTS