*ਪਲਾਟ ਦੇ ਝਗੜੇ ਨੂੰ ਲੈ ਕੇ ਚੱਲੀ ਗੋਲੀ, 1 ਜਖਮੀ*

0
144

ਬੁਢਲਾਡਾ 8 ਸਤੰਬਰ (ਸਾਰਾ ਯਹਾਂ/ਮਹਿਤਾ ਅਮਨ) ਪਲਾਟ ਦੇ ਝਗੜੇ ਨੂੰ ਲੈ ਕੇ ਪਿੰਡ ਕੁਲਾਣਾ ਵਿਖੇ ਕੁਝ ਲੋਕਾਂ ਵੱਲੋਂ ਘਰ ਅੰਦਰ ਦਾਖਲ ਹੋ ਕੇ ਗੋਲੀ ਚਲਾ ਕੇ ਇੱਕ ਵਿਅਕਤੀ ਨੂੰ ਜਖਮੀ ਕਰਨ ਦਾ ਸਮਾਚਾਰ ਮਿਲਿਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਕੁਲਾਣਾ ਦੇ ਚਮਕੌਰ ਸਿੰਘ ਨਾਂਅ ਦੇ ਵਿਅਕਤੀ ਦਾ ਇੱਕ ਪਲਾਟ ਦੇ ਝਗੜੇ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ ਇਸ ਦੌਰਾਨ ਅੱਜ ਨਜਦੀਕੀ ਵਿਅਕਤੀਆਂ ਵੱਲੋਂ ਘਰ ਅੰਦਰ ਆ ਕੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਗੁਰਜਿੰਦਰ ਸਿੰਘ (30) ਵਾਸੀ ਘੁਰਕਣੀ ਜਖਮੀ ਹੋ ਗਿਆ। ਜਿਸ ਨੂੰ ਸਰਕਾਰੀ ਹਸਪਤਾਲ ਬੁਢਲਾਡਾ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਉਹ ਖਤਰੇ ਤੋਂ ਬਾਹਰ ਹੈ। ਐਸ.ਐਚ.ਓ. ਸਿਟੀ ਸੁਖਜੀਤ ਸਿੰਘ ਨਾਲ ਸੰਪਰਕ ਕਰਨ ਤੇ ਉਨ੍ਹਾਂ ਦੱਸਿਆ ਕਿ ਉਹ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਜਖਮੀ ਵੱਲੋਂ ਬਿਆਨ ਦਰਜ ਕਰਵਾਉਣ ਤੋਂ ਬਾਅਦ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 

LEAVE A REPLY

Please enter your comment!
Please enter your name here