*ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ 72072 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ-ਸਿਵਲ ਸਰਜਨ*

0
41

ਮਾਨਸਾ  31 ਮਈ (ਸਾਰਾ ਯਹਾਂ/  ਮੁੱਖ ਸੰਪਾਦਕ) : ਪੋਲੀਓ ਨੂੰ ਜੜ ਤੋ ਖਤਮ ਕਰਨ ਦੇ ਵਿਸ਼ੇਸ ਉਪਰਾਲੇ ਤਹਿਤ ਜ਼ਿਲ੍ਹੇ ਅੰਦਰ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਦੇ ਤੀਜੇ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ ਘਰ ਜਾ ਕੇ 16,446 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।
        ਸਿਵਲ ਸਰਜਨ ਡਾ.ਅਸ਼ਵਨੀ ਕੁਮਾਰ ਨੇ ਦੱਸਿਆ ਕਿ ਤਿੰਨ ਦਿਨ ਚੱਲੀ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ 72072 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਪਹਿਲੇ ਦਿਨ 37,347, ਦੂਜੇ ਦਿਨ 18,279 ਅਤੇ ਤੀਜੇ ਦਿਨ 16,446 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਇਆਂ ਗਈਆਂ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਅੰਦਰ ਕੁੱਲ 376 ਰੈਗੂਲਰ ਟੀਮਾਂ ਦਾ ਗਠਨ ਕੀਤਾ ਗਿਆ,  ਜਿੰਨ੍ਹਾਂ ਵੱਲੋਂ ਪਲਸ ਪੋਲੀਓ ਮੁਹਿੰਮ ਦੇ ਦੂੂਜੇ ਅਤੇ ਤੀਜੇ ਦਿਨ ਘਰ ਘਰ ਜਾ ਕੇ 5 ਸਾਲ ਤੱਕ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਅਤੇ 11 ਟਰਾਜ਼ਿਟ ਟੀਮਾਂ ਦੇ ਨਾਲ ਨਾਲ 15 ਮੋਬਾਇਲ ਟੀਮਾਂ ਲਗਾਈਆਂ ਗਈਆਂ, ਜੋ ਕਿ ਘਰ ਘਰ ਜਾ ਕੇ ਬਾਕੀ ਰਹਿੰਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਰਹੀਆਂ ਹਨ। ਇਸ ਦੇ ਨਾਲ ਹੀ ਝੁੱਗੀ ਝੌਂਪੜੀਆਂ,ਸ਼ੈਲਰ, ਫੈਕਟਰੀਆਂ,ਭੱਠੇ,ਉਸਾਰੀ ਅਧੀਨ ਇਮਾਰਤਾਂ ਆਦਿ ਥਾਵਾਂ ਤੇ ਜਾ ਕੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।
      ਜਿਲਾ ਪੱਧਰੀ ਸੁਪਰਵਾਈਜ਼ਰ ਟੀਮਾਂ ਵਿੱਚ ਜ਼ਿਲ੍ਹਾ ਟੀਕਾਕਰਨ ਅਫਸਰ ਡਾ.ਨਵਰੂਪ ਕੌਰ ਨੂੰ ਬਲਾਕ ਬੁਢਲਾਡਾ, ਡਾ.ਜਸਵਿੰਦਰ ਸਿੰਘ ਜਿਲਾ ਸਿਹਤ ਅਫਸਰ ਨੂੰ ਬਲਾਕ ਸਰਦੂਲਗੜ੍ਹ ਅਤੇ ਡਾਂ ਰਣਜੀਤ ਸਿੰਘ ਰਾਏ ਸਹਾਇਕ ਸਿਵਲ ਸਰਜਨ ਬਲਾਕ ਖਿਆਲਾ ਕਲਾਂ ਅਤੇ ਲੋਕਲ ਮਾਨਸਾ ਅਲਾਟ ਕੀਤੇ ਗਏ, ਜਿੰਨਾਂ ਨੇ ਆਪਣੇ ਆਪਣੇ ਬਲਾਕਾਂ ਵਿਖੇ ਘਰ ਘਰ ਜਾ ਰਹੀਆਂ ਟੀਮਾਂ ਦੀ ਸੁੁਪੋੋਰਟਿੰੰਗ ਸੁਪਰਵਿਜ਼ਨ ਕੀਤੀ। 

NO COMMENTS