*ਪਲਾਸਟਿਕ ਰੀਸਾਈਕਲਿੰਗ ਨਾਲ ਵਾਤਾਵਰਨ ਸ਼ੁੱਧਤਾ ਲਈ ਗਮਲੇ ਬਣੇ ਖਿੱਚ ਦਾ ਕੇਂਦਰ*

0
48

ਬਠਿੰਡਾ 1 ਨਵੰਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ): ਸੂਬਾ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਵਾਸਤੇ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ।ਜਿਸ ਤਹਿਤ ਵਿਦਿਆਰਥੀਆਂ ਨੂੰ ਸਵੈ ਰੁਜ਼ਗਾਰ ਅਪਨਾਉਣ ਲਈ ਪੰਜਾਬ ਯੰਗ ਇੰਟਰਪਰੀਇਉਰ ਅਧੀਨ ਬਿਜ਼ਨਸ ਬਲਾਸਟਰ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਲੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਾਂਵਾਲਾ ਵਿਖੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਵੱਲੋਂ ਹੱਥੀਂ ਤਿਆਰ ਕੀਤੇ ਸਮਾਨ ਦੀ ਪ੍ਰਦਰਸ਼ਨੀ ਲਗਾਈ ਗਈ।ਇਸ ਪ੍ਰਦਰਸ਼ਨੀ ਦਾ ਉਦਘਾਟਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਵੱਲੋਂ ਕੀਤਾ ਗਿਆ।ਇਸ ਮੌਕੇ ਉਨ੍ਹਾਂ ਕਿਹਾ ਕਿ ਬਿਜ਼ਨਸ ਬਲਾਸਟਰ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣਾ ਹੈ। ਵਿਦਿਆਰਥੀਆਂ ਵਿੱਚ ਵਿਹਾਰਕ ਸਿੱਖਿਆ ਦੇ ਤਰੀਕਿਆਂ ਰਾਹੀਂ ਇਕ ਉਦਮੀ ਮਾਨਸਿਕਤਾ ਦਾ ਸੰਚਾਰ ਕਰਨਾ ਹੈ। ਤਾ ਜ਼ੋ ਵਿਦਿਆਰਥੀ ਅਜੋਕੇ ਸਮੇਂ ਦੀਆਂ ਚੁਣੋਤੀਆਂ ਨਾਲ ਨਜਿੱਠਣ ਲਈ 21ਵੀਂ ਸਦੀ ਦੇ ਹੁਨਰਾਂ ਨਾਲ ਲੈਸ ਹੋ ਸਕਣ।    ਇਸ ਪ੍ਰੋਗਰਾਮ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਇੰਚਾਰਜ ਲੈਕਚਰਾਰ ਨਵਰੀਤ ਕੌਰ ਅਤੇ ਲੈਕਚਰਾਰ ਪਰਮਪਾਲ ਕੌਰ ਨੇ ਦੱਸਿਆ ਕਿ ਬਿਜ਼ਨਸ ਬਲਾਸਟਰ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨਵਦੀਪ ਕੌਰ, ਜਸਦੀਪ ਕੌਰ, ਹਰਮਨਦੀਪ ਸਿੰਘ ਯੁੱਧਵੀਰ ਸਿੰਘ, ਹਰਪ੍ਰੀਤ ਕੌਰ ਅਤੇ ਲਵਪ੍ਰੀਤ ਸਿੰਘ ਵਲੋਂ ਗਰੁੱਪ ਬਣਾ ਕੇ ਹੱਥੀਂ ਤਿਆਰ ਕੀਤੇ ਸਮਾਨ ਪਲਾਸਟਿਕ ਰੀਸਾਈਕਲਿੰਗ ਨਾਲ ਵਾਤਾਵਰਨ ਸ਼ੁੱਧਤਾ ਲਈ ਗਮਲੇ,ਮੋਟਰ ਰਿਪੇਰਿੰਗ, ਛੋਟੇ ਬੱਚਿਆਂ ਨੂੰ ਪੜਾਉਣਾ,ਦੀਵੇ ਸਜਾ ਕੇ ਵੇਚਣਾ, ਤਿਉਹਾਰਾਂ ਦੇ ਸੀਜ਼ਨ ਦੋਰਾਨ ਥਾਲੀਆਂ ਨੂੰ ਸਜਾਉਣਾ,ਜਨਮ ਦਿਨ ਕੇਕ ਘਰ ਤਿਆਰ ਕਰਕੇ ਪ੍ਰਦਰਸ਼ਨੀ ਵਿੱਚ ਲਗਾਇਆ ਗਿਆ।     ਇਸ ਮੌਕੇ ਹੋਰਨਾਂ ਤੋਂ ਇਲਾਵਾ  ਹਰਜਿੰਦਰ ਪਾਲ ਸ਼ਰਮਾ,ਸੁਰਜੀਤ ਸਿੰਘ,ਮੀਨੂੰ ਬਾਲਾਂ, ਕਰਮਜੀਤ ਕੌਰ,ਸੁਮਨ ਲਤਾ, ਸੁੰਦਰਵੀਰ ਕੌਰ, ਪੁਸ਼ਪਿੰਦਰ ਕੌਰ, ਸ਼ਮਨਦੀਪ ਕੌਰ, ਜਸਵੀਰ ਇੰਦਰ ਕੌਰ,ਅਨੂਜਾ, ਰਣਜੀਤ ਕੌਰ,ਨਵਨੀਤ,ਸਿਲਪਾ,ਅਨੂ ਬਾਲਾ ਅਤੇ ਵੀਰਪਾਲ ਕੌਰ ਹਾਜ਼ਰ ਸਨ।

NO COMMENTS