ਪਸ਼ੂ ਪਾਲਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਸਾਰੇ ਪਸ਼ੂ ਹਸਪਤਾਲ ਅਤੇ ਡਿਸਪੈਂਸਰੀਆਂ ਖੁਲੀਆਂ ਰਹਿਣਗੀਆਂ: ਤ੍ਰਿਪਤ ਬਾਜਵਾ

0
58

ਚੰਡੀਗੜ•,(ਸਾਰਾ ਯਹਾ, ਬਲਜੀਤ ਸ਼ਰਮਾ) ਅਪ੍ਰੈਲ 2: ਸੂਬਾ ਸਰਕਾਰ ਵਲੋਂ ਕਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿੱਤੀ ਦੇ ਚਲਦਿਆਂ ਸੂਬੇ ਵਿਚ ਪਹਿਲਾਂ ਲਾਕਡਾਉਨ ਅਤੇ ਹੁਣ ਕਰਫਿਊ ਲਗਾਇਆ ਗਿਆ ਹੈ। ਪਰ ਇਸ ਸੰਕਟ ਦੀ ਘੜੀ ਵਿਚ ਵੀ ਦੁੱਧ ਲੋਕਾਂ ਦੀ ਅਹਿਮ ਲੋੜ ਹੈ, ਇਸ ਤੋਂ ਇਲਾਵਾ ਮੀਟ ਅਤੇ ਅੰਡੇ ਵੀ ਲੋਕਾਂ ਦੇ ਭੋਜਨ ਦਾ ਅਹਿਮ ਹਿੱਸਾ ਹਨ, ਜਿਸ ਨੂੰ ਦੇਖਦਿਆਂ ਲੋਕਾਂ ਦੀ ਸਹੂਲਤ ਅਤੇ ਪਸ਼ੂ ਪਾਲਕਾਂ ਦੀ ਮੱਦਦ ਲਈ ਸੂਬੇ ਦੇ ਸਾਰੇ ਪਸ਼ੂ ਹਸਪਤਾਲ ਅਤੇ ਡਿਸਪੈਂਸਰੀਆਂ ਖੁਲੀਆਂ ਰੱਖੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਸ਼ੂ ਪਾਲਣ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਭਾਵੇਂ ਕਿ ਪੰਜਾਬ ਵੀ ਸਾਰੀ ਦੁਨੀਆਂ ਦੀ ਤਰਾਂ ਕਰੋਨਾ ਵਾਇਰਸ ਕਾਰਨ ਬੜੇ ਹੀ ਮੁਸ਼ਕਿਲ ਦੌਰ ਵਿਚੋਂ ਗੁਜਰ ਰਿਹਾ ਹੈ, ਪਰ ਸਾਡੇ ਸੂਬੇ ਵਿਚ ਖੇਤੀ ਦੇ ਨਾਲ ਨਾਲ ਲੋਕਾਂ ਵਲੋਂ ਪਸ਼ੂ ਪਾਲਣ ਨੂੰ ਸਹਾਇਕ ਧੰਦੇ ਵਜੋਂ ਵੱਡੀ ਪੱਧਰ ‘ਤੇ ਕੀਤਾ ਜਾਂਦਾ ਹੈ ਅਤੇ ਇਹੀ ਲੋਕ ਦੁਧ ਦੀ ਪੈਦਾਵਰ ਕਰਨ ਵਿਚ ਵੱਡੀ ਭੂਮੀਕਾ ਨਿਭਾਉਂਦੇ ਹਨ, ਜੋ ਅਜਿਹੇ ਸਮੇਂ ਵਿਚ ਵੀ ਵੱਡੀ ਲੋੜ ਹੈ, ਇਸ ਦੇ ਨਾਲ ਹੀ ਅੰਡੇ ਅਤੇ ਮੀਟ ਵੀ ਅਹਿਮ ਲੋੜਾਂ ਵਿਚ ਆਉਂਦੇ ਹਨ। ਪਸ਼ੂ ਪਾਲਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਪਸ਼ੂ ਪਾਲਣ ਵਿਭਾਗ ਵਲੋਂ ਸੂਬੇ ਭਰ ਵਿਚ ਨਿਰੰਤਰ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।
ਪਸ਼ੂ ਪਾਲਣ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਘਰੇਲੂ ਪਸ਼ੂ ਪਾਲਕਾ ਦੇ ਪਸ਼ੂਆਂ ਲਈ ਬਨਾਉਟੀ ਗਰਭਦਾਨ ਦੀਆਂ ਸੇਵਾਵਾਂ ਵੀ ਨਿਰੰਤਰ ਜਾਰੀ ਹਨ। ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂ ਪਾਲਕਾਂ ਦੇ ਪਸ਼ੂਆਂ ਨੂੰ ਮਸਨੂਈ ਗਰਭਦਾਨ ਦੇ ਟੀਕੇ ਜਿਨ•ਾਂ ਨੂੰ ਤਰਲ ਨਾਈਟਰੋਜਨ ਗੈਸ ਵਿੱਚ ਰੱਖਿਆ ਜਾਂਦਾ ਹੈ ਲਈ ਤਰਲ ਨਾਈਟਰੋਜਨ ਗੈਸ 12000 ਲੀਟਰ ਤਰਲ ਨਾਈਟ੍ਰੁ੍ਰ੍ਰੋਜਨ ਗੈਸ ਪੰਜਾਬ ਦੇ ਸਾਰੇ ਜ਼ਿਲਿ•ਆਂ ਵਿੱਚ ਸਪਲਾਈ ਕੀਤੀ ਹੈ। ਇਹ ਫੈਸਲਾ ਰਾਜ ਸਰਕਾਰ ਵੱਲੋਂ ਇਸ ਲਈ ਲਿਆ ਗਿਆ ਹੈ ਕਿ ਸੀਮਨ ਦੀ ਕੁਆਲਟੀ ਨੂੰ ਬਰਕਰਾਰ ਰੱਖਿਆ ਜਾਵੇ ਅਤੇ ਪਸ਼ੂ ਪਾਲਕਾਂ ਤੱਕ ਬਨਾਉਟੀ ਗਰਭਦਾਨ ਦੀਆਂ ਸੇਵਾਵਾਂ ਨਿਰੰਤਰ ਜਾਰੀ ਰੱਖੀਆਂ ਜਾਣ।
ਵਿਭਾਗ ਦੇ ਡਾਇਰੈਕਟਰ ਡਾ. ਇੰਦਰਜੀਤ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਸੀਮਨ ਦੀ ਸਪਲਾਈ ਪਟਿਆਲਾ ਤੋਂ ਰਾਜ ਦੇ ਸਾਰੇ ਜ਼ਿਲਿ•ਆਂ ਨੂੰ ਕੀਤੀ ਜਾਂਦੀ ਹੈ। ਇਹ ਸਪਲਾਈ ਜ਼ਿਲ•ਾ ਪੱਧਰ ਤੋਂ ਸਾਰੇ ਜ਼ਿਲਿ•ਆਂ ਦੇ ਪਸ਼ੂ ਹਸਪਤਾਲਾਂ/ਡਿਸਪੈਸਰੀਆਂ ਵਿੱਚ ਕੀਤੀ ਜਾਂਦੀ ਹੈ। ਜਿੱਥੇ ਜਾ ਕੇ ਘਰੇਲੂ ਪਸ਼ੂ ਪਾਲਕ ਇਹ ਸੇਵਾਵਾਂ ਹਾਸਿਲ ਕਰ ਸਕਦੇ ਹਨ।
————-

LEAVE A REPLY

Please enter your comment!
Please enter your name here