*ਪਹਿਲਾਂ ਬੀਬੀ ਖਾਲੜਾ ਤੇ ਹੁਣ ਅੰਮ੍ਰਿਤਪਾਲ ਸਿੰਘ, ਪੰਥਕ ਸੀਟ ਤੋਂ ਚੋਣ ਲੜਨ ਦੀ ਕੀ ਵਜ੍ਹਾ ? ਜਾਣੋ ਚੋਣਾਵੀ ਏਜੰਡਾ*

0
70

07 ਮਈ (ਸਾਰਾ ਯਹਾਂ/ਬਿਊਰੋ ਨਿਊਜ਼)ਪਰਮਜੀਤ ਕੌਰ ਖਾਲੜਾ ਨੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਸੀਟ ਤੋਂ ਚੋਣ ਲੜੀ ਸੀ ਪਰ ਹਾਰ ਗਏ ਸੀ। ਇਸ ਦੌਰਾਨ ਖਡੂਰ ਸਾਹਿਬ ਸੀਟ ਤੋਂ ਅੰਮ੍ਰਿਤਪਾਲ ਸਿੰਘ ਦੇ ਉਮੀਦਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ ਸਮਰਥਨ ਮਿਲਿਆ, ਜਿਸ ਨੇ ਹਲਕੇ ਤੋਂ ਆਪਣਾ ਉਮੀਦਵਾਰ ਵਾਪਸ ਲੈ ਲਿਆ।

ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣਾਂ ਲੜਨ ਨੂੰ ਲੈ ਕੇ ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਨੇ ਵੱਡਾ ਦਾਅਵਾ ਕੀਤਾ ਹੈ। ਤਰਸੇਮ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਚੋਣਾਂ ਲੜਨ ਲਈ ਰਾਜ਼ੀ ਨਹੀਂ ਸੀ ਪਰ ਸੰਗਤ ਦੇ ਕਹਿਣ ਉੱਤੇ ਉਨ੍ਹਾਂ ਨੇ ਆਪਣਾ ਮਨ ਬਦਲ  ਲਿਆ। ਸੰਗਤ ਚਾਹੁੰਦੀ ਸੀ ਕਿ ਅੰਮ੍ਰਿਤਪਾਲ ਸਿੰਘ ਚੋਣ ਮੈਦਾਨ ਵਿੱਚ ਉੱਤਰੇ। ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨਗੇ। ਤਰਸੇਮ ਸਿੰਘ ਨੇ ਕਿਹਾ, “ਅੰਮ੍ਰਿਤਪਾਲ ਸਿੰਘ ਚੋਣ ਨਹੀਂ ਲੜਨਾ ਚਾਹੁੰਦੇ ਸਨ ਪਰ ਉਨ੍ਹਾਂ ਕਿਹਾ ਕਿ ਜੇਕਰ ਚੋਣ ਲੜਨਾ ‘ਸੰਗਤ’ ਦਾ ਫੈਸਲਾ ਹੈ ਤਾਂ ਉਹ ਆਪਣਾ ਫੈਸਲਾ ਬਦਲ ਕੇ ‘ਸੰਗਤ’ ਅੱਗੇ ਝੁਕਣਗੇ।” ਅੰਮ੍ਰਿਤਪਾਲ ਸਿੰਘ ਨੂੰ ਪਿਛਲੇ ਸਾਲ ਅਪ੍ਰੈਲ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਖ਼ਿਲਾਫ਼ ਸਖ਼ਤ ਕੌਮੀ ਸੁਰੱਖਿਆ ਕਾਨੂੰਨ (NSA) ਲਗਾਇਆ ਗਿਆ ਸੀ। ਉਹ ਆਪਣੇ ਨੌਂ ਸਾਥੀਆਂ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।

ਅੰਮ੍ਰਿਤਪਾਲ ਸਿੰਘ ਦਾ ਕੀ ਹੈ ਚੁਣਾਵੀ ਏਜੰਡਾ ?

ਪੀਟੀਆਈ ਦੀ ਰਿਪੋਰਟ ਮੁਤਾਬਕ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕਿਹਾ ਕਿ ਉਹ ‘ਬੰਦੀ ਸਿੰਘ’ ਜਾਂ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦੇ ਨਾਲ-ਨਾਲ ਨਸ਼ਾਖੋਰੀ ਦਾ ਮੁੱਦਾ ਵੀ ਉਠਾਉਣਗੇ। ਉਨ੍ਹਾਂ ਕਿਹਾ ਕਿ ਅਸੀਂ ਜਿੱਥੇ ਵੀ ਜਾ ਰਹੇ ਹਾਂ, ਲੋਕ ਉਨ੍ਹਾਂ ਦਾ ਸਾਥ ਦੇ ਰਹੇ ਹਨ। ਤਰਸੇਮ ਸਿੰਘ ਨੇ ਦਾਅਵਾ ਕੀਤਾ ਕਿ ਭਾਵੇਂ ਸਰਕਾਰ ਨੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਪਰ ਲੋਕ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਦੱਸਿਆ ਕਿ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਅਗਵਾਈ ਕਰੇਗੀ।

ਖਡੂਰ ਸਾਹਿਬ ਤੋਂ ਕੌਣ-ਕੌਣ ਉਮੀਦਵਾਰ

ਪਰਮਜੀਤ ਕੌਰ ਖਾਲੜਾ ਨੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਸੀਟ ਤੋਂ ਚੋਣ ਲੜੀ ਸੀ ਪਰ ਹਾਰ ਗਏ ਸੀ। ਇਸ ਦੌਰਾਨ ਖਡੂਰ ਸਾਹਿਬ ਸੀਟ ਤੋਂ ਅੰਮ੍ਰਿਤਪਾਲ ਸਿੰਘ ਦੇ ਉਮੀਦਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ ਸਮਰਥਨ ਮਿਲਿਆ, ਜਿਸ ਨੇ ਹਲਕੇ ਤੋਂ ਆਪਣਾ ਉਮੀਦਵਾਰ ਵਾਪਸ ਲੈ ਲਿਆ। ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੂੰ ਮੈਦਾਨ ਵਿੱਚ ਉਤਾਰਿਆ ਹੈ, ਜਦਕਿ ‘ਆਪ’ ਨੇ ਲਾਲਜੀਤ ਸਿੰਘ ਭੁੱਲਰ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਸ ਸੀਟ ਤੋਂ ਭਾਜਪਾ ਉਮੀਦਵਾਰ ਮਨਜੀਤ ਸਿੰਘ ਮੰਨਾ ਮੀਆਂਵਿੰਡ ਹਨ। ਕਾਂਗਰਸ ਨੇ ਇਸ ਸੀਟ ਤੋਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਉਮੀਦਵਾਰ ਬਣਾਇਆ ਹੈ।

NO COMMENTS