
(ਸਾਰਾ ਯਹਾਂ/ਬਿਊਰੋ ਨਿਊਜ਼ ) : ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਨਾਕੇ ਨੰਬਰ 7 ਦੇ ਕੋਲ ਇੱਕ ਵਿਅਕਤੀ ਨੇ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਪਹਿਲਾਂ ਆਪਣੀ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਬਾਅਦ ‘ਚ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ। ਜਿਸ ਕਾਰਨ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ।
