(ਸਾਰਾ ਯਹਾਂ/ਬਿਊਰੋ ਨਿਊਜ਼ ) : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਵਿੱਚ ਪਹਿਲਾਂ ਮੁੰਬਈ ਤੋਂ ਆਏ ਸਨਅਤਕਾਰਾਂ ਤੋਂ ਹਿੱਸਾ ਮੰਗਿਆ ਜਾਂਦਾ ਸੀ। ਉਨ੍ਹਾਂ ਨੂੰ ਦੋ ਪਰਿਵਾਰਾਂ ਨਾਲ ਸਮਝੌਤਾ ਕਰਨਾ ਪੈਂਦਾ ਸੀ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਹੁਣ ਜੋ ਵੀ ਆਵੇਗਾ, ਉਹ 3 ਕਰੋੜ ਪੰਜਾਬੀਆਂ ਨਾਲ ਕਰਾਰ ਸਾਈਨ ਕਰੇਗਾ। ਹੁਣ ਸਿੰਗਲ ਵਿੰਡੋ ਸਿਸਟਮ ਹੋਣ ਕਾਰਨ ਇਜਾਜ਼ਤ ਲੈਣ ‘ਚ ਕੋਈ ਦਿੱਕਤ ਨਹੀਂ ਹੋਵੇਗੀ।
ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਾਂ ਦੀ ਸਥਾਪਨਾ ਅਤੇ ਉਦਯੋਗਿਕ ਖੇਤਰ ਵਿੱਚ ਨਵੇਂ ਆਯਾਮ ਸਥਾਪਿਤ ਕਰਨ ਲਈ ਯਤਨਸ਼ੀਲ ਹੈ। ਇਸ ਦਿਸ਼ਾ ‘ਚ ਮੁੱਖ ਮੰਤਰੀ ਭਗਵੰਤ ਮਾਨ ਖੁਦ ਦੇਸ਼-ਵਿਦੇਸ਼ ਦੇ ਕਾਰੋਬਾਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਹੁਣ ਇਸ ਕੜੀ ‘ਚ ਉਹ ਮੁੰਬਈ ਪਹੁੰਚ ਗਏ ਹਨ।
ਸੀਐਮ ਭਗਵੰਤ ਮਾਨ ਮੁੰਬਈ ਵਿੱਚ ਕਾਰੋਬਾਰੀਆਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਨਾਲ ਪੰਜਾਬ ਵਿੱਚ ਨਿਵੇਸ਼ ਅਤੇ ਇੱਥੋਂ ਦੀ ਮੌਜੂਦਾ ਸਥਿਤੀ ਬਾਰੇ ਗੱਲਬਾਤ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪੰਜਾਬ ਸਰਕਾਰ ਦੀਆਂ ਨਿਵੇਸ਼ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ। ਪੰਜਾਬ ਦੇ ਉਦਯੋਗਿਕ ਖੇਤਰ ਨੂੰ ਉੱਚਾ ਚੁੱਕਣ ਅਤੇ ਕਾਰੋਬਾਰੀ ਕਿਹੜੇ ਪਲੇਟਫਾਰਮਾਂ ਦੀ ਵਰਤੋਂ ਕਰਕੇ ਪੰਜਾਬ ਵਿੱਚ ਨਿਵੇਸ਼ ਕਰਕੇ ਮੁਨਾਫਾ ਕਮਾ ਸਕਦੇ ਹਨ, ਬਾਰੇ ਵੀ ਚਰਚਾ ਕੀਤੀ ਜਾਵੇਗੀ।