ਚੰਡੀਗੜ੍ਹ 30,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਤੇ ਹਰਿਆਣਾ ਦੇ ਟੋਲ ਪਲਾਜ਼ਿਆਂ ‘ਤੇ ਟੋਲ ਟੈਕਸ ਦੀਆਂ ਦਰਾਂ ਪਹਿਲੀ ਅਪ੍ਰੈਲ ਤੋਂ ਵਧ ਰਹੀਆਂ ਹਨ। ਕੇਂਦਰ ਸਰਕਾਰ ਨੇ ਟੈਕਸ ਦੀਆਂ ਦਰਾਂ ਵਧਾਈਆਂ ਹਨ ਜਿਸ ਦਾ ਕਿਸਾਨ ਜਥੇਬੰਦੀਆਂ ਨੇ ਵਿਰੋਧ ਕੀਤਾ ਹੈ। ਕਿਸਾਨਾਂ ਨੇ ਅਪੀਲ ਕੀਤੀ ਹੈ ਕਿ ਇਸ ਫ਼ੈਸਲੇ ਨੂੰ ਵਾਪਸ ਲਿਆ ਜਾਵੇ। ਉਨ੍ਹਾਂ ਨੇ ਨਾਲ ਹੀ ਕੇਂਦਰ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ ਹੈ ਕਿ ਜੇਕਰ ਵਧੀਆਂ ਦਰਾਂ ਨੂੰ ਵਾਪਸ ਨਾ ਲਿਆ ਗਿਆ ਤਾਂ ਅੰਦੋਲਨ ਵਿੱਢਿਆ ਜਾਵੇਗਾ।
Punjab News: ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ, ਅਧਿਆਪਕਾਂ ਤੋਂ ਪੜ੍ਹਾਈ ਬਗੈਰ ਹੋਰ ਕੋਈ ਕੰਮ ਨਹੀਂ ਲਿਆ ਜਾਵੇਗਾ, ਚੋਣਾਂ ਤੇ ਜਨਗਣਨਾ ਨਹੀਂ ਕਰਨਗੇ
ਕਿਸਾਨ ਜਥੇਬੰਦੀਆਂ ਨੇ ਕੇਂਦਰ ਵੱਲੋਂ ਪੰਜਾਬ ਦਾ ਰੂਰਲ ਡਿਵੈਲਪਮੈਂਟ ਫੰਡ ਰੋਕੇ ਜਾਣ ਬਾਰੇ ਕਿਹਾ ਹੈ ਕਿ ਇਸ ਨੂੰ ਜਾਰੀ ਕੀਤਾ ਜਾਵੇ। ਇਹ ਪੰਜਾਬ ਨਾਲ ਸ਼ਰੇਆਮ ਧੱਕਾ ਹੈ। ਜੇਕਰ ਕੇਂਦਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਅੰਦੋਲਨ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਪ੍ਰੀਪੇਡ ਸਮਾਰਟ ਮੀਟਰ ਲਾਉਣ ਦੇ ਹੁਕਮ ਦਾ ਕਿਸਾਨ ਜਥੇਬੰਦੀਆਂ ਨੇ ਵਿਰੋਧ ਕੀਤਾ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਪੰਜਾਬ ਦੇ ਪਿੰਡਾਂ ਦੇ ਲੋਕ ਬੇਹੱਦ ਗਰੀਬ ਹਨ। ਪ੍ਰੀਪੇਡ ਸਮਾਰਟ ਮੀਟਰ ਨਾਲ ਲੋਕਾਂ ਉੱਪਰ ਵਾਧੂ ਬੋਝ ਪਵੇਗਾ। ਇਸ ਲਈ ਹੀ ਪ੍ਰੀਪੇਡ ਸਮਾਰਟ ਮੀਟਰ ਨਾ ਲਾਏ ਜਾਣ।
ਚੰਡੀਗੜ੍ਹ ਦੇ ਮੁਲਾਜ਼ਮਾਂ ‘ਤੇ ਕੇਂਦਰੀ ਸਿਵਲ ਸੇਵਾਵਾਂ ਨਿਯਮ ਲਾਗੂ ਕਰਨ ਦੇ ਮੁੱਦੇ ‘ਤੇ ਲੋਕਾਂ ਨੇ ਕਿਹਾ ਕਿ ਇਹ ਨਿਯਮ ਲਾਗੂ ਨਹੀਂ ਹੋਣਾ ਚਾਹੀਦਾ ਹੈ ਕਿਉਂਕਿ ਪੰਜਾਬ ਦੀ ਰਾਜਧਾਨੀ ਤੇ ਪੰਜਾਬ ਤੇ ਨਿਯਮ ਲਾਗੂ ਹੋਣੇ ਚਾਹੀਦੇ ਹਨ।