*ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ਰਫ ਦੀ ਮੌਤ ਦੀ ਫੈਲੀ ਖਬਰ , ਪਰਿਵਾਰ ਨੇ ਦਿੱਤੀ ਸਫਾਈ*

0
35

10 ,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼): : ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਤੇ ਫੌਜ ਮੁਖੀ ਪਰਵੇਜ਼ ਮੁਸ਼ੱਰਫ ਦੇ ਦਿਹਾਂਤ ਦੀ ਖਬਰ ਆਈ ਸੀ। ਕਿਹਾ ਜਾ ਰਿਹਾ ਸੀ ਕਿ ਦੁਬਈ ਦੇ ਇੱਕ ਹਸਪਤਾਲ ਵਿੱਚ ਉਹਨਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ ਸੋਸ਼ਲ ਮੀਡੀਆ ‘ਤੇ ਖਬਰ ਫੈਲਣ ਤੋਂ ਬਾਅਦ ਉਹਨਾਂ ਦੇ ਪਰਿਵਾਰ ਨੇ ਮੀਡੀਆ ਸਾਹਮਣੇ ਆ ਕੇ ਸਫਾਈ ਦਿੱਤੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਹਨਾਂ ਦੀ ਮੌਤ ਨਹੀਂ ਹੋਈ ਪਰ ਉਹਨਾਂ ਦੇ ਸਾਰੇ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਹੈ।

ਦਸ ਦਈਏ ਕਿ ਪਰਵੇਜ਼ ਲੰਬੇ ਸਮੇਂ ਤੋਂ ਕੈਂਸਰ ਨਾਲ ਪੀੜਤ ਹਨ ਜੋ ਕਿ 2001 ਤੋਂ 2008 ਤੱਕ ਪਾਕਿਸਤਾਨ ਦੇ ਰਾਸ਼ਟਰਪਤੀ ਰਹੇ। 

NO COMMENTS