*ਪਾਣੀਆਂ ਬਾਰੇ ਪੀਐਮ ਮੋਦੀ ਦਾ ਵੱਡਾ ਬਿਆਨ, ਸੂਬਿਆਂ ਨੂੰ ਸਹਿਯੋਗ ਤੇ ਤਾਲਮੇਲ ਵਧਾਉਣ ਦੀ ਸਲਾਹ*

0
11

ਨਵੀਂ ਦਿੱਲੀ (ਸਾਰਾ ਯਹਾਂ/ ਮੁੱਖ ਸੰਪਾਦਕ ) : ਸਤਲੁਜ-ਯਮਨਾ ਲਿੰਕ ਨਹਿਰ ਦੇ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪਾਣੀਆਂ ਬਾਰੇ ਅੱਜ ਵੱਡਾ ਬਿਆਨ ਆਇਆ ਹੈ। ਬੇਸ਼ੱਕ ਉਨ੍ਹਾਂ ਦਾ ਇਹ ਬਿਆਨ ਐਸਵਾਈਐਲ ਦੇ ਮੁੱਦੇ ਨਾਲ ਸਿੱਧੇ ਤੌਰ ‘ਤੇ ਕੋਈ ਸਬੰਧ ਨਹੀਂ ਰੱਖਦਾ ਪਰ ਉਨ੍ਹਾਂ ਦੀ ਟਿੱਪਣੀ ਰਾਜਾਂ ਵਿਚਾਲੇ ਪਾਣੀਆਂ ਦੇ ਵਿਵਾਦ ਬਾਰੇ ਅਹਿਮ ਹੈ। 


ਦਰਅਸਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਲ ਸੰਭਾਲ ਮੁਹਿੰਮਾਂ ਵਿੱਚ ਲੋਕਾਂ ਦੀ ਹਿੱਸੇਦਾਰੀ ਦੇ ਮਹੱਤਵ ਨੂੰ ਅਹਿਮੀਅਤ ਦਿੰਦਿਆਂ ਕਿਹਾ ਕਿ ਇਕੱਲੀ ਸਰਕਾਰ ਦੇ ਯਤਨ ਨਾਲ ਕੁਝ ਵੀ ਹਾਸਲ ਨਹੀਂ ਕੀਤਾ ਜਾ ਸਕਦਾ ਹੈ। ਵੀਡੀਓ ਕਾਨਫਰੰਸਿੰਗ ਰਾਹੀਂ ਰਾਜਾਂ ਦੇ ਜਲ ਮੰਤਰੀਆਂ ਦੀ ਪਹਿਲੀ ਕੌਮੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਪਾਣੀ ਰਾਜਾਂ ਦਰਮਿਆਨ ਸਹਿਯੋਗ ਤੇ ਤਾਲਮੇਲ ਦਾ ਵਿਸ਼ਾ ਹੋਣਾ ਚਾਹੀਦਾ ਹੈ ਤੇ ਉਨ੍ਹਾਂ ਨੂੰ ਸ਼ਹਿਰੀਕਰਨ ਦੀ ਤੇਜ਼ ਰਫ਼ਤਾਰ ਨੂੰ ਦੇਖਦੇ ਹੋਏ ਇਸ ਲਈ ਪਹਿਲਾਂ ਤੋਂ ਹੀ ਚੰਗੀ ਤਰ੍ਹਾਂ ਯੋਜਨਾ ਬਣਾਉਣੀ ਚਾਹੀਦੀ ਹੈ। 

ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਇਸ ਟਿੱਪਣੀ ਦੇ ਕਈ ਅਰਥ ਹਨ, ਕਿਉਂਕਿ ਕਈ ਰਾਜਾਂ ਵਿਚਾਲੇ ਪਾਣੀ ਦੀ ਵੰਡ ਨੂੰ ਲੈ ਕੇ ਕਈ ਦਹਾਕਿਆਂ ਤੋਂ ਵਿਵਾਦ ਚੱਲ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮਨਰੇਗਾ ਤਹਿਤ ਪਾਣੀ ‘ਤੇ ਵੱਧ ਤੋਂ ਵੱਧ ਕੰਮ ਕੀਤਾ ਜਾਵੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਹ ਟਿੱਪਣੀ ਉਸ ਵੇਲੇ ਆਈ ਹੈ ਜਦੋਂ ਪੰਜਾਬ ਦੀ ਸਿਆਸਤ ਅੰਦਰ ਐਸਵਾਈਐਲ ਨੂੰ ਲੈ ਕੇ ਗਰਮਾਈ ਹੋਈ ਹੈ।

ਯਮੁਨਾ ਨੂੰ ਸਤਲੁਜ ਨਾਲ ਜੋੜਨ ਦੀ ਹੋ ਰਹੀ ਸਾਜਿਸ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਤਲੁਜ ਯਮੁਨਾ ਲਿੰਕ ਨਹਿਰ ਉੱਪਰ ਸਖਤ ਸਟੈਂਡ ਲਿਆ ਹੈ। ਐਸਵਾਈਐਲ ਦੀ ਉਸਾਰੀ ਦੇ ਮੁੱਦੇ ’ਤੇ ਬੁੱਧਵਾਰ ਨੂੰ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ ਹੇਠ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਮੀਟਿੰਗ ਨੂੰ ਸੁਖਬੀਰ ਬਾਦਲ ਨੇ ਇੱਕ ਸਾਜਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਨੇ ਸੀਐਮ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਹੈ ਕਿ ਉਹ ਯਮੁਨਾ ਨੂੰ ਸਤਲੁਜ ਨਾਲ ਜੋੜਨ ਦੀ ਸਾਜ਼ਿਸ਼ ਨੂੰ ਸਫ਼ਲ ਕਰਨ ਦੇ ਸਾਧਨ ਬਣ ਗਏ ਹਨ।

LEAVE A REPLY

Please enter your comment!
Please enter your name here